ਅੰਮਿ੍ਤਸਰ, 22 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਅੰਮਿ੍ਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ, ਜਿਸ 'ਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਭਵਿੱਖੀ ਰਣਨੀਤੀਆਂ ਅਤੇ ਵੱਖ-ਵੱਖ ਹਲਕਾ ਪੱਧਰੀ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ | ਇਹ ਮੀਟਿੰਗ ਹੋਈ | ਇਸ ਮੌਕੇ ਅੰਮਿ੍ਤਸਰ ਲੋਕ ਸਭਾ ਇੰਚਾਰਜ ਜਸਕਰਨ ਸਿੰਘ ਬੰਦੇਸ਼ਾ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਪਾਰਟੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਸੰਗਠਨਿਕ ਇਕੱਠ ਅਤੇ ਭੂਮਿਕਾ ਮਜ਼ਬੂਤ ਕਰਨ 'ਤੇ ਜ਼ੋਰ ਦਿੱਤਾ | ਸੰਧੂ ਨੇ ਕਿਹਾ ਕਿ 'ਆਪ' ਦਿਹਾਤੀ ਸੰਗਠਨ ਜ਼ਮੀਨੀ ਪੱਧਰ 'ਤੇ ਹਰ ਰੋਜ਼ ਹੋਰ ਮਜ਼ਬੂਤ ਹੋ ਰਿਹਾ ਹੈ ਅਤੇ ਹਰ ਵਰਕਰ ਪਾਰਟੀ ਦੇ ਸੁਨੇਹੇ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਕਈ ਅਹਿਮ ਸੁਝਾਅ ਸਾਹਮਣੇ ਆਏ, ਜਿਨ੍ਹਾਂ ਨੂੰ ਅਗਲੀ ਰਣਨੀਤੀ 'ਚ ਸ਼ਾਮਲ ਕੀਤਾ ਜਾਵੇਗਾ | ਉਨ੍ਹਾਂ ਨੇ ਖ਼ਾਸ ਕਰਕੇ ਵੋਟ ਚੋਰੀ ਨੂੰ ਰੋਕਣ ਲਈ ''ਸਵੀਅਰ ਇੰਟੈਂਸਿਵ ਰਿਵਿਊ'' ਦੀ ਲੋੜ ਉੱਪਰ ਜ਼ੋਰ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਬੀ.ਐਲ.ਏ. ਦੀ ਭੂਮਿਕਾ ਬਹੁਤ ਅਹਿਮ ਰਹੇਗੀ ਅਤੇ ਇਸ ਪੱਧਰ 'ਤੇ ਪੂਰੀ ਚੌਕਸੀ ਲਾਜ਼ਮੀ ਹੈ | ਇਸ ਮੌਕੇ ਹਲਕਾ ਸੰਗਠਨ ਇੰਚਾਰਜ ਜਿਵੇਂ ਕਿ ਗੁਰਸ਼ਰਨ ਸਿੰਘ ਗੋਲਡੀ, ਨਰੇਸ਼ ਪਾਠਕ, ਕਿਰਪਾਲ ਸਿੰਘ, ਸੰਜੀਵ ਭੰਡਾਰੀ, ਲਵਪ੍ਰੀਤ ਸਿੰਘ, ਲਖਵਿੰਦਰ ਸਿੰਘ, ਅੰਮਿ੍ਤਸਰ ਜ਼ਿਲ੍ਹਾ ਮੀਡੀਆ ਇੰਚਾਰਜ ਸਤਨਾਮ ਸਿੰਘ ਮਠਾੜੂ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਗੀਤਾ ਗਿੱਲ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਸੁਖਦੇਵ ਸਿੰਘ, ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਬਲਬੀਰ ਸਿੰਘ ਬੋਪਾਰਾਏ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਸੁਖਚੈਨ ਸਿੰਘ ਤਲਵੰਡੀ, ਜ਼ਿਲ੍ਹਾ ਇੰਚਾਰਜ ਸੋਸ਼ਲ ਮੀਡੀਆ ਅਵਤਾਰ ਪੰਨੂੰ, ਜ਼ਿਲ੍ਹਾ ਪ੍ਰਧਾਨ ਟਰੇਡ ਵਿੰਗ ਅਭਿਸ਼ੇਕ ਬਾਂਸਲ ਅਤੇ ਵੱਖ-ਵੱਖ ਵਿੰਗਾਂ ਦੇ ਹੋਰ ਸਾਥੀ ਵੀ ਹਾਜ਼ਰ ਸਨ |