09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

350 ਸਾਲਾ ਸ਼ਤਾਬਦੀਆਂ ਨੂੰ ਸਮਰਪਿਤ ਪੁਰਾਤਨ ਸਿੱਖ ਸੰਸਥਾ ਸ੍ਰੀ ਗੁਰੂ ਸਿੰਘ ਸਭਾ ਅਤੇ ਖ਼ਾਲਸਾ 'ਵਰਸਿਟੀ ਵਲੋਂ 'ਰਾਗ ਆਧਾਰਿਤ ਕੀਰਤਨ ਸਮਾਗਮ' ਅੱਜ : ਡਾ: ਗੋਗੋਆਣੀ

Ad Position 21
No active advertisement
ਅਜੀਤ ਡੈਸਕ 22-11-2025
ਅੰਮਿ੍ਤਸਰ, 21 ਨਵੰਬਰ (ਜਸਵੰਤ ਸਿੰਘ ਜੱਸ)-ਨੌਵੇਂ ਪਾਤਿਸ਼ਾਹ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਿਸ਼ਾਹ ਦੀ 350 ਸਾਲਾ ਗੁਰਿਆਈ ਪੁਰਬ ਸ਼ਤਾਬਦੀ ਨੂੰ ਸਮਰਪਿਤ ਸਿੱਖ ਪੰਥ ਦੀ ਡੇਢ ਸਦੀ ਪੁਰਾਤਨ ਸਿੱਖ ਸੰਸਥਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਅਤੇ ਖ਼ਾਲਸਾ ਯੂਨੀਵਰਸਿਟੀ ਵਲੋਂ 'ਰਾਗ ਅਧਾਰਿਤ ਕੀਰਤਨ ਸਮਾਗਮ' ਕੱਲ੍ਹ 22 ਨਵੰਬਰ ਨੂੰ ਖ਼ਾਲਸਾ ਕਾਲਜ ਫਾਰ ਵੁਮੈਨ ਵਿਖੇ ਕਰਵਾਇਆ ਜਾ ਰਿਹਾ ਹੈ | ਸ੍ਰੀ ਗੁਰੂ ਸਿੰਘ ਸਭਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕੱਤਰਤਾ ਹੋਈ, ਜਿਸ ਵਿਚ ਪ੍ਰਧਾਨ ਤੇ ਸਿੱਖ ਚਿੰਤਕ ਡਾ: ਇੰਦਰਜੀਤ ਸਿੰਘ ਗੋਗੋਆਣੀ ਤੋਂ ਇਲਾਵਾ ਸਕੱਤਰ ਹਰਮਨ ਦੀਪ ਸਿੰਘ, ਗੁਰਬਖਸ਼ ਸਿੰਘ ਬੇਦੀ ਅਤੇ ਐਡਵੋਕੇਟ ਅੜੀ ਸਮੇਤ ਹੋਰ ਅਹੁਦੇਦਾਰ ਤੇ ਮੈਂਬਰ ਸਾਹਿਬਾਨ ਸ਼ਾਮਿਲ ਸਨ, ਉਪ੍ਰੰਤ ਜਾਣਕਾਰੀ ਦਿੰਦਿਆਂ ਪ੍ਰਧਾਨ ਡਾ: ਗੋਗੋਆਣੀ ਨੇ ਕਿਹਾ ਕਿ ਖ਼ਾਲਸਾ ਵਰਸਿਟੀ ਦੇ ਉਪ ਕੁਲਪਤੀ ਡਾ: ਮਹਿਲ ਸਿੰਘ ਅਤੇ ਖ਼ਾਲਸਾ ਕਾਲਜ ਗਵ: ਕੌਂਸਲ ਦੇ ਸਹਿਯੋਗ ਨਾਲ ਸ਼ਾਮ 5 ਤੋਂ ਰਾਤ 8 ਵਜੇ ਦੌਰਾਨ ਕਰਵਾਏ ਜਾ ਰਹੇ ਇਸ ਕੀਰਤਨ ਸਮਾਗਮ ਦੌਰਾਨ ਉੱਤਰੀ ਅਮਰੀਕਾ ਤੋਂ ਪੰਜਾਬ 'ਤੇ ਆਧਾਰਤ ਬੀਬੀਆਂ ਦੇ ਕੀਰਤਨੀ ਜਥਿਆਂ ਵਲੋਂ 31 ਨਿਰਧਾਰਤ ਰਾਗਾਂ ਵਿਚ ਗੁਰਬਾਣੀ ਦਾ ਗਾਇਣ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ: ਗੁਰਦੁਆਰਾ ਸ੍ਰੀ ਕੋਠਾ ਸਾਹਿਬ (ਪਾਤ: ਨੌਵੀਂ) ਪਿੰਡ ਵੱਲਾ ਵਿਖੇ ਛੇਵੇਂ ਦਿ... ਅਗਲੀ ਖ਼ਬਰ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
Ad Position 24