ਓਠੀਆਂ, 23 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਅੰਮਿ੍ਤਸਰ ਦੀ ਤਹਿਸੀਲ ਅਜਨਾਲਾ ਦੇ ਅਧੀਨ ਪੈਂਦੇ ਪਿੰਡ ਕਮਾਲ ਖਾਂ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਧਰਮਪਾਲ ਸਿੰਘ ਪੁੱਤਰ ਪਿਆਰਾ ਸਿੰਘ ਜੋ ਕਿ ਆਪਣੇ ਪਿੰਡ ਚੱਕ ਕਮਾਲ ਖਾਂ ਤੋਂ ਆਪਣੇ ਮੋਟਰਸਾਈਕਲ 'ਤੇ ਓਠੀਆਂ ਵਿਖੇ ਕਿਸੇ ਕੰਮ ਲਈ ਆਇਆ ਸੀ ਤਾਂ ਉਹ ਜਦੋਂ ਵਾਪਸ ਜਾ ਰਿਹਾ ਸੀ ਤਾਂ ਨਜ਼ਦੀਕ ਪੈਂਦੇ ਪਿੰਡ ਮਾਲਾਕੀੜੀ ਦੇ ਨਜਦੀਕ ਸਕੂਲ ਦੇ ਛੋਟੇ ਵਿਦਿਆਰਥੀ ਜੋ ਸੜਕ 'ਤੇ ਆ ਰਹੇ ਸਨ, ਉਨ੍ਹਾਂ ਨੂੰ ਬਚਾਉਂਦਿਆਂ ਉਸ ਦਾ ਮੋਟਰਸਾਈਕਲ ਸੜਕ 'ਤੇ ਡਿੱਗ ਪਿਆ ਅਤੇ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੈ ਗਿਆ | ਜਿਸ ਨੂੰ ਪਰਿਵਾਰ ਵਾਲਿਆਂ ਨੇ ਅੰਮਿ੍ਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਤਾਂ ਉਸ ਦੀ ਬੀਤੀ ਰਾਤ ਮੌਤ ਹੋ ਗਈ | ਨੌਜਵਾਨ ਦੀ ਬੇਵਕਤੀ ਮੌਤ 'ਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ | ਮਿ੍ਤਕ ਨੌਜਵਾਨ 28 ਸਾਲ ਦਾ ਸੀ ਜੋ ਕਿ ਸ਼ਾਦੀਸ਼ੁਦਾ ਸੀ ਤੇ ਦੋ ਬੱਚਿਆਂ ਦਾ ਬਾਪ ਸੀ | ਉਸ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕਰਨ ਮੌਕੇ ਪਿੰਡ ਅਤੇ ਇਲਾਕਾ ਵਾਸੀਆਂ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |