ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਅਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅੰਮਿ੍ਤਸਰ ਦੀਆਂ ਸਖਤ ਹਦਾਇਤਾਂ 'ਤੇ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਨੇ ਇੱਕ ਨੌਜਵਾਨ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖੀ ਇੰਸਪੈਕਟਰ ਬਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਐੱਸ. ਆਈ. ਤਰਲੋਕ ਚੰਦ ਦੀ ਅਗਵਾਈ ਹੇਠ, ਏ. ਐੱਸ. ਆਈ., ਵਿਕਰਮਜੀਤ ਸਿੰਘ, ਹੌਲਦਾਰ ਮਨਜਿੰਦਰ ਸਿੰਘ ਤੇ ਸਿਪਾਹੀ ਪਵਨ ਕੁਮਾਰ ਸਮੇਤ ਪੁਲਿਸ ਪਾਰਟੀ ਵੱਲੋ ਪਿੰਡ ਸੁਲਤਾਨਵਿੰਡ ਵਿਖੇ ਵਾਹਨਾ ਦੀ ਕੀਤੀ ਜਾ ਰਹੀ ਚੈਕਿੰਗ ਦੌਰਾਨ ਇੱਕ ਨੌਜਵਾਨ ਨੂੰ ਕਾਬੂ ਕਾਬੂ ਕੀਤਾ ਹੈ | ਉਨ੍ਹਾ ਦੱਸਿਆ ਕਿ ਜਦੋ ਪੁਲਿਸ ਵੱਲੋ ਕਾਬੂ ਕੀਤੇ ਗਏ ਨੌਜਵਾਨ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋ 3 ਗ੍ਰਾਮ 50 ਮਿਲੀ ਹੈਰੋਇਨ ਬਰਾਮਦ ਹੋਈ ਹੈ | ਜਿਸ ਖਿਲਾਫ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ, ਡੀ, ਪੀ,ਐਸ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਉਨ੍ਹਾਂ ਦੱਸਿਆ ਕਿ ਅੱਜ ਇਸ ਨੌਜਵਾਨ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਕੁਝ ਦਿਨ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਸਕੇ | ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਸੋਮਨਾਥ ਸ਼ਾਮ ਪੁੱਤਰ ਬੱਬੀ ਵਾਸੀ ਢੋਲੀ ਮੁਹੱਲਾ ਸੁਲਤਾਨਵਿੰਡ ਗੇਟ ਅੰਮਿ੍ਤਸਰ ਸ਼ਹਿਰ ਵਜੋ ਹੋਈ ਹੈ |