28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਰਾਜਾਸਾਂਸੀ 'ਚ ਕਾਂਗਰਸੀ ਉਮੀਦਵਾਰਾਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦਾ ਬਾਈਕਾਟ

Ad Position 21
No active advertisement
ਅਜੀਤ ਡੈਸਕ 07-12-2025
ਰਾਜਾਸਾਂਸੀ, 6 ਦਸੰਬਰ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਕਾਂਗਰਸ ਦੇ ਮੌਜੂਦਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਹਲਕਾ ਰਾਜਾਸਾਂਸੀ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦਾ ਪੂਰਨ ਤੌਰ ਉਤੇ ਬਾਈਕਾਟ ਕਰ ਦਿੱਤਾ ਗਿਆ ਹੈ | ਇਸ ਉਪਰੰਤ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰਾਂ ਵਲੋਂ ਐੱਸ.ਡੀ.ਐੱਮ ਲੋਪੋਕੇ ਦੇ ਦਫਤਰ ਰਾਜਾਸਾਂਸੀ ਵਿਖੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਉਪਰੰਤ ਆਪ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਜੋਨ ਹਰਸ਼ਾ ਛੀਨਾ ਦੇ ਉਮੀਦਵਾਰ ਲਖਵਿੰਦਰ ਸਿੰਘ ਝੰਜੋਟੀ, ਸੰਮਤੀ ਉਮੀਦਵਾਰ ਕੁਲਦੀਪ ਸਿੰਘ ਛੀਨਾ ਸਾਬਕਾ ਸਰਪੰਚ ਵਿਚਲਾ ਕਿਲਾ, ਸਤਿੰਦਰ ਪਾਲ ਸਿੰਘ ਛੀਨਾ ਸਾਬਕਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਚੋਗਾਵਾਂ ਨੇ ਦੱਸਿਆ ਕਿ ਆਪ ਸਰਕਾਰ ਵਲੋਂ ਲੋਕਤੰਤਰ ਦਾ ਘਾਣ ਕੀਤਾ ਗਿਆ ਹੈ ਤੇ ਧੱਕੇਸ਼ਾਹੀ ਕਰਦਿਆਂ ਕਾਂਗਰਸ ਦੇ ਕਈ ਉਮੀਦਵਾਰ ਸਾਥੀਆਂ ਦੇ ਨਾਮਜ਼ਦਗੀ ਵੀ ਪੱਤਰ ਰੱਦ ਕਰ ਦਿੱਤੇ ਗਏ ਹਨ | ਉਕਤ ਆਗੂਆਂ ਨੇ ਇਹ ਵੀ ਜ਼ਿਕਰ ਕੀਤਾ ਕਿ ਬੀਤੇ ਦਿਨ ਕਾਂਗਰਸੀ ਵਰਕਰਾਂ 'ਤੇ ਹੋਏ ਨਾਜਾਇਜ਼ ਮੁਕੱਦਮੇ ਵਿਚ ਸਾਬਕਾ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਅੰਮਿ੍ਤਸਰ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਨੂੰ ਵੀ ਨਾਜਾਇਜ਼ ਤੌਰ 'ਤੇ ਨਾਮਜਦ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਾਨੂੰਨ ਨੂੰ ਛਿੱਕੇ ਟੰਗ ਕੇ ਸਾਰੀਆਂ ਹੱਦਾਂ ਪਾਰ ਕੀਤੀਆਂ ਗਈਆਂ ਹਨ, ਜਿਸ ਦੇ ਰੋਸ 'ਚ ਕਾਂਗਰਸ ਪਾਰਟੀ ਦੇ ਬਲਾਕ ਚੋਗਾਵਾਂ ਅਤੇ ਬਲਾਕ ਹਰਸਾ ਛੀਨਾ ਤੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਬਾਈਕਾਟ ਕੀਤਾ ਗਿਆ ਹੈ | ਇਸ ਮੌਕੇ ਇੰਦਰਪਾਲ ਸਿੰਘ ਲਾਲੀ ਸਾਬਕਾ ਪ੍ਰਧਾਨ ਨਗਰ ਪੰਚਾਇਤ ਰਾਜਾਸਾਂਸੀ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਭੱਟੀ ਰਾਜਾਸਾਂਸੀ, ਕੁਲਦੀਪ ਸਿੰਘ ਛੀਨਾ ਜਨਰਲ ਸਕੱਤਰ ਕਾਂਗਰਸ ਪੰਜਾਬ, ਲਖਵਿੰਦਰ ਸਿੰਘ ਸਾਬਕਾ ਝੰਜੋਟੀ, ਸਤਿੰਦਰਪਾਲ ਸਿੰਘ ਛੀਨਾ ਸਾਬਕਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਚੋਗਾਵਾਂ, ਹਰ ਕੰਵਲਜੀਤ ਸਿੰਘ ਹੈਪੀ ਸਾਬਕਾ ਸਰਪੰਚ ਅਦਲੀਵਾਲਾ, ਹਰਪਾਲ ਸਿੰਘ ਸਰਪੰਚ ਤੋਲਾ ਨੰਗਲ, ਸਾਬਕਾ ਸਰਪੰਚ ਕੁਲਦੀਪ ਸਿੰਘ ਕੁੱਕੜਾਂ ਵਾਲਾ, ਦਿਲਪ੍ਰੀਤ ਸਿੰਘ ਛੀਨਾ, ਮੰਗਲ ਸਿੰਘ ਸੈਦੂਪੁਰ, ਦਿਲਪ੍ਰੀਤ ਸਿੰਘ ਟੋਨੀ ਸਾਬਕਾ ਸਰਪੰਚ ਬੂਆ ਨੰਗਲੀ, ਹਲਕਾ ਪ੍ਰਧਾਨ ਯੂਥ ਕਾਂਗਰਸ, ਹਰਪਾਲ ਸਿੰਘ ਬੱਡੋ ਸੰਮਤੀ ਮੈਂਬਰ, ਰਵੀ ਪੀਏ , ਲਖਵਿੰਦਰ ਸਿੰਘ ਸਾਬਕਾ ਸਰਪੰਚ ਭਿੱਟੇਵੱਢ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੇ ਰਾਜਪਾਲ ਅਸ਼ੀਮ ਘੋਸ਼ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ
Ad Position 24