13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪਿੰਡ ਸੁਲਤਾਨਵਿੰਡ ਤੋਂ ਕੂੜਾ ਚੁੱਕਣ ਦਾ ਕਦੋਂ ਹੋਵੇਗਾ ਮਸਲਾ ਹੱਲ- ਇਲਾਕਾ ਵਾਸੀ

Ad Position 21
No active advertisement
ਅਜੀਤ ਡੈਸਕ 04-11-2025
ਸੁਲਤਾਨਵਿੰਡ, 3 ਨਵੰਬਰ (ਗੁਰਨਾਮ ਸਿੰਘ ਬੁੱਟਰ)-ਨਗਰ-ਨਿਗਮ ਦੇ ਅਧੀਨ ਆਉਂਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਵੱਖ-ਵੱਖ ਇਲਾਕਿਆਂ ਵਿਚ ਇਕੱਠਾ ਹੋਇਆ ਪਿਆ ਕੂੜਾ ਚੁੱਕਣ ਦਾ ਆਿਖ਼ਰ ਕਦਾੋ ਹੋਵੇਗਾ ਮਸਲਾ ਹੱਲ | ਇਸ ਮੌਕੇ ਗੱਲਬਾਤ ਕਰਦਿਆ ਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਜਗਤਾਰ ਸਿੰਘ, ਤਰਸੇਮ ਸਿੰਘ, ਜਸਵਿੰਦਰ ਸਿੰਘ, ਇੰਦਰਜੀਤ ਸਿੰਘ ਅਤੇ ਹੋਰ ਇਲਾਕਾ ਵਾਸੀਆਂ ਕਿ ਪਿੰਡ ਸੁਲਤਾਨਵਿੰਡ ਵਿਖੇ ਥਾਂ ਥਾਂ ਪਿਆ ਕੂੜਾ ਕਰਕਟ ਜਿੱਥੇ ਇਲਾਕਿਆਂ ਵਿਚ ਲੋਕਾਂ ਦਾ ਜਿਊਣਾ ਮੁਸ਼ਕਿਲ ਹੋਇਆ ਪਿਆ ਹੈ, ਉੱਥੇ ਹੀ ਕੂੜੇ ਵਿਚੋਂ ਨਿਕਲ ਰਹੀ ਬਦਬੂਅ ਨਾਲ ਲੋਕ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਉਨ੍ਹਾਂ ਦੱਸਿਆ ਕਿ ਕੂੜੇ ਦੇ ਢੇਰਾਂ ਨੂੰ ਅਵਾਰਾ ਗਾਵਾਂ ਖਿਲਾਰ ਕੇ ਹੋਰ ਗੰਦ ਪਾ ਰਹੀਆਂ ਹਨ, ਜਿਸ ਨਾਲ ਬਾਜ਼ਾਰਾਂ ਤੇ ਗਲੀਆਂ ਵਿੱਚ ਗੰਦ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ 'ਤੇ ਲੋਕਾਂ ਨੂੰ ਬਹੁਤ ਉਮੀਦਾਂ ਸਨ ਕਿ ਪੰਜਾਬ ਵਿਚ ਨਵੀਂ ਸਰਕਾਰ ਬਣਨ ਤੇ ਪੰਜਾਬ ਚੰਗੀਆਂ ਲੀਹਾ 'ਤੇ ਆ ਜਾਵੇਗਾ ਪਰ ਸਾਰਾ ਕੁਝ ਉਲਟ ਹੋ ਰਿਹਾ ਹੈ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਿੰਡ ਸੁਲਤਾਨਵਿੰਡ ਵਿਖੇ ਲੱਗੇ ਕੂੜੇ ਦੇ ਢੇਰਾਂ ਨੂੰ ਛੇਤੀ ਚੁਕਵਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਸਿੱਖਿਆ ਨੀਤੀ-2020 'ਤੇ ਸੈਮੀਨਾਰ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਫ਼ੈਸਲਾ ਮੰਦਭਾਗਾ-ਕੋਹਰੀ, ਭੱਟੀ
Ad Position 24