ਅੰਮਿ੍ਤਸਰ, 23 ਨਵੰਬਰ (ਰੇਸ਼ਮ ਸਿੰਘ)-ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅੰਮਿ੍ਤਸਰ ਵਿਖੇ ਮੱਥਾ ਟੇਕਣ ਆਏ ਇਕ ਸ਼ਰਧਾਲੂ ਦਾ ਸਪਲੈਂਡਰ ਮੋਟਰਸਾਈਕਲ ਚੋਰੀ ਹੋ ਜਾਣ ਦੀ ਖਬਰ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਦੀਪ ਸਿੰਘ ਪਿ੍ੰਸ ਪੁੱਤਰ ਤਰਲੋਕ ਸਿੰਘ ਵਾਸੀ ਮੁਰੱਬੇ ਵਾਲੀ ਗਲੀ ਅੰਮਿ੍ਤਸਰ ਨੇ ਦੱਸਿਆ ਕਿ ਉਹ ਰੋਜਾਨਾ ਦੀ ਤਰ੍ਹਾਂ ਸ਼ਾਮ 7:30 ਵਜੇ ਆਪਣੇ ਮੋਟਰਸਾਈਕਲ ਪੀ ਬੀ 02 ਡੀ ਟੀ 8315 'ਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਮੱਥਾ ਟੇਕਣ ਲਈ ਆਏ | ਆਪਣਾ ਮੋਟਰਸਾਈਕਲ ਬਾਹਰ ਪਾਰਕਿੰਗ ਦੇ ਸਾਹਮਣੇ ਖੜਾ ਕਰਕੇ ਗੁਰਦੁਆਰਾ ਸਾਹਿਬ ਦੇ ਅੰਦਰ ਚਲੇ ਗਏ | ਲਗਭਗ ਅੱਧੇ ਘੰਟੇ ਬਾਅਦ ਜਦੋਂ ਉਹ ਵਾਪਸ ਆਏ ਤਾਂ ਦੇਖਿਆ ਕਿ ਮੋਟਰਸਾਈਕਲ ਉੱਥੇ ਮੌਜੂਦ ਨਹੀਂ ਸੀ | ਇਧਰ ਉਧਰ ਭਾਲ ਕੀਤੀ ਗਈ ਪਰ ਮੋਟਰਸਾਈਕਲ ਦਾ ਕੋਈ ਪਤਾ ਨਹੀਂ ਲੱਗਿਆ | ਇਸ ਸੰਬੰਧੀ ਪੁਲਿਸ ਥਾਣਾ ਬੀ ਡਵੀਜ਼ਨ ਅੰਮਿ੍ਤਸਰ ਵਿਖੇ ਲਿਖਤੀ ਦਰਖਾਸਤ ਦਿੱਤੀ ਗਈ ਹੈ |