12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਚੀਫ਼ ਖ਼ਾਲਸਾ ਦੀਵਾਨ ਤੇ ਸ੍ਰੀ ਗੁਰੂ ਸਿੰਘ ਸਭਾ ਵਲੋਂ ਐਡਵੋਕੇਟ ਧਾਮੀ ਦੇ ਪ੍ਰਧਾਨ ਬਣਨ 'ਤੇ ਖੁਸ਼ੀ ਦਾ ਇਜ਼ਹਾਰ

Ad Position 21
No active advertisement
ਅਜੀਤ ਡੈਸਕ 04-11-2025
ਅੰਮਿ੍ਤਸਰ, 3 ਨਵੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਸਮੇਤ ਸਮੂਹ ਅਹੁਦੇਦਾਰਾਂ ਅਤੇ ਪੁਰਾਤਨ ਸਿੱਖ ਸੰਸਥਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਐਡਵੇਕਟ ਹਰਜਿੰਦਰ ਸਿੰਘ ਧਾਮੀ ਦੇ ਲਗਾਤਾਰ ਪੰਜਵੀਂ ਵਾਰ ਮੁੜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ |ਜਾਰੀ ਬਿਆਨ ਵਿਚ ਦੀਵਾਨ ਦੇ ਪ੍ਰਧਾਨ ਡਾ. ਨਿੱਜਰ ਨੇ ਕਿਹਾ ਕਿ ਸਿੱਖ ਧਾਰਮਿਕ ਅਸਥਾਨਾਂ ਦੀ ਸਾਂਭ-ਸੰਭਾਲ ਅਤੇ ਸਿੱਖਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਥਾਪਿਤ ਕੀਤੀ ਗਈ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਬਹੁਤ ਸ਼ਾਨਾਮੱਤਾ ਅਤੇ ਸੁਨਹਿਰੀ ਹੈ ਜਿਸ ਵਿਚ ਚੀਫ਼ ਖ਼ਾਲਸਾ ਦੀਵਾਨ ਦੇ ਪੰਜ ਮੋਢੀ ਰਤਨਾਂ ਭਾਈ ਵੀਰ ਸਿੰਘ, ਭਾਈ ਅਰਜਨ ਸਿੰਘ ਬਾਗੜੀਆਂ, ਭਾਈ ਸੁੰਦਰ ਸਿੰਘ ਮਜੀਠੀਆ, ਭਾਈ ਤਰਲੋਚਨ ਸਿੰਘ ਤੇ ਹਰਬੰਸ ਸਿੰਘ ਅਟਾਰੀ ਦਾ ਵੱਡਮੁੱਲਾ ਯੋਗਦਾਨ ਰਿਹਾ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਧਾਰਮਿਕ ਅਸਥਾਨਾਂ ਦੀ ਸੇਵਾ-ਸੰਭਾਲ ਦੇ ਨਾਲ-ਨਾਲ ਪੰਥ ਦੀ ਚੜ੍ਹਦੀ ਕਲਾ, ਸਿੱਖੀ ਪ੍ਰਚਾਰ-ਪ੍ਰਸਾਰ ਪ੍ਰਚੰਡ-ਕਰਨ, ਪੰਥਕ ਮਸਲਿਆਂ ਨੂੰ ਹੱਲ ਕਰਨ ਲਈ ਹੋਰ ਵੀ ਬਿਹਤਰ ਤਰੀਕੇ ਨਾਲ ਸੇਵਾ ਕਰੇਗੀ | ਇਸੇ ਦੌਰਾਨ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਡਾ: ਗੋਗੋਆਣੀ, ਜਨ: ਸਕੱਤਰ ਹਰਮਨਜੀਤ ਸਿੰਘ ਅਤੇ ਸਮੂਹ ਮੈਂਬਰਾਂ ਨੇ ਵੀ ਐਡਵੋਕੇਟ ਧਾਮੀ ਦੇ ਮੁੜ ਪ੍ਰਧਾਨ ਚੁਣੇ ਜਾਣ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਬੀਤੇ ਚਾਰ ਵਰਿ੍ਹਆਂ ਦੌਰਾਨ ਕੀਤੀ ਸਿੱਖ ਪੰਥ ਤੇ ਸ਼ੋ੍ਰਮਣੀ ਕਮੇਟੀ ਦੀ ਸੇਵਾ ਸ਼ਲਾਘਾਯੋਗ ਹੈ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਉਮੀਦਵਾਰ ਦੀ ਜਿੱਤ ਲਈ ਬੈਰਾਗੀ ਭਾਈਚਾਰੇ ਦਾ ਵੱਡਾ ਰੋਲ ਹੋਵੇਗਾ-ਕਿ੍ਸ਼ਨ ਬਾਵਾ <br/> ਅਗਲੀ ਖ਼ਬਰ ਤਰਨ ਤਾਰਨ ਸ਼ਹਿਰ 'ਚ ਧਰਨੇ, ਪ੍ਰਦਰਸ਼ਨਾਂ ਲਈ ਗਾਂਧੀ ਪਾਰਕ ਦੀ ਥਾਂ ਨਿਰਧਾਰਿਤ <br/>
Ad Position 24