ਹਰਸਾ ਛੀਨਾ, 3 ਨਵੰਬਰ (ਕੜਿਆਲ)- ਇੱਥੇ ਜ਼ਿਕਰਯੋਗ ਹੈ ਕਿ ਮ੍ਰਿਤਕ ਮਲਕੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਵਲੋਂ ਮ੍ਰਿਤਕ ਦੇ ਪੋਸਟਮਾਰਟਮ ਹੋਣ ਦੇ ਬਾਵਜੂਦ ਕਤਲ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਅੰਤਿਮ ਸੰਸਕਾਰ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਮ੍ਰਿਤਕ ਮਲਕੀਤ ਸਿੰਘ ਦੇ ਪਿਤਾ ਸ. ਸੁਰਜੀਤ ਸਿੰਘ, ਚਾਚਾ ਗੁਰਮੀਤ ਸਿੰਘ ਅਤੇ ਨਜ਼ਦੀਕੀ ਰਿਸ਼ਤੇਦਾਰ ਸਾ. ਉੱਪ ਚੇਅਰਮੈਨ ਮਾਰਕੀਟ ਕਮੇਟੀ ਸਤਿੰਦਰਪਾਲ ਸਿੰਘ ਸ਼ਿੰਦ ਵਰਨਾਲੀ ਨੇ ਦੱਸਿਆ ਕਿ ਦੋਸ਼ੀ ਦੀ ਗ੍ਰਿਫਤਾਰੀ ਤਾਂ ਹੋ ਚੁੱਕੀ ਹੈ ਅਤੇ ਪੁਲਿਸ ਵਲੋਂ ਉਸ ਦੇ ਬਾਕੀ ਸਾਥੀਆਂ ਨੂੰ ਗ੍ਰਿਫਤਾਰ ਕਰਨ ਦਾ ਭਰੋਸਾ ਮਿਲਿਆ ਹੈ, ਜਿਸ ਤਹਿਤ ਮਲਕੀਤ ਸਿੰਘ ਦਾ ਅੰਤਿਮ ਸੰਸਕਾਰ ਅੱਜ ਮਿਤੀ 4 ਨਵੰਬਰ ਦਿਨ ਮੰਗਲਵਾਰ ਨੂੰ ਪਿੰਡ ਧਾਰੀਵਾਲ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਅੱਜ ਹੋਵੇਗਾ ਮ੍ਰਿਤਕ ਮਲਕੀਤ ਸਿੰਘ ਦਾ ਅੰਤਿਮ ਸੰਸਕਾਰ
ਅਜੀਤ ਡੈਸਕ
04-11-2025