24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਸਕੱਤਰ ਸੁਖਮਿੰਦਰ ਸਿੰਘ ਅਤੇ ਡਾਇਰੈਕਟਰ ਬੀਬਾ ਸਤਵੰਤ ਕੌਰ ਨੇ ਸ਼ਹੀਦੀ ਸਮਾਗਮਾਂ ਲਈ ਜਗ੍ਹਾ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 02-11-2025
ਬਾਬਾ ਬਕਾਲਾ ਸਾਹਿਬ, 1 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਸਕੱਤਰ ਸੁਖਮਿੰਦਰ ਸਿੰਘ ਅਤੇ ਅਸਿਸਟੈਂਟ ਡਾਇਰੈਕਟਰ ਬੀਬਾ ਸਤਵੰਤ ਕੌਰ ਨੇ ਸਮਾਗਮਾਂ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀਮਾਤਾ ਗੰਗਾ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਪਿ੍ੰਸੀਪਲ ਸਾਹਿਬਾਨ ਨਾਲ ਵਿਚਾਰ-ਵਿਟਾਂਦਰਾ ਕੀਤਾ ਤੇ ਸਮੂਹ ਪਿ੍ੰਸੀਪਲ ਸਾਹਿਬਾਨ ਅਤੇ ਸਟਾਫ ਦੀਆਂ ਵਿਸ਼ੇਸ਼ ਤੌਰ 'ਤੇ ਡਿਊਟੀਆਂ ਵੀ ਲਾਈਆਂ ਗਈਆਂ | ਇਸ ਦੌਰਾਨ ਹੀ ਸਕੱਤਰ ਸੁਖਮਿੰਦਰ ਸਿੰਘ ਅਤੇ ਅਸਿਸਟੈਂਟ ਡਾਇਰੈਕਟਰ ਬੀਬਾ ਸਤਵੰਤ ਕੌਰ ਨੇ ਸਕੂਲ ਦਾ ਦੌਰਾ ਵੀ ਕੀਤਾ ਅਤੇ ਸਕੂਲ ਦੇ ਪ੍ਰਬੰਧਾਂ ਦਾ ਨਿਰੀਖਣ ਵੀ ਕੀਤਾ | ਇਸ ਮੌਕੇ ਸ੍ਰੀਮਾਤਾ ਗੰਗਾ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਪਿ੍ੰਸੀਪਲ ਪਵਨਦੀਪ ਕੌਰ, ਗੁਰੂ ਤੇਗ ਬਹਾਦਰ ਖਾਲਸਾ ਸੀ: ਸੈ: ਸਕੂਲ ਬਾਬਾ ਬਕਾਲਾ ਸਾਹਿਬ ਦੇ ਪਿ੍ੰਸੀਪਲ ਦਿਲਬਾਗ ਸਿੰਘ ਮਾਨ, ਪਿ੍ੰਸੀਪਲ ਰੁਪਿੰਦਰ ਸਿੰਘ, ਪਿ੍ੰਸੀਪਲ ਡਾ: ਕੁਲਵਿੰਦਰ ਸਿੰਘ, ਪਿ੍ੰਸੀਪਲ ਚਰਨਜੀਤ ਸਿੰਘ, ਸਮਮਤਾ ਕੌਰ, ਬੀਬਾ ਜਗਰੂਪ ਕੌਰ, ਬੀਬੀ ਮਨਿੰਦਰਪਾਲ ਕੌਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਚੇਤਨਪੁਰਾ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਐੱਸ.ਡੀ.ਐੱਮ. ਮਜੀਠਾ ਵਲੋਂ ਦਸਮੇਸ਼ ਸਕੂਲ ਕੋਟਲਾ ਸੁਲਤਾਨ ਸਿੰਘ ਦਾ ਅਚਨਚੇਤ ਦੌਰਾ
Ad Position 24