28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਤਰਨ ਤਾਰਨ ਹਲਕੇ ਦੇ ਲੋਕਾਂ ਨੇ ਕਾਂਗਰਸ ਨੂੰ ਜਿਤਾਉਣ ਦਾ ਮਨ ਬਣਾਇਆ- ਸਰਕਾਰੀਆ

Ad Position 21
No active advertisement
ਅਜੀਤ ਡੈਸਕ 03-11-2025
ਕੱਥੂਨੰਗਲ, 2 ਨਵੰਬਰ (ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਵਿਚਲੀ ਤਰਨਤਾਰਨ ਦੀ ਜ਼ਿਮਨੀ ਚੋਣ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ ਤੇ ਲੋਕ ਇਸ ਵਾਰ ਕਿਸੇ ਪਾਰਟੀ ਦੇ ਭੜਕਾਊ ਬਿਆਨ ਤੇ ਜਜ਼ਬਾਤਾਂ ਨਾਲ ਨਹੀਂ, ਬਲਕਿ ਪੰਜਾਬ ਤੇ ਪੰਜਾਬੀਅਤ ਦੀ ਬਿਹਤਰੀ ਲਈ ਮਤੇ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਲਈ ਆਪਣੀ ਵੋਟ ਦਾ ਇਸਤੇਮਾਲ ਕਰਨਗੇ, ਜਿਸ ਲਈ ਉਨ੍ਹਾਂ ਕੋਲ ਸਿਰਫ਼ ਕਾਂਗਰਸ ਪਾਰਟੀ ਹੀ ਬੇਹਤਰ ਸਾਬਤ ਹੋ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮਾਝੇ ਦੇ ਸੀਨੀਅਰ ਕਾਂਗਰਸੀ ਲੀਡਰ ਸਾਬਕਾ ਮੰਤਰੀ ਤੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਨੇ ਵੱਖ-ਵੱਖ-ਵੱਖ ਪਿੰਡਾਂ ਵਿਚ ਸੀਨੀਅਰ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ | ਸਰਕਾਰੀਆ ਨੇ ਕਿਹਾ ਕਿ ਪਿਛਲੇ ਸਮਿਆਂ ਵਿਚ ਇਨ੍ਹਾਂ ਹਲਕਿਆਂ ਵਿਚ ਅਕਾਲੀ ਦਲ ਵੀ ਲੋਕਾਂ ਕੋਲੋਂ ਭੜਕਾਊ ਤੇ ਜਜ਼ਬਾਤੀ ਭਾਸ਼ਣਾਂ ਨਾਲ ਵੋਟ ਲੈਂਦੇ ਰਹੇ ਪਰ ਜੇ ਪਿਛੋਕੜ 'ਤੇ ਝਾਤ ਮਾਰੀਏ ਤਾਂ ਇਨ੍ਹਾਂ ਲੋਕਾਂ ਨੇ ਵੋਟਾਂ ਲੈ ਕੇ ਅੱਜ ਤੱਕ ਕੌਮ ਲਈ, ਸੂਬੇ ਲਈ ਜਾਂ ਇਸ ਹਲਕੇ ਲਈ ਕੀ ਕੀਤਾ ਹੈ, ਕੀ ਇਹ ਜਵਾਬ ਦੇਣਗੇ | ਸਰਕਾਰੀਆ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਦਾ ਤਰਕ ਹੈ ਕਿ ਤੁਸੀਂ ਸਾਡੇ ਕੋਲ ਭਾਵੇਂ ਜਿਆਦਾ ਚੱਕਰ ਨਾ ਮਾਰੋ ਫਿਰ ਵੀ ਅਸੀਂ ਵੋਟ ਕਾਂਗਰਸ ਪਾਰਟੀ ਦੇ ਹੱਕ 'ਚ ਹੀ ਪਾਉਣੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਸਾਬਕਾ ਚੇਅਰਮੈਨ ਜਗਦੇਵ ਸਿੰਘ ਬੱਗਾ, ਡਾ. ਭੁਪਿੰਦਰ ਸਿੰਘ ਸੱਚਰ ਤੇ ਹੋਰ ਵੀ ਆਗੂ ਨਾਲ ਸਨ |
Ad Position 22
No active advertisement
ਪਿਛਲੀ ਖ਼ਬਰ ਕੋਹਾਲੀ ਵਿਖੇ ਹੋਈ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਾਸਿਕ ਇਕੱਤਰਤਾ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੀਲੋਵਾਲ ਤੋਂ ਸੁਲਤਾਨਪੁਰ ਲੋਧੀ ਤੱਕ ਨਗਰ ਕੀਰਤਨ ਸਜਾਇਆ
Ad Position 24