28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁ: ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 03-11-2025

ਅੰਮਿ੍ਤਸਰ, 2 ਨਵੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਕਮੇਟੀ ਵਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਮਨਦੀਪ ਸਿੰਘ ਦੇ ਜਥੇ ਗੁਰਬਾਣੀ ਕੀਰਤਨ ਦੀ ਛਹਿਬਰ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ | ਇਸ ਦੌਰਾਨ ਕਥਾਵਾਚਕ ਭਾਈ ਵਿਸ਼ਾਲ ਸਿੰਘ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਭਗਤ ਨਾਮਦੇਵ ਦੇ ਜੀਵਨ ਇਤਿਹਾਸ 'ਤੇ ਰੌਸ਼ਨੀ ਪਾਈ | ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਦਾ ਜੀਵਨ ਕਿਰਤ ਕਰਨ ਅਤੇ ਨਾਮ ਸਿਮਰਨ ਦੀ ਪ੍ਰੇਰਣਾ ਦਿੰਦਾ ਹੈ | ਭਗਤ ਨਾਮਦੇਵ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ 'ਚੋਂ ਰੱਬੀ ਅਤੇ ਮਨੁੱਖੀ ਏਕਤਾ ਦੀ ਸੇਧ ਮਿਲਦੀ ਹੈ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਜਸਪਾਲ ਸਿੰਘ ਢੱਡੇ ਤੇ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਕਸ਼ੈ ਸ਼ਰਮਾ ਨੇ ਸਮੱਸਿਆਵਾਂ ਦੇ ਹੱਲ ਲਈ ਅੰਮਿ੍ਤਸਰ ਉੱਤਰੀ 'ਚ ਸ਼ੁਰੂ ਕੀਤੀ ਸੇਵਾ ਸਭਾ ਮੁਹਿੰਮ ਅਗਲੀ ਖ਼ਬਰ ਮਾਤਾ ਲਾਲ ਦੇਵੀ ਟਰੱਸਟ ਵਲੋਂ ਕੱਢੀ ਗਈ ਯਾਤਰਾ ਦਾ ਓ.ਪੀ. ਸੋਨੀ ਵਲੋਂ ਸ਼ੁਭ ਆਰੰਭ
Ad Position 24