ਅੰਮਿ੍ਤਸਰ, 3 ਨਵੰਬਰ (ਗਗਨਦੀਪ ਸ਼ਰਮਾ)-ਰੇਲਵੇ ਸਟੇਸ਼ਨ ਛੇਹਰਟਾ-ਖਾਸਾ ਵਾਸ਼ਿੰਗ ਲਾਈਨ ਤੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ | ਜੀ. ਆਰ. ਪੀ. ਛੇਹਰਟਾ ਪੁਲਿਸ ਚੌਂਕੀ ਦੇ ਇੰਚਾਰਜ ਏ. ਐੱਸ. ਆਈ. ਸੁਖਬੀਰ ਸਿੰਘ ਸੰਧੂ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿ੍ਤਕ ਦੀ ਉਮਰ ਕਰੀਬ 35 ਸਾਲ ਹੈ, ਜਿਸ ਦੀ ਸ਼ਨਾਖਤ ਹੋਣੀ ਬਾਕੀ ਹੈ | ਹਾਲ ਦੀ ਘੜੀ ਲਾਸ਼ 72 ਘੰਟੇ ਲਈ ਸ਼ਨਾਖਤ ਵਾਸਤੇ ਜੀ. ਆਰ. ਪੀ. ਅੰਮਿ੍ਤਸਰ ਥਾਣੇ ਦੀ ਮੋਰਚਰੀ ਵਿਚ ਰੱਖੀ ਗਈ ਹੈ |