ਅੰਮਿ੍ਤਸਰ, 1 ਨਵੰਬਰ (ਜੱਸ)-ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦੇ ਅਕਾਲ ਚਲਾਣਾ ਕਰ ਜਾਣ 'ਤੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ | ਜਥੇਦਾਰ ਗੜਗੱਜ ਨੇ ਕਿਹਾ ਕਿ ਕੈਪਟਨ ਰੋਡੇ ਕਰੜੀ ਜੀਵਨ ਘਾਲਣਾ ਵਾਲੇ ਗੁਰਸਿੱਖ ਸਨ, ਜਿਨ੍ਹਾਂ ਦੇ ਚਲਾਣੇ ਨਾਲ ਪਰਿਵਾਰ ਅਤੇ ਖ਼ਾਲਸਾ ਪੰਥ ਨੂੰ ਵੱਡਾ ਘਾਟਾ ਪਿਆ ਹੈ | ਐਡਵੋਕੇਟ ਧਾਮੀ ਨੇ ਕਿਹਾ ਕਿ ਸੰਤ ਭਿੰਡਰਾਂ ਵਾਲਿਆਂ ਦੇ ਪਰਿਵਾਰ ਦਾ ਸਿੱਖ ਕੌਮ ਅੰਦਰ ਵੱਡਾ ਸਤਿਕਾਰ ਹੈ ਤੇ ਉਨ੍ਹਾਂ ਦੇ ਭਰਾ ਕੈਪਟਨ ਹਰਚਰਨ ਸਿੰਘ ਵੀ ਨਿਤਨੇਮੀ ਅਤੇ ਉੱਦਮੀ ਸਿੱਖ ਸਨ | ਉਨ੍ਹਾਂ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ |