ਅੰਮਿ੍ਤਸਰ, 7 ਦਸੰਬਰ (ਗਗਨਦੀਪ ਸ਼ਰਮਾ)-ਗੌਰਮਿੰਟ ਪੈਨਸ਼ਨਰਜ ਯੂਨੀਅਨ ਸੰਬੰਧਿਤ ਸੀਟੂ ਜ਼ਿਲ੍ਹਾ ਇਕਾਈ ਦੀ ਮੀਟਿੰਗ ਸਥਾਨਕ ਕੰਪਨੀ ਬਾਗ ਵਿਖੇ ਜਰਨੈਲ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਜਿੱਥੇ 17 ਦਸੰਬਰ ਨੂੰ ਪੈਨਸ਼ਨਰ ਦਿਵਸ ਮਨਾਉਣ ਬਾਰੇ ਵਿਚਾਰ-ਚਰਚਾ ਹੋਈ, ਉੱਥੇ ਸੂਬਾ ਸਰਕਾਰ ਦੀਆਂ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ | ਜਨਰਲ ਸਕੱਤਰ ਸਵਿੰਦਰ ਸਿੰਘ ਅਦਲੀਵਾਲ ਨੇ ਦੱਸਿਆ ਕਿ 17 ਦਸੰਬਰ ਨੂੰ ਹਰ ਸਾਲ ਦੀ ਤਰ੍ਹਾਂ ਪੈਨਸ਼ਨਰ ਦਿਵਸ ਸਥਾਨਕ ਜੀ. ਟੀ. ਰੋਡ ਪੁਤਲੀਘਰ ਨੇੜੇ ਸਥਿਤ ਨਿੱਜੀ ਪੈਲੇਸ 'ਚ ਮਨਾਇਆ ਜਾ ਰਿਹਾ ਹੈ ਅਤੇ ਉਸ ਸਮਾਗਮ 'ਚ ਜਿੱਥੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਯਾਦ ਕਰਵਾਏ ਜਾਣਗੇ, ਉੱਥੇ ਪੈਨਸ਼ਨਰਾਂ ਦੀਆਂ ਮੰਗਾਂ ਬਾਰੇ ਵਿਸਥਾਰ ਨਾਲ ਚਰਚਾ ਕਰਨ ਉਪਰੰਤ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ | ਉਪਰੰਤ ਉਨ੍ਹਾਂ 16 ਪ੍ਰਤੀਸ਼ਤ ਡੀ. ਏ. ਦੀ ਕਿਸ਼ਤ ਤੇ ਪੈਨਸ਼ਨਰਾਂ ਨੂੰ ਦਿੱਤਾ 2.59 ਗੁਣਾਂਕ ਤੁਰੰਤ ਲਾਗੂ ਕਰਨ ਦੀ ਪੁਰਜ਼ੋਰ ਮੰਗ ਕੀਤੀ ਅਤੇ ਪੰਜਾਬ ਸਰਕਾਰ ਵਲੋਂ 18/11/25 ਨੂੰ ਕੱਢੀ ਗਈ ਪੈਨਸ਼ਨਰ ਵਿਰੋਧੀ ਚਿੱਠੀ ਦੀ ਨਿਖੇਧੀ ਵੀ ਕੀਤੀ ਗਈ | ਇਸ ਮੌਕੇ ਸਵਿੰਦਰ ਸਿੰਘ ਮੀਰਾਂਕੋਟ, ਹਰਭਜਨ ਸਿੰਘ ਬਰਾੜ, ਲਖਵਿੰਦਰ ਸਿੰਘ, ਕੁਲਦੀਪ ਸਿੰਘ, ਭੁਪਿੰਦਰ ਸਿੰਘ, ਅਮਰਜੀਤ ਸਿੰਘ, ਬਲਜਿੰਦਰ ਸਿੰਘ, ਪਿ੍ੰ. ਹਰਪਾਲ ਸਿੰਘ ਬੱਲ, ਸੁਲੱਖਣ ਸਿੰਘ, ਬਲਦੇਵ ਸਿੰਘ, ਰਾਮ ਸਿੰਘ, ਕੁਲਵੰਤ ਸਿੰਘ, ਪ੍ਰਕਾਸ਼ ਸਿੰਘ, ਸੰਤੋਖ ਸਿੰਘ, ਬਲਦੇਵ ਸਿੰਘ ਆਦਿ ਵੀ ਹਾਜ਼ਰ ਸਨ |
ਗੌਰਮਿੰਟ ਪੈਨਸ਼ਨਰਜ ਯੂਨੀਅਨ ਸੰਬੰਧਿਤ ਸੀਟੂ ਵਲੋਂ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ
ਅਜੀਤ ਡੈਸਕ
08-12-2025