25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਡੈਨੀ ਬੰਡਾਲਾ ਦੀ ਨਿਯੁਕਤੀ ਨਾਲ ਕਾਂਗਰਸ ਮਜਬੂਤ ਹੋਵੇਗੀ-ਕਸ਼ਮੀਰ ਜਾਣੀਆਂ, ਜੋਗੀ, ਸ਼ਾਹ

Ad Position 21
No active advertisement
ਅਜੀਤ ਡੈਸਕ 23-11-2025
ਜੰਡਿਆਲਾ ਗੁਰੂ, 22 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਵਰਗਵਾਸੀ ਸਰਦੂਲ ਸਿੰਘ ਬੰਡਾਲਾ ਦੇ ਪੁੱਤਰ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਬੀਤੇ ਦਿਨੀ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਮਾਰਕੀਟ ਕਮੇਟੀ ਗਹਿਰੀ ਮੰਡੀ (ਜੰਡਿਆਲਾ ਗੁਰੂ) ਦੇ ਸਾਬਕਾ ਚੇਅਰਮੈਨ ਕਸ਼ਮੀਰ ਸਿੰਘ ਜਾਣੀਆਂ, ਜਗਜੀਤ ਸਿੰਘ ਜੋਗੀ, ਰਾਜਬੀਰ ਸਿੰਘ ਵਡਾਲੀ, ਸੁਰਿੰਦਰ ਸਿੰਘ ਸ਼ਾਹ, ਅਵਤਾਰ ਸਿੰਘ ਟੱਕਰ, ਜੋਗਾ ਸਿੰਘ ਅਮਰਕੋਟ ਨੇ ਇਸ ਨੂੰ ਹਾਈ ਕਾਂਗਰਸ ਹਾਈ ਕਮਾਂਡ ਵਲੋਂ ਪਾਰਟੀ ਦੀ ਮਜਬੂਤੀ ਲਈ ਚੁੱਕਿਆ ਗਿਆ ਇਕ ਵੱਡਾ ਕਦਮ ਦੱਸਿਆ | ਉਪਰੋਕਤ ਕਾਂਗਰਸੀ ਆਗੂਆਂ ਨੇ ਕਿਹਾ ਕਿ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਨਿਯੁਕਤੀ ਨਾਲ ਨੌਜਵਾਨ ਵਰਗੇ ਵਿਚ ਕਾਂਗਰਸ ਨਾਲ ਜੁੜਨ ਲਈ ਉਤਸ਼ਾਹ ਪੈਦਾ ਹੋਵੇਗਾ ਅਤੇ ਇਸ ਨਾਲ ਕਾਂਗਰਸੀ ਵਰਕਰਾਂ ਦੇ ਹੌਸਲੇ ਵੀ ਬੁਲੰਦ ਹੋਏ ਹਨ | ਕਾਂਗਰਸੀ ਆਗੂਆਂ ਸਾਬਕਾ ਚੇਅਰਮੈਨ ਕਸ਼ਮੀਰ ਸਿੰਘ ਜਾਣੀਆਂ, ਜਗਜੀਤ ਸਿੰਘ ਜੋਗੀ, ਰਾਜਬੀਰ ਸਿੰਘ ਵਡਾਲੀ, ਸੁਰਿੰਦਰ ਸਿੰਘ ਸ਼ਾਹ, ਅਵਤਾਰ ਸਿੰਘ ਟੱਕਰ, ਜੋਗਾ ਸਿੰਘ ਅਮਰਕੋਟ ਨੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਨਿਯੁਕਤੀ ਲਈ ਕਾਂਗਰਸੀ ਆਗੂਆਂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਆ ਰਹੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ਪ੍ਰਾਪਤ ਹੋਵੇਗੀ | ਇਸ ਮੌਕੇ ਮੇਹਰ ਸਿੰਘ ਰਾਣਾਂ ਕਾਲਾ, ਦਿਲਬਾਗ ਸਿੰਘ ਨੰਗਲ ਗੁਰੂ, ਬਲ ਸਿੰਘ ਜਾਣੀਆਂ, ਕੁਲਦੀਪ ਸਿੰਘ ਬਾਲੀਆ, ਹਰਪ੍ਰੀਤ ਸਿੰਘ ਖੇਲਾ, ਕੰਵਲਜੀਤ ਸਿੰਘ, ਪਰਮਜੀਤ ਸਿੰਘ ਲਵਲੀ, ਜਗਤਾਰ ਸਿੰਘ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਾਬੰਦੀਸ਼ੁਦਾ ਹਿੰਦੀ ਪੁਸਤਕ 'ਸਿੱਖ ਇਤਿਹਾਸ' ਦਾ ਮੁੱਦਾ ਵਾਰ-ਵਾਰ ਉਠਾਉਣਾ ਸ਼ਰਾਰਤ ਭਰੀ ਕਾਰਵਾਈ- ਸ਼੍ਰੋਮਣੀ ਕਮੇਟੀ ਅਗਲੀ ਖ਼ਬਰ 'ਆਪ' ਸਰਕਾਰ ਨੇ ਲੋੜਵੰਦ ਪਰਿਵਾਰਾਂ ਲਈ ਅਸ਼ੀਰਵਾਦ ਸਕੀਮ ਤਹਿਤ ਲਿਆ ਅਹਿਮ ਫ਼ੈਸਲਾ * 30 ਦਿਨ ਤੋਂ ਵਧਾ ਕੇ 60 ਦਿਨ ਕਰਨ...
Ad Position 24