ਜੈਂਤੀਪੁਰ/ਜੇਠੂਵਾਲ 1 ਨਵੰਬਰ (ਭੁਪਿੰਦਰ ਸਿੰਘ ਗਿੱਲ, ਮਿੱਤਰਪਾਲ ਸਿੰਘ ਰੰਧਾਵਾ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ, 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਨਾਈ ਜਾ ਰਹੀ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸੰਯੋਗ ਨਾਲ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਹੀ ਹੇਠ ਸਜਾਏ ਗਏ ਨਗਰ ਕੀਰਤਨ ਜੋ ਕੇ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਪੜਾਅ ਦਰ ਪੜਾਅ 10 ਨਵੰਬਰ ਨੂੰ ਹਲਕਾ ਮਜੀਠਾ ਦੇ ਪਿੰਡ ਕੱਥੂਨੰਗਲ ਵਿਖੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਪੁੱਜਣ 'ਤੇ ਫੁੱਲਾਂ ਦੀ ਵਰਖਾ ਤੇ ਜੈਕਾਰਿਆਂ ਨਾਲ ਭਰਵਾਂ ਸਵਾਗਤ ਕੀਤਾ ਜਾਵੇਗਾ | ਇਸ ਮੌਕੇ ਗੁਰਦੁਆਰਾ ਸ੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਭਗਵੰਤ ਸਿੰਘ ਸਿਆਲਕਾ, ਅਮਰਜੀਤ ਸਿੰਘ ਬੰਡਾਲਾ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਮਜੀਠਾ ਦੇ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਅਤੇ ਮੈਨੇਜਰ ਜਗਰੂਪ ਸਿੰਘ ਗਿੱਲ ਮਜੀਠਾ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦ ਸ਼ਤਾਬਦੀ ਮੌਕੇ ਵਿਸ਼ਾਲ ਨਗਰ ਕੀਰਤਨ ਪੁੱਜਣ 'ਤੇ 10 ਨਵੰਬਰ ਦੀ ਰਾਤ ਨੂੰ ਸੰਗਤਾਂ ਦਾ ਵਿਸ਼ਰਾਮ ਕਰਨ ਲਈ ਅਤੇ ਲੰਗਰ ਦੇ ਗੁਰਦੁਆਰਾ ਸ਼੍ਰੋਮਣੀ ਕਮੇਟੀ ਵਲੋਂ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਨਗਰ ਕੀਰਤਨ ਦਾ ਅਗਲੇ ਪੜਾਅ 11 ਨਵੰਬਰ ਨੂੰ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਲਈ ਰਵਾਨਾ ਹੋਣ ਸਮੇਂ ਇਲਾਕੇ ਦੀਆਂ ਸਮੂਹ ਸੰਗਤਾਂ ਹੰੁਮ ਹੰੁਮਾ ਕੇ ਪੁੱਜਣ |