22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਪ੍ਰਕਾਸ਼ ਪੁਰਬ ਸਮਾਗਮ ਮੌਕੇ ਵਿਦਿਆਰਥੀਆਂ ਦੀ ਹੋਈ ਦਸਤਾਰਬੰਦੀ ਪ੍ਰਧਾਨ ਡਾ: ਨਿੱਜਰ ਨੇ ਵਹਿਮਾਂ-ਭਰਮਾਂ ਤੋਂ ਦੂਰ ਰਹਿਣ ਤੇ ਦਸਤਾਰ ਦੀ ਸ਼ਾਨ ਬਰਕਰਾਰ ਰੱਖਣ ਦੀ ਦਿਤੀ ਪ੍ਰੇਰਨਾ

Ad Position 21
No active advertisement
ਅਜੀਤ ਡੈਸਕ 23-11-2025
ਅੰਮਿ੍ਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ ਦੌਰਾਨ ਸੱਤਵੀਂ ਜਮਾਤ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀ ਸਮੂਹਿਕ ਦਸਤਾਰਬੰਦੀ ਕੀਤੀ ਗਈ | ਸਮਾਗਮ ਦੇ ਆਰੰਭ ਵਿਚ ਸਕੂਲ ਦੀ ਸ਼ਬਦ ਕੀਰਤਨ ਟੀਮ ਅਤੇ ਸੈਂਟਰਲ ਖ਼ਾਲਸਾ ਯਤੀਮਖਾਨਾ ਤੋਂ ਭਾਈ ਸਤਨਾਮ ਸਿੰਘ ਦੇ ਜਥੇ ਵਲੋਂ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਪ੍ਰਤੀ ਆਪਣੀਆਂ ਭਾਵਨਾਵਾਂ ਧਾਰਿਮਕ ਕਵਿਤਾਵਾਂ ਅਤੇ ਲੈਕਚਰਾਂ ਰਾਹੀਂ ਪੇਸ਼ ਕੀਤੀਆਂ | ਉਪਰੰਤ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਵਲੋਂ ਸਤਵੀਂ ਜਮਾਤ ਦੇ ਬੱਚਿਆਂ ਦੀ ਦਸਤਾਰਬੰਦੀ ਕੀਤੀ ਗਈ | ਇਸ ਦੌਰਾਨ ਪੰਡਾਲ ਵਿਚ ਬੱਚਿਆਂ ਵਲੋਂ ਸਜਾਈਆਂ ਕੇਸਰੀ ਤੇ ਪੀਲੇ ਰੰਗ ਦੀਆਂ ਦਸਤਾਰਾਂ ਖ਼ਾਲਸਾਈ ਸ਼ਾਨ ਨੂੰ ਦਰਸਾ ਰਹੀਆਂ ਸਨ | ਇਸ ਮੌਕੇ ਸਿੰਘ ਸਾਹਿਬ ਵਲੋਂ ਬੱਚਿਆਂ ਨੂੰ ਸਿੱਖੀ ਸਿਧਾਂਤਾਂ ਵਿਚ ਪਰਿਪੱਕ ਕਰਨ ਲਈ ਗੁਰਮਤਿ ਵਿਚਾਰਾਂ ਵੀ ਸਾਂਝੀਆਂ ਕੀਤੀਆਂ ਗਈਆਂ | ਦੀਵਾਨ ਦੇ ਪ੍ਰਧਾਨ ਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਹਿਮਾਂ-ਭਰਮਾਂ ਤੋਂ ਦੂਰ ਰਹਿਣ, ਭਰਾਤਰੀ ਭਾਵ ਪੈਦਾ ਕਰਨ ਲਈ ਗੁਰੂ ਨਾਨਕ ਸਾਹਿਬ ਵਲੋਂ ਦਿਖਾਏ ਰਸਤੇ 'ਤੇ ਚੱਲਣ, ਗੁਰੂ ਸਾਹਿਬਾਨ ਦੁਆਰਾ ਬਖਸ਼ੀ ਫ਼ਤਹਿ ਨੂੰ ਯਾਦ ਰੱਖਣ ਅਤੇ ਦਸਤਾਰ ਦੀ ਸ਼ਾਨ ਨੂੰ ਬਰਕਰਾਰ ਰੱਖਣ ਦੀ ਅਪੀਲ ਕੀਤੀ | ਇਸ ਮੌਕੇ ਦੀਵਾਨ ਦੇ ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਹਰਵਿੰਦਰ ਪਾਲ ਸਿੰਘ ਚੁੱਘ, ਇੰਜੀ. ਜਸਪਾਲ ਸਿੰਘ, ਡਾ: ਆਤਮਜੀਤ ਸਿੰਘ ਬਸਰਾ, ਅਜੀਤ ਸਿੰਘ ਬਸਰਾ ਤੇ ਪਿ੍ੰਸੀਪਲ ਸਤਬੀਰ ਕੌਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੇ ਵਿਦਿਆਰਥੀ ਅਤੇ ਸਟਾਫ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਨੇ ਕਈ ਕੀਮਤੀ ਜਾਨਾਂ : ਡੀ.ਸੀ. ਪਟਵਾਰ ਯੂਨੀਅਨ ਵਲੋਂ ਲਾਏ ਖੂਨਦਾਨ ਕੈਂਪ 'ਚ 75 ਪਟਵ... ਅਗਲੀ ਖ਼ਬਰ ਸਪਰਿੰਗ ਡੇਲ ਸਕੂਲ ਨੇ ਸਿ੍ਸ਼ਟੀ-2025 ਦੀ ਓਵਰਆਲ ਟਰਾਫੀ ਜਿੱਤੀ
Ad Position 24