13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪ੍ਰਧਾਨ ਧਾਮੀ ਦੀ ਜਿੱਤ 'ਤੇ ਅਕਾਲੀ ਆਗੂਆਂ ਤੇ ਵਰਕਰਾਂ 'ਚ ਭਾਰੀ ਉਤਸ਼ਾਹ-ਜ਼ਿਲ੍ਹਾ ਪ੍ਰਧਾਨ ਪਹਿਲਵਾਨ

Ad Position 21
No active advertisement
ਅਜੀਤ ਡੈਸਕ 04-11-2025
ਛੇਹਰਟਾ, 3 ਨਵੰਬਰ (ਪੱਤਰ ਪ੍ਰੇਰਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਲਗਾਤਾਰ ਪੰਜਵੀਂ ਵਾਰ ਜਿੱਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਉਨ੍ਹਾਂ ਦੀ ਸ਼ਾਨਦਾਰ ਜਿੱਤ 'ਤੇ ਸ਼੍ਰੋਮਣੀ ਅਕਾਲੀ ਦਲ ਜਥਾ ਸ਼ਹਿਰੀ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਭਾਈ ਸੁਰਜੀਤ ਸਿੰਘ ਪਹਿਲਵਾਨ ਨੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੰਦੇ ਕਿਹਾ ਕਿ ਇਹ ਜਿੱਤ ਸਿਰਫ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਜਿੱਤ ਨਹੀਂ, ਸਗੋਂ ਸਮੁੱਚੇ ਖਾਲਸਾ ਪੰਥ ਦੀ ਇਤਿਹਾਸਕ ਜਿੱਤ ਹੈ | ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਨੇ ਕਿਹਾ ਕਿ ਇਹ ਗੁਰੂ ਸਾਹਿਬਾਨ ਦੀ ਅਪਾਰ ਕਿਰਪਾ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਸਿੱਖਾਂ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ ਤੇ ਉਹ ਹੁਣ ਪਹਿਲਾਂ ਨਾਲੋਂ ਵੀ ਚੜ੍ਹਦੀ ਕਲਾ ਨਾਲ ਪੰਥਕ ਕਾਰਜ ਕਰਦਿਆਂ ਸਿੱਖ ਸੰਸਥਾ ਨੂੰ ਹੋਰ ਵੀ ਉੱਚੇ ਮੁਕਾਮ ਉੱਤੇ ਲੈ ਕੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਖੋਸਤ 'ਚ ਵਿਦਿਆਰਥੀਆਂ ਨੇ ਪੇਸ਼ ਕੀਤਾ 'ਗ੍ਰੇਟਰ ਅਫ਼ਗਾਨਿਸਤਾਨ' ਦਾ ਨਕਸ਼ਾ <br/> ਅਗਲੀ ਖ਼ਬਰ ਇਨਸਾਫ਼ ਦੀ ਆਵਾਜ਼ ਜਥੇਬੰਦੀ ਦੀ ਮੀਟਿੰਗ 6 ਨੂੰ : ਰਜਵੰਤ ਬਾਲਾ
Ad Position 24