22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਕਮਲ ਜੋਤੀ ਪਬਲਿਕ ਸਕੂਲ ਵਿਖੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੈਕਚਰ

Ad Position 21
No active advertisement
ਅਜੀਤ ਡੈਸਕ 23-11-2025
ਅੰਮਿ੍ਤਸਰ, 22 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਮਲ ਜੋਤੀ ਪਬਲਿਕ ਸਕੂਲ, ਨਿਊ ਅਜ਼ਾਦ ਨਗਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਤਹਿਤ 'ਬਾਣੀ ਸ੍ਰੀ ਗੁਰੂ ਤੇਗ ਬਹਾਦਰ ਜੀ 'ਤੇ ਔਰੰਗਜ਼ੇਬ ਦੇ ਜ਼ੁਲਮਾਂ ਬਾਰੇ' ਲੈਕਚਰ ਕਰਵਾਇਆ | ਇਸ ਮੌਕੇ ਸਵੇਰ ਦੀ ਸਭਾ ਵਿਚ ਗੁਰਮੀਤ ਅਧਿਆਪਕ ਹਰਦੀਪ ਕੌਰ ਵਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਬਾਰੇ ਦੱਸਿਆ ਅਤੇ ਗੁਰੂ ਸਾਹਿਬ ਦੀ ਗੁਰਬਾਣੀ ਅਤੇ ਸਲੋਕ ਸੁਣਾਏ ਗਏ | ਇਸ ਮੌਕੇ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਤੇ ਭਾਸ਼ਣ, ਕਵੀਸ਼ਰੀ, ਕਵਿਤਾਵਾਂ ਅਤੇ ਗੁਰਬਾਣੀ ਨਾਲ ਬਾਕੀ ਵਿਦਿਆਰਥੀਆਂ ਨੂੰ ਨਿਹਾਲ ਕੀਤਾ | ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਰੋਜ਼ਾਨਾ ਭੇਜੇ ਜਾ ਰਹੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ ਬਾਰੇ ਪਿਛਲੇ 10 ਦਿਨ ਤੋਂ ਲੈਕਚਰ ਦਿੱਤਾ ਜਾ ਰਿਹਾ ਸੀ | ਇਸ ਪ੍ਰੋਗਰਾਮ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਮਾਤਾ ਗੁਜਰੀ ਜੀ ਦੇ ਜੀਵਨ ਸਿੱਖਿਆਵਾਂ ਬਾਰੇ ਜਾਣੂ ਕਰਵਾਉਣਾ ਅਤੇ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨਾ ਸੀ | ਇਸ ਮੌਕੇ ਪਿ੍ੰ: ਕੁਲਦੀਪ ਕੌਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਾਤਾ ਗੁਜਰੀ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਐਮ. ਡੀ. ਅਵਤਾਰ ਸਿੰਘ ਨੇ ਦੱਸਿਆ ਕਿ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਕੂਲ ਵਿੱਚ ਵਿਦਿਆਰਥੀਆਂ ਵਲੋਂ ਸਹਿਜ ਪਾਠ ਦਾ ਆਰੰਭ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਮਹਾਤਮਾ ਹੰਸਰਾਜ ਦੀ ਯਾਦ ਨੂੰ ਸਮਰਪਿਤ ਵੈਦਿਕ ਹਵਨ ਯੱਗ ਕਰਵਾਇਆ ਅਗਲੀ ਖ਼ਬਰ ਚਾਰ ਲੇਬਰ ਕੋਡ ਲਾਗੂ ਕੀਤੇ ਜਾਣ ਦਾ ਵਿਰੋਧ ਹੋਣਾ ਸ਼ੁਰੂ
Ad Position 24