10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਦੇ ਵਿਹੜੇ 'ਚ ਕਰਵਾਇਆ 'ਪੈਗਾਮ-ਏ-ਮੁਬਾਰਕ 2025' ਐਵਾਰਡ ਆਫ ਐਕਸੀਲੈਂਸ

Ad Position 21
No active advertisement
ਅਜੀਤ ਡੈਸਕ 22-11-2025
ਮਾਨਾਂਵਾਲਾ, 21 ਨਵੰਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ ਕਾਲਜਿਜ਼ (ਏ. ਜੀ. ਸੀ.) ਦੇ ਵਿਹੜੇ ਵਿਚ ਰਾਸਾ ਯੂ. ਕੇ. ਦੇ ਸਹਿਯੋਗ ਨਾਲ ਕਰਵਾਇਆ ਗਿਆ 'ਪੈਗਾਮ-ਏ-ਮੁਬਾਰਕ 2025' ਯਾਦਗਾਰੀ ਹੋ ਨਿੱਬੜਿਆ, ਜਿਸ ਵਿਚ ਸਿੱਖਿਆ ਦੇ ਖੇਤਰ ਵਿਚ ਜ਼ਿਕਰਯੋਗ ਯੋਗਦਾਨ ਪਾਉਣ ਵਾਲੇ ਪੰਜਾਬ ਭਰ ਤੋਂ ਪਹੁੰਚੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 200 ਪਿ੍ੰਸੀਪਲ, 200 ਅਧਿਆਪਕਾਂ ਅਤੇ 1200 ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਪੈਗਾਮ-ਏ-ਮੁਬਾਰਕ 2025 ਐਵਾਰਡ ਆਫ ਐਕਸੀਲੈਂਸ ਨਾਲ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ ਮੁੱਖ ਮਹਿਮਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਇੰਪਰੂਵਮੈਂਟ ਟਰੱਸਟ ਅੰਮਿ੍ਤਸਰ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ, ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ ਦੇ ਚੇਅਰਮੈਨ ਐਡਵੋਕੇਟ ਅਮਿਤ ਸ਼ਰਮਾ, ਵਿਧਾਇਕ ਹਰਮੀਤ ਸਿੰਘ ਸੰਧੂ, ਨਗਰ ਨਿਗਮ ਅੰਮਿ੍ਤਸਰ ਦੇ ਸੀਨੀਅਰ ਡਿਪਟੀ ਮੇਅਰ ਪਿ੍ਯੰਕਾ ਸ਼ਰਮਾ, ਮੈਡਮ ਸੁਹਿੰਦਰ ਕੌਰ, ਵਿਧਾਇਕ ਸਰਵਨ ਸਿੰਘ, ਐੱਮ. ਡੀ. ਡਾ. ਰਜਨੀਸ਼ ਅਰੋੜਾ, ਪਿ੍ੰਸੀਪਲ ਡਾ. ਗੌਰਵ ਤੇਜਪਾਲ, ਰਾਸਾ-ਯੂ. ਕੇ. ਦੀ ਰਿਸੈਪਸ਼ਨ ਕਮੇਟੀ ਦੇ ਮੈਂਬਰ ਅਤੇ ਸਿੱਖਿਆ ਜਗਤ ਦੀਆਂ ਕਈ ਪ੍ਰਸਿੱਧ ਹਸਤੀਆਂ ਮੌਜੂਦ ਸਨ | ਏ ਜੀ. ਸੀ. ਦੇ ਚੇਅਰਮੈਨ ਮਾਣਯੋਗ ਐਡਵੋਕੇਟ ਅਮਿਤ ਸ਼ਰਮਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਮਾਰੋਹ ਦੀ ਮੇਜ਼ਬਾਨੀ ਕਰਨਾ ਸੰਸਥਾਨ ਲਈ ਵੱਡਾ ਮਾਣ ਹੈ | ਉਨ੍ਹਾਂ ਨੇ ਕਿਹਾ ਕਿ ਪਿ੍ੰਸੀਪਲ, ਅਧਿਆਪਕਾਂ ਅਤੇ ਮੈਰਿਟ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਸਾਡੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤ ਨੀਂਹ ਨੂੰ ਹੋਰ ਮਜ਼ਬੂਤ ਕਰਦਾ ਹੈ | ਇਸ ਮੌਕੇ ਡਾਇਰੈਕਟਰ ਫਾਇਨੈਂਸ ਮੈਡਮ ਰਾਗਿਨੀ ਸ਼ਰਮਾ ਨੇ ਕਿਹਾ ਕਿ ਅੱਜ ਪਿ੍ੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਨਮਾਨ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ |
Ad Position 22
No active advertisement
ਪਿਛਲੀ ਖ਼ਬਰ ਮਾਰਕੀਟ ਕਮੇਟੀ ਨੇ ਸਬਜ਼ੀ ਮੰਡੀ ਵੱਲ੍ਹਾ 'ਚੋਂ ਨਾਜਾਇਜ਼ ਤੌਰ 'ਤੇ ਖੜ੍ਹੀਆਂ ਗੱਡੀਆਂ ਹਟਾਈਆਂ ਅਗਲੀ ਖ਼ਬਰ ਤ੍ਰੈ-ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸੈਮੀਨਾਰ ਕਰਵਾਇਆ
Ad Position 24