ਅੰਮਿ੍ਤਸਰ, 6 ਦਸੰਬਰ (ਰੇਸ਼ਮ ਸਿੰਘ)- ਵਿਸ਼ਵ ਪਾਵਰਲਿਫਟਿੰਗ ਚੈਂਪਿਅਨਸ਼ਿਪ2025 'ਚ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਅੰਮਿ੍ਤਸਰ ਦੇ ਖਿਡਾਰੀ ਸ਼ਮਸ਼ੇਰ ਸਿੰਘ ਸ਼ੇਰਾ ਨੇ ਪੰਜਾਬ ਦਾ ਮਾਣ ਵਿਸ਼ਵ ਭਰ 'ਚ ਵਧਾਇਆ ਹੈ ਅਤੇ ਗੁਰੂ ਨਗਰੀ ਦਾ ਨਾਮ ਰੌਸ਼ਨ ਕੀਤਾ ਹੈ | ਇਹ ਪ੍ਰਗਟਾਵਾ ਸੀਨੀ: ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਇਥੇ ਖਿਡਾਰੀ ਸ਼ੇਰਾ ਨੂੰ ਸਨਮਾਨਿਤ ਕਰਦਿਆਂ ਕੀਤਾ | ਸ੍ਰੀ ਜੋਸ਼ੀ ਨੇ ਕਿਹਾ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਭਵਿੱਖ ਵਿਚ ਵੀ ਆਪਣੇ ਸ਼ਹਿਰ ਤੇ ਰਾਜ ਦਾ ਨਾਮ ਦੇਸ਼ ਵਿਦੇਸ਼ਾਂ ਦੀ ਧਰਤੀ 'ਤੇ ਬੁਲੰਦ ਕਰਨਗੇ | ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਇਸ ਲਈ ਸੂਬਾ ਤੇ ਕੇਂਦਰ ਦੀਆਂ ਸਰਕਾਰਾਂ ਨੂੰ ਖੇਡਾਂ ਨੂੰ ਉਤਸ਼ਾਹਿਤ ਕਰਨ ਵਿਚ ਕੋਈ ਕਸਰ ਨਹੀਂ ਛੱਡਣੀ ਚਾਹੀਦੀ | ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਰਾਜ ਸਰਕਾਰ ਖੇਡਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਬੀਤੇ ਸਮੇਂ ਤੋਂ ਖੇਡਾਂ ਨੂੰ ਅਣਗੌਲਿਆ ਕੀਤਾ ਗਿਆ ਹੈ | ਜਿਸ ਕਾਰਨ ਇਸ ਖੇਤਰ ਵਿਚ ਲਗਾਤਾਰ ਗਿਰਾਵਟ ਆ ਰਹੀ ਹੈ | ਇਸ ਮੌਕੇ ਬਲਰਾਜ ਸਿੰਘ, ਪਾਰਸ ਜੋਸ਼ੀ, ਵਿਕਰਮਜੀਤ ਸਿੰਘ, ਗੁਰਜੰਟ ਸਿੰਘ ਜੰਤੀ, ਸਾਰਥਕ ਤਲਵਾੜ, ਮੋਹਿਤ ਸ਼ਰਮਾ, ਪ੍ਰਣਵ, ਮਨਿੰਦਰ ਸਿੰਘ ਬਬਲੂ, ਬਲਬੀਰ ਸਿੰਘ ਬੀਰਾ, ਬਬਲੂ ਆਦਿ ਮੌਜੂਦ ਸਨ |