ਅੰਮਿ੍ਤਸਰ, 23 ਨਵੰਬਰ (ਹਰਮਿੰਦਰ ਸਿੰਘ)- ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸਾਕੇ ਦੇ ਸੰਬੰਧ 'ਚ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ਼ੋ੍ਰਮਣੀ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਲੜੀ ਦੌਰਾਨ ਅੱਜ ਇਤਿਹਾਸਕ ਗੁ: ਸ੍ਰੀ ਪਲਾਹ ਸਾਹਿਬ ਹਵਾਈ ਅੱਡਾ ਮਾਰਗ ਵਿਖੇ ਧਾਰਮਿਕ ਸਮਾਗਮ ਸਜਾਇਆ ਗਿਆ | ਇਸ ਮੌਕੇ ਭਾਈ ਰਾਜਿੰਦਰ ਸਿੰਘ ਲੁਧਿਆਣੇ ਵਾਲੇ, ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਛਹਿਬਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਦੌਰਾਨ ਬੀਬੀ ਅਮਰਜੀਤ ਕੌਰ ਵਲੋਂ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ | ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਜਨ: ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਵਿਸ਼ੇਸ਼ ਤੌਰ 'ਤੇ ਸਮਾਗਮ ਵਿਚ ਹਾਜ਼ਰੀ ਲਗਵਾਈ | ਉਨ੍ਹਾਂ ਵਲੋਂ ਰਾਗੀ ਜਥਿਆਂ, ਕਥਾ ਵਾਚਕਾਂ ਅਤੇ ਸੁਸਾਇਟੀ ਨਾਲ ਸੰਬੰਧਿਤ ਸ਼ਖ਼ਸੀਅਤਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ, ਇਸ ਮੌਕੇ 'ਤੇ ਉਨ੍ਹਾਂ ਦੇ ਨਾਲ ਮੈਨੇਜਰ ਬਿਕਰਮਜੀਤ ਸਿੰਘ ਵੀ ਮੌਜੂਦ ਸਨ | ਇਸ ਦੌਰਾਨ ਸੁਸਾਇਟੀ ਵਲੋਂ ਸ: ਧੰਗੇੜਾ, ਬਿਕਰਮਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਸਟੇਜ ਦੀ ਸੇਵਾ ਭਾਈ ਦਵਿੰਦਰ ਸਿੰਘ ਵਲੋਂ ਨਿਭਾਈ ਗਈ | ਇਸ ਮੌਕੇ 'ਤੇ ਗ੍ਰੰਥੀ ਦਿਲਬਾਗ ਸਿੰਘ, ਸੁਖਵਿੰਦਰ ਸਿੰਘ ਵਾਹਲਾ, ਭਗਵੰਤ ਸਿੰਘ ਗਿੱਲ, ਸਤਿੰਦਰ ਸਿੰਘ ਚਾਵਲਾ, ਸ਼ਰਨਜੀਤ ਸਿੰਘ ਪੱਖਿਆਂ ਵਾਲੇ, ਅੰਮਿ੍ਤਪਾਲ ਸਿੰਘ ਜੰਡਿਆਲਾ ਗੁਰੂ, ਗੁਰਬਖ਼ਸ਼ ਸਿੰਘ ਬੱਗਾ, ਹਰਜਿੰਦਰ ਸਿੰਘ ਸਬਜ਼ੀ ਵਾਲੇ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਮੌਜੂਦ ਸਨ | ਅੱਜ ਦਾ ਸਮਾਗਮ ਮਿਤੀ : 24 ਨਵੰਬਰ 2025 ਸਮਾਂ : ਸ਼ਾਮ 6.00 ਤੋਂ 8.30 ਵਜੇ ਸਥਾਨ : ਗੁ: ਗੁਰੂ ਕੇ ਮਹਿਲ, ਗੁਰੂ ਬਾਜ਼ਾਰ