23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸਥਾਨਕ ਸਰਕਾਰਾਂ ਮੰਤਰੀ ਨੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਲੈ ਕੇ ਕੀਤਾ ਸ਼ਹਿਰ ਦਾ ਦੌਰਾ ਨਗਰ ਨਿਗਮ 'ਚ ਤਰਸ ਦੇ ਆਧਾਰ ਰੱਖੇ 60 ਕਰਮਚਾਰੀਆਂ ਨੂੰ ਦਿਤੇ ਨਿਯੁਕਤੀ ਪੱਤਰ

Ad Position 21
No active advertisement
ਅਜੀਤ ਡੈਸਕ 23-11-2025
ਅੰਮਿ੍ਤਸਰ, 22 ਨਵੰਬਰ (ਹਰਮਿੰਦਰ ਸਿੰਘ)-ਸਥਾਨਕ ਸਰਕਾਰਾਂ ਮੰਤਰੀ ਡਾ: ਰਵਜੋਤ ਸਿੰਘ ਵਲੋਂ ਅੱਜ ਅੰਮਿ੍ਤਸਰ ਪਹੁੰਚੇ | ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਅਤੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਦੇਖਿਆ | ਇਸ ਤੋਂ ਇਲਾਵਾ ਉਨ੍ਹਾਂ ਨੇ ਨਿਗਮ ਦੇ ਮਿ੍ਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ 'ਤੇ ਰੱਖੇ ਗਏ 60 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ | ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਹੋਰ ਅਧਿਕਾਰੀ ਮੌਜੂਦ ਸਨ | ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਬੜੀ ਖੁਸ਼ੀ ਵਾਲੀ ਗੱਲ ਹੈ ਕਿ ਅੰਮਿ੍ਤਸਰ ਨਗਰ ਨਿਗਮ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀ ਗਈ ਰੁਜ਼ਗਾਰ ਮੁਹਿੰਮ ਅਤੇ ਉਨ੍ਹਾਂ ਦੇ ਪੰਜਾਬ ਨੂੰ ਮੁੜ ਪੈਰਾਂ ਸਿਰ ਸ਼ੁਰੂ ਕਰਨ ਲਈ ਕੀਤੇ ਗਏ ਉਪਰਾਲਿਆਂ 'ਚ ਵੱਡਾ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਕਿ ਇਹ ਕਰਮਚਾਰੀ ਭਰਤੀ ਹੋਣ ਨਾਲ ਇਕ ਤਾਂ ਇਨ੍ਹਾਂ ਪਰਿਵਾਰਾਂ ਨੂੰ ਰੁਜ਼ਗਾਰ ਮਿਲਿਆ ਹੈ ਦੂਸਰਾ ਇਹ ਸ਼ਹਿਰ ਦੀ ਸਫਾਈ ਵਿਵਸਥਾ ਅਤੇ ਹੋਰ ਸੇਵਾਵਾਂ ਵਿਚ ਯੋਗਦਾਨ ਪਾ ਸਕਣਗੇ | ਉਨ੍ਹਾਂ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਮੇਅਰ, ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੂੰ ਨਾਲ ਲੈ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਦਾ ਦੌਰਾ ਕੀਤਾ ਅਤੇ ਸਫਾਈ ਪ੍ਰਬੰਧਾਂ ਨੂੰ ਵੇਖਿਆ ਹੈ | ਉਨ੍ਹਾਂ ਕਿਹਾ ਕਿ ਹਾਲਾਤ ਅੱਗੇ ਨਾਲੋਂ ਸੁਧਰੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਕੂੜੇ ਦੀ ਚੁਕਾਈ ਦੀਆਂ ਸਾਰੀਆਂ ਕਮੀਆਂ ਦੂਰ ਕਰਕੇ ਅੰਮਿ੍ਤਸਰ ਸ਼ਹਿਰ ਨੂੰ ਸਾਫ ਸੁਥਰਾ ਕਰ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਹ ਸਮੱਸਿਆ ਪਿਛਲੀ ਕੰਪਨੀ ਅਵਾਡਾ ਵਲੋਂ ਕੰਮ ਛੱਡੇ ਜਾਣ ਕਰਨ ਆਈ ਸੀ | ਉਨ੍ਹਾਂ ਕਿਹਾ ਕਿ ਉਹ ਉਕਤ ਕੰਪਨੀ ਨੂੰ ਕੰਮ ਨਿਰੰਤਰ ਜਾਰੀ ਰੱਖਣ ਲਈ ਬੜੀਆਂ ਕੋਸ਼ਿਸ਼ਾਂ ਕੀਤੀਆਂ ਪਰ ਉਹ ਕੰਮ ਕਰਨ ਦੇ ਇਛੁੱਕ ਨਹੀਂ ਸਨ, ਜਿਸ ਕਾਰਨ ਉਨ੍ਹਾਂ ਦਾ ਟੈਂਡਰ ਰੱਦ ਕਰਕੇ ਨਵਾਂ ਟੈਂਡਰ ਅਲਾਟ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਨਵੀਂ ਕੰਪਨੀ ਨੇ ਕੰਮ ਸ਼ੁਰੂ ਕਰ ਦਿੱਤਾ ਹੈ, ਪਰ ਕੰਪਨੀ ਕੋਲ ਕੰਮ ਨਵਾਂ ਹੋਣ ਕਾਰਨ ਅਜੇ ਕੁਝ ਕਮੀਆਂ ਮਹਿਸੂਸ ਹੋਈਆਂ ਹਨ ਜਿਸ ਨੂੰ ਮਿਲ ਕੇ ਦੂਰ ਕਰ ਰਹੇ ਹਾਂ | ਇਸ ਮੌਕੇ 'ਤੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ, ਸੰਯੁਕਤ ਕਮਿਸ਼ਨਰ ਜੈਇੰਦਰ ਸਿੰਘ, ਐੱਸ. ਈ. ਸੰਦੀਪ ਸਿੰਘ, ਸਫ਼ਾਈ ਮਜਦੂਰ ਫੈਡਰੇਸ਼ਨ ਦੇ ਪ੍ਰਧਾਨ ਵਿਨੋਦ ਬਿੱਟਾ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਰਵਾਇਤੀ ਕਲਾ ਨੂੰ ਸੰਭਾਲਣ ਲਈ ਇੰਟੈਕ ਅੰਮਿ੍ਤਸਰ ਵਲੋਂ ਬਲਾਕ ਪਿ੍ੰਟਿੰਗ ਵਰਕਸ਼ਾਪ ਅਗਲੀ ਖ਼ਬਰ ਰਵਾਇਤੀ ਕਲਾ ਨੂੰ ਸੰਭਾਲਣ ਲਈ ਇੰਟੈਕ ਅੰਮਿ੍ਤਸਰ ਵਲੋਂ ਬਲਾਕ ਪਿ੍ੰਟਿੰਗ ਵਰਕਸ਼ਾਪ
Ad Position 24