ਸੁਲਤਾਨਵਿੰਡ, 23 ਨਵੰਬਰ (ਗੁਰਨਾਮ ਸਿੰਘ ਬੁੱਟਰ)-ਭਾਈ ਘਨ੍ਹੱਈਆ ਬਿਰਧ ਘਰ ਭਾਈ ਮੰਝ ਸਾਹਿਬ ਰੋਡ ਕੋਟ ਮਿੱਤ ਸਿੰਘ ਸੁਲਤਾਨਵਿੰਡ ਵਿਖੇ ਹਰ ਸਾਲ ਕਰਵਾਏ ਜਾਂਦੇ ਗਰੀਬ ਅਤੇ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਭਾਈ ਘਨ੍ਹੱਈਆ ਬਿਰਧ ਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਵਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਜ 24 ਨਵੰਬਰ ਦਿਨ ਸੋਮਵਾਰ ਨੂੰ ਕਰਵਾਏ ਜਾ ਰਹੇ ਹਨ, ਜਿਸ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ | ਇਸ ਮੌਕੇ ਗੱਲਬਾਤ ਕਰਦਿਆਂ ਸੰਤ ਬਾਬਾ ਬਲਵਿੰਦਰ ਸਿੰਘ ਚਾਹਲ ਤੇ ਚੇਅਰਮੈਨ ਜਰਨੈਲ ਸਿੰਘ ਸਾਬ ਨੇ ਦੱਸਿਆ ਕਿ ਕਰਵਾਏ ਜਾ ਰਹੇ ਵਿਆਹ ਮੌਕੇ ਸਮਾਜਿਕ ਤੇ ਸਿਆਸੀ ਆਗੂ ਵੀ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ, ਜੋ ਜੋੜਿਆਂ ਨੂੰ ਅਸ਼ੀਰਵਾਦ ਦੇ ਕੇ ਕਾਰਜ ਪੂਰੇ ਕਰਨਗੇ | ਬਾਬਾ ਚਾਹਲ ਨੇ ਦੱਸਿਆ ਕਿ ਵਿਆਹ ਮੌਕੇ ਸਵੇਰੇ ਤੋਂ ਲੈਕੇ ਸ਼ਾਮ ਤੱਕ ਵੱਖ-ਵੱਖ ਪਕਵਾਨਾ ਨਾਲ ਤਿਆਰ ਲੰਗਰ ਵੀ ਵਰਤਾਏ ਜਾਣਗੇ, ਜਿੱਥੇ ਰਾਗੀ, ਢਾਡੀ, ਅਤੇ ਕਵੀਸ਼ਰੀ ਜਥੇ ਵੀ ਪਹੁੰਚ ਰਹੇ ਹਨ, ਜੋ ਗੁਰੂਆਂ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ ਉਥੇ ਭਾਈ ਘਨ੍ਹੱਈਆ ਬਿਰਧ ਘਰ ਵਿਖੇ ਪਹੁੰਚ ਰਹੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਬਾਬਾ ਚਾਹਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਗਰੀਬ ਤੇ ਲੋੜਵੰਦਾਂ ਪਰਿਵਾਰਾਂ ਦੇ ਲੜਕੇ ਲੜਕੀਆਂ ਦੇ ਅਨੰਦ ਕਾਰਜ ਮੌਕੇ ਪਹੁੰਚ ਕੇ ਰੌਣਕਾਂ ਵਧਾਓ |