26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਡਾ. ਪੰਨੂ ਨੇ ਐਡਵੋਕੇਟ ਧਾਮੀ ਨੂੰ 'ਗੁਰਮੁਖੀ ਅਦਬ ਦਾ ਖ਼ਜ਼ਾਨਾ' ਪੁਸਤਕ ਭੇਟ ਕੀਤੀ

Ad Position 21
No active advertisement
ਅਜੀਤ ਡੈਸਕ 07-12-2025

ਅੰਮਿ੍ਤਸਰ, 6 ਦਸੰਬਰ (ਜੱਸ)-ਅਮਰੀਕਾ ਨਿਵਾਸੀ ਡਾ. ਦਲਵੀਰ ਸਿੰਘ ਪੰਨੂ ਨੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀ ਪੁਸਤਕ 'ਗੁਰਮੁਖੀ ਅਦਬ ਦਾ ਖ਼ਜ਼ਾਨਾ' ਭੇਟ ਕੀਤੀ | ਇਸ ਪੁਸਤਕ ਵਿਚ ਡਾ. ਪੰਨੂ ਵਲੋਂ ਪਾਕਿਸਤਾਨ ਸਥਿਤ ਪੰਜਾਬ ਪਬਲਿਕ ਲਾਇਬ੍ਰੇਰੀ ਲਾਹੌਰ ਵਿਖੇ ਸਿੱਖ ਇਤਿਹਾਸ ਨਾਲ ਸੰਬੰਧਤ ਕੀਮਤੀ ਖ਼ਜ਼ਾਨੇ ਬਾਰੇ ਜਾਣਕਾਰੀ ਦਰਜ ਕੀਤੀ ਹੈ | ਇਸ ਮੌਕੇ ਐਡਵੋਕੇਟ ਧਾਮੀ ਨੇ ਡਾ. ਪੰਨੂ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਾਰਜ ਸਿੱਖ ਇਤਿਹਾਸ ਦੇ ਖੋਜਾਰਥੀਆਂ ਲਈ ਲਾਹੇਵੰਦ ਸਾਬਤ ਹੋਵੇਗਾ | ਉਨ੍ਹਾਂ ਡਾ. ਪੰਨੂ ਦੇ ਪਬਲਿਕ ਲਾਇਬ੍ਰੇਰੀ ਲਾਹੌਰ ਵਿਖੇ ਪੰਜਾਬ ਸਾਹਿਤ ਲਈ ਇਕ ਵੱਖਰਾ ਹਾਲ ਤਿਆਰ ਕਰਵਾ ਕੇ ਸਿੱਖ ਇਤਿਹਾਸ ਦੇ ਕੀਮਤੀ ਖ਼ਜ਼ਾਨੇ ਨੂੰ ਸੰਭਾਲਣ ਦਾ ਉਪਰਾਲਾ ਕਰਨ ਦੇ ਨਾਲ-ਨਾਲ ਇਸ ਦਾ ਡਾਟਾਬੇਸ ਤਿਆਰ ਕਰਕੇ ਇਸ ਖ਼ਜ਼ਾਨੇ ਦੀ ਜਾਣਕਾਰੀ ਸੰਗਤਾਂ ਤੱਕ ਪਹੁੰਚਾਉਣ ਦੇ ਯਤਨ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਖੋਜ ਅਨੁਸਾਰ ਲਾਹੌਰ ਦੀ ਉਕਤ ਲਾਇਬ੍ਰੇਰੀ ਵਿਖੇ ਸਿੱਖ ਸਾਕਿਆਂ ਦੀ ਜਾਣਕਾਰੀ ਬਿਆਨ ਕਰਦੀਆਂ ਉਹ ਅਖ਼ਬਾਰਾਂ ਵੀ ਸ਼ਾਮਲ ਹਨ, ਜਿਨ੍ਹਾਂ ਵਿਚ ਜ਼ਿਕਰ ਹੈ ਕਿ ਸਾਡੇ ਪੁਰਖਿਆਂ ਨੇ ਮਹੰਤਾਂ ਪਾਸੋਂ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਪੰਥਕ ਹੱਥਾਂ ਵਿਚ ਲੈਣ ਲਈ ਆਪਣੀਆਂ ਜਾਇਦਾਦਾਂ ਤੱਕ ਵੇਚ ਦਿੱਤੀਆਂ ਸਨ | ਡਾ. ਪੰਨੂ ਦੇ ਯਤਨ ਨਵੇਂ ਸਿੱਖ ਸਕਾਲਰਾਂ ਲਈ ਪ੍ਰੇਰਨਾਦਾਇਕ ਹਨ | ਇਸ ਮੌਕੇ ਡਾ. ਚੇਤਨ ਸਿੰਘ, ਗਿਆਨੀ ਗੁਰਬਖਸ਼ ਸਿੰੰਘ ਗੁਲਸ਼ਨ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ ਤੇ ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਭਾਈ ਸਤਪਾਲ ਸਿੰਘ ਕੋਹਲੀ ਯੂ.ਐਸ.ਏ., ਸਾਬਕਾ ਸਕੱਤਰ ਵਰਿਆਮ ਸਿੰਘ ਤੇ ਜਗਜੀਤ ਸਿੰਘ ਜੱਗੀ, ਮੈਨੇਜਰ ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰ, ਸੂਚਨਾ ਅਧਿਕਾਰੀ ਅੰਮਿ੍ਤਪਾਲ ਸਿੰਘ ਤੇ ਜਤਿੰਦਰਪਾਲ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਬਾਈਕਾਟ ਦਾ ਐਲਾਨ ਅਗਲੀ ਖ਼ਬਰ ਜ਼ੀਰੋ ਐਰਰ ਤਕਨੀਕ ਨਾਲ ਫਿਲੌਰ ਦੇ ਮਰੀਜ਼ ਦੇ ਦੋਵੇਂ ਗੋਡੇ ਸਫਲਤਾਪੂਰਵਕ ਬਦਲੇ- ਡਾ. ਰਣਜੀਤ ਸਿੰਘ
Ad Position 24