ਚੋਗਾਵਾਂ, 23 ਨਵੰਬਰ (ਗੁਰਵਿੰਦਰ ਸਿੰਘ ਕਲਸੀ)-'ਯੁੱਧ ਨਸ਼ਿਆਂ ਵਿਰੁੱਧ' ਤਹਿਤ ਡੀ. ਜੀ. ਪੀ. ਪੰਜਾਬ ਅਤੇ ਐੱਸ. ਐੱਸ. ਪੀ. ਦਿਹਾਤੀ ਅੰਮਿ੍ਤਸਰ ਅਤੇ ਡੀ. ਐੱਸ. ਪੀ. ਨੀਰਜ ਕੁਮਾਰ ਰਾਜਾਸਾਂਸੀ ਦੀ ਅਗਵਾਈ ਹੇਠ, ਥਾਣਾ ਲੋਪੋਕੇ ਪੁਲਿਸ ਵਲੋਂ 70 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦੀ ਖਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਲੋਪੋਕੇ ਦੇ ਐੱਸ. ਐੱਚ. ਓ. ਸਤਪਾਲ ਸਿੰਘ ਛੀਨਾ ਦੀ ਅਗਵਾਈ ਹੇਠ ਇੰਸਪੈਕਟਰ ਸੁਖਵਿੰਦਰਜੀਤ ਸਿੰਘ, ਏ. ਐੱਸ. ਆਈ. ਅਮੋਲਕ ਸਿੰਘ ਤੇ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪੁਲ ਸੁਆ ਲੋਪੋਕੇ ਨੇੜੇ ਮੌਜੂਦ ਸੀ | ਇਸ ਦੌਰਾਨ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ, ਜਿਸ ਨੇ ਆਪਣਾ ਨਾਮ ਗੁਰਭੇਜ ਸਿੰਘ ਉਰਫ ਕਾਲੂ ਵਾਸੀ ਲੋਪੋਕੇ ਦੱਸਿਆ | ਤਲਾਸ਼ੀ ਦੌਰਾਨ ਉਕਤ ਦੋਸ਼ੀ ਕੋਲੋਂ 70 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਉਕਤ ਦੋਸ਼ੀ ਖ਼ਿਲਾਫ਼ 21-61-85 ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕਦਮਾ ਦਰਜ ਕਰਕੇ ਤਫ਼ਤੀਸ਼ ਕੀਤੀ ਜਾ ਰਹੀ ਹੈ |
ਲੋਪੋਕੇ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ
ਅਜੀਤ ਡੈਸਕ
24-11-2025