01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 'ਗੁਰੂ ਤੇਗ ਬਹਾਦਰ ਸਿਮਰਿਐ' ਵਿਸ਼ੇ 'ਤੇ ਸੈਮੀਨਾਰ

Ad Position 21
No active advertisement
ਅਜੀਤ ਡੈਸਕ 24-11-2025
ਅੰਮਿ੍ਤਸਰ, 23 ਨਵੰਬਰ (ਗਗਨਦੀਪ ਸ਼ਰਮਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ, ਅਰਥ-ਸ਼ਾਸਤਰ ਵਿਭਾਗ ਅਤੇ ਕਾਨੂੰਨ ਵਿਭਾਗ ਵਲੋਂ ਸਾਂਝੇ ਤੌਰ 'ਤੇ ਗੁਰੂ ਗ੍ਰੰਥ ਸਾਹਿਬ ਆਡੀਟੋਰੀਅਮ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਗੁਰੂ ਤੇਗ ਬਹਾਦਰ ਸਿਮਰਿਐ' ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੇ ਆਰੰਭ ਵਿਚ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਨੌਵੇਂ ਗੁਰੂ ਪਾਤਿਸ਼ਾਹ ਦੀ ਬਾਣੀ ਬਾਰੇ ਚਰਚਾ ਕਰਦਿਆਂ ਕਿਹਾ ਕਿ ਗੁਰੂ ਜੀ ਦੀ ਬਾਣੀ ਚਿੰਤਾ ਤੋਂ ਚਿੰਤਨ ਵੱਲ ਪਰਤਣ ਦਾ ਸੰਦੇਸ਼ ਦਿੰਦੀ ਹੈ | ਇਸ ਬਾਣੀ ਦਾ ਪ੍ਰਾਥਮਿਕ ਪ੍ਰਯੋਜਨ ਮਨੁੱਖੀ ਹੋਂਦ ਨੂੰ ਬ੍ਰਹਿਮੰਡੀ ਸੱਤਾ ਨਾਲ ਜੋੜਨਾ ਹੈ ਅਤੇ ਇਹ ਹੀ ਵਾਸਤਵਿਕ ਅਹਿੰਸਾਵਾਦੀ ਕ੍ਰਾਂਤੀ ਦਾ ਪਛਾਣ-ਚਿੰਨ ਹੈ | ਉਪਰੰਤ ਪੰਜਾਬੀ ਅਧਿਐਨ ਵਿਭਾਗ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ ਮਹਿਮਾਨਾਂ ਨੂੰ 'ਜੀ ਆਇਆਂ' ਆਖਿਆ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਸਾਡੀਆਂ ਪਰੰਪਰਾਵਾਂ ਦੇ ਪੁਨਰ-ਚਿੰਤਨ ਦਾ ਰਾਹ ਖੋਲ੍ਹਦੇ ਹਨ | ਇਸ ਤੋਂ ਬਾਅਦ ਅਰਥ-ਸ਼ਾਸਤਰ ਵਿਭਾਗ ਦੇ ਮੁਖੀ ਡਾ. ਬਲਜੀਤ ਕੌਰ ਨੇ ਸੈਮੀਨਾਰ ਦੇ ਪ੍ਰਮੁੱਖ ਵਕਤਾ ਚਿਰੰਜੀਵ ਸਿੰਘ (ਆਈ. ਏ. ਐੱਸ) ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਇਕ ਕੁਸ਼ਲ ਪ੍ਰਬੰਧਕ ਅਤੇ ਪ੍ਰਸ਼ਾਸਕ ਹੋਣ ਦੇ ਨਾਲ-ਨਾਲ ਸਿੱਖ ਚਿੰਤਨ ਵਿਚ ਵੀ ਡੂੰਘੀ ਦਿਲਚਸਪੀ ਰੱਖਦੇ ਹਨ | ਸੈਮੀਨਾਰ ਦੇ ਪ੍ਰਮੁੱਖ ਵਕਤਾ ਚਿਰੰਜੀਵ ਸਿੰਘ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਦਾ ਵਿਸ਼ਲੇਸ਼ਣ ਪ੍ਰਸਤੁੱਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਖ਼ਸੀਅਤ ਅਤੇ ਬਾਣੀ ਇਕਰੂਪ ਹਨ ਜਿਸ ਕਾਰਨ ਦੋਵੇਂ ਹੀ ਇਤਿਹਾਸ ਦਾ ਪ੍ਰਮਾਣਿਕ ਅਤੇ ਮਹੱਤਵਪੂਰਨ ਸ੍ਰੋਤ ਹਨ | ਅੰਤ ਵਿਚ ਕਾਨੂੰਨ ਵਿਭਾਗ ਦੇ ਮੁਖੀ ਡਾ. ਮੀਨੂ ਵਰਮਾ ਨੇ ਇਸ ਸੈਮੀਨਾਰ ਦੀ ਕਾਮਯਾਬੀ ਸਮੂਹ ਧਿਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਡਾ. ਬਲਜੀਤ ਕੌਰ ਰਿਆੜ ਨੇ ਬਾਖ਼ੂਬੀ ਨਿਭਾਈ | ਇਸ ਸਮੇਂ ਡਾ. ਅਮਰ ਸਿੰਘ, ਡਾ. ਹਰਿੰਦਰ ਸੋਹਲ, ਡਾ. ਮੇਘਾ ਸਲਵਾਨ, ਡਾ. ਰਾਜਵਿੰਦਰ ਕੌਰ, ਡਾ. ਸਿਮਰਨਜੀਤ ਸਿੰਘ, ਡਾ. ਹਸਨ ਰੇਹਾਨ, ਡਾ. ਕੰਵਲਜੀਤ ਕੌਰ, ਡਾ. ਕੰਵਲਦੀਪ ਕੌਰ, ਡਾ. ਜਸਪਾਲ ਸਿੰਘ, ਡਾ. ਹਰਿੰਦਰ ਸਿੰਘ ਤੁੜ, ਡਾ. ਅਸ਼ੋਕ ਭਗਤ, ਡਾ. ਚੰਦਨਪ੍ਰੀਤ ਸਿੰਘ ਅਤੇ ਡਾ. ਅੰਜੂ ਬਾਲਾ ਤੋਂ ਇਲਾਵਾ ਕਈ ਵਿਦਵਾਨ ਅਤੇ ਮਾਹਿਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਸੁਧਾਰ ਕਮੇਟੀ ਸੁੰਦਰ ਨਗਰ ਵਲੋਂ ਲਗਾਏ ਮੈਡੀਕਲ ਕੈਂਪ ਦਾ ਡਿੰਪਾ ਵਲੋਂ ਉਦਘਾਟਨ ਅਗਲੀ ਖ਼ਬਰ ਡਾ. ਗਗਨਦੀਪ ਕੌਰ ਵਲੋਂ ਅਧਿਆਪਕਾਂ ਲਈ ਤਿਆਰ ਕੀਤੀਆਂ ਐਪਸ ਤੇ ਵੈਬਸਾਈਟ ਬਣਾ ਕੇ ਸ਼ਾਨਦਾਰ ਪ੍ਰਦਰਸ਼ਨ
Ad Position 24