22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

'ਆਪ' ਦੇ ਉਮੀਦਵਾਰ ਤੇਜਬੀਰ ਸਿੰਘ ਬੱਗਾ ਤੇ ਕੰਵਲਪ੍ਰੀਤ ਸਿੰਘ ਸ਼ਾਹ ਦੇ ਹੱਕ 'ਚ ਭਰਵੀਂ ਮੀਟਿੰਗ

Ad Position 21
No active advertisement
ਅਜੀਤ ਡੈਸਕ 08-12-2025
ਰਾਜਾਸਾਂਸੀ, 7 ਦਸੰਬਰ (ਹਰਦੀਪ ਸਿੰਘ ਖੀਵਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਰਸ਼ਾ ਛੀਨਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਤੇਜਬੀਰ ਸਿੰਘ ਬੱਗਾ ਤੇੇ ਜ਼ੋਨ ਅਦਲੀਵਾਲਾ ਤੋਂ ਸੰਮਤੀ ਉਮੀਦਵਾਰ ਕੰਵਲਪ੍ਰੀਤ ਸਿੰਘ ਸ਼ਾਹ ਦੀ ਚੋਣ ਮੁਹਿੰਮ ਨੂੰ ਭਖਾਉਂਦਿਆਂ ਰਾਜਾਸਾਂਸੀ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਤੇ ਪਿੰਡ ਅਦਲੀਵਾਲਾ ਦੇ ਸਰਪੰਚ ਸੁਖਚੈਨ ਸਿੰਘ ਵੜੈਚ ਵਲੋਂ ਪਿੰਡ ਵਾਸੀਆਂ ਨਾਲ ਭਰਵੀਂ ਮੀਟਿੰਗ ਕੀਤੀ ਗਈ | ਇਸ ਦੌਰਾਨ ਸੁਖਚੈਨ ਸਿੰਘ ਵੜੈਚ ਤੋਂ ਇਲਾਵਾ ਦਲਵਿੰਦਰ ਸਿੰਘ ਸ਼ਾਹ ਤੇ ਹੋਰ ਵੱਖ-ਵੱਖ ਬੁਲਾਰਿਆਂ ਨੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਤੇਜਬੀਰ ਸਿੰਘ ਬੱਗਾ ਅਤੇ ਸੰਮਤੀ ਉਮੀਦਵਾਰ ਕੰਵਲਪ੍ਰੀਤ ਸਿੰਘ ਸ਼ਾਹ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਸੱਦਾ ਦਿੱਤਾ ਗਿਆ | ਸੰਮਤੀ ਉਮੀਦਵਾਰ ਕੰਵਲਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਅੰਦਰ ਵਿਕਾਸ ਦੇ ਅਨੇਕਾਂ ਕੰਮ ਕਰ ਰਹੀ ਹੈ ਅਤੇ ਹੋਰ ਵੀ ਵਿਕਾਸ ਦੀਆਂ ਨਵੀਆਂ ਯੋਜਨਾਵਾਂ ਜਲਦ ਸ਼ੁਰੂ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਦੇ ਦਾਇਰੇ ਅੰਦਰ ਆਉਂਦੀਆਂ ਵਿਕਾਸ ਸਕੀਮਾਂ ਨੂੰ ਲਾਗੂ ਕਰਵਾਇਆ ਜਾਵੇਗਾ ਤੇ ਇਲਾਕੇ ਵਿਚ ਵਿਕਾਸ ਦੇ ਕੰਮ ਵੱਡੇ ਪੱਧਰ 'ਤੇ ਸ਼ੁਰੂ ਕੀਤੇ ਜਾਣਗੇ | ਇਸ ਮੌਕੇ ਆੜਤੀ ਯੂਨੀਅਨ ਪ੍ਰਧਾਨ ਸੁਖਚੈਨ ਸਿੰਘ ਵੜੈਚ ਸਰਪੰਚ ਅਦਲੀਵਾਲਾ ਤੋਂ ਇਲਾਵਾ ਇੰਸਪੈਕਟਰ ਬਲਰਾਜ ਸਿੰਘ ਵੜੈਚ, ਜਥੇ: ਰਾਜਬਰਿੰਦਰ ਸਿੰਘ ਰੀਟਾ, ਪੰਚ ਮਲੂਕ ਸਿੰਘ, ਪੰਚ ਸਾਹਬ ਸਿੰਘ, ਪੰਚ ਦਿਲਬਾਗ ਸਿੰਘ, ਪੰਚ ਕਰਨਬੀਰ ਸਿੰਘ ਨੰਬਰਦਾਰ, ਦਲਵਿੰਦਰ ਸਿੰਘ ਸ਼ਾਹ, ਬੂਆ ਸਿੰਘ ਸਾਬਕਾ ਪੰਚ, ਬਿੱਲੂ ਨੰਬਰਦਾਰ, ਜੋਗਿੰਦਰ ਸਿੰਘ ਸਾਬਕਾ ਪੰਚ, ਸੁਖਦੇਵ ਸਿੰਘ, ਬਲਦੇਵ ਸਿੰਘ, ਸਤਨਾਮ ਸਿੰਘ, ਅਵਤਾਰ ਸਿੰਘ ਪੰਚ, ਪ੍ਰਗਟ ਸਿੰਘ ਪੰਚ, ਮੰਗਾ ਸਿੰਘ ਤੋਂ ਇਲਾਵਾ ਸੁਪਰਡੈਂਟ ਸੁਖਪਾਲ ਸਿੰਘ, ਥਾਣੇਦਾਰ ਰਣਜੀਤ ਸਿੰਘ, ਕੁਲਵੰਤ ਸਿੰਘ, ਪਰਮਜੀਤ ਸਿੰਘ ਸ਼ਾਹ, ਜਰਨੈਲ ਸਿੰਘ, ਅਵਤਾਰ ਸਿੰਘ, ਕਸ਼ਮੀਰ ਸਿੰਘ, ਸਾਬਕਾ ਸਰਪੰਚ ਗੁਲਜਾਰ ਸਿੰਘ ਅਦਲੀਵਾਲਾ, ਮਨਦੀਪ ਸਿੰਘ ਬੱਗਾ ਸਰਪੰਚ ਕੜਿਆਲ, ਭੁਪਿੰਦਰ ਸਿੰਘ ਸਰਪੰਚ ਮੁਗਲਾਣੀ ਕੋਟ, ਸਤਨਾਮ ਸਿੰਘ ਬੱਬੂ ਅਦਲੀਵਾਲਾ, ਰਾਜੂ ਅਦਲੀਵਾਲਾ, ਉਪਕਾਰ ਸਿੰਘ, ਨਿੰਦਰ ਸ਼ਾਹ, ਸਤਨਾਮ ਸਿੰਘ, ਜੋਗਿੰਦਰ ਸਿੰਘ ਨੰਬਰਦਾਰ, ਬਿਕਰਮਜੀਤ ਸਿੰਘ ਨੰਬਰਦਾਰ, ਬੌਬੀ, ਸ਼ੇਰੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ- ਡਾ. ਨਿੱਜਰ ਅਗਲੀ ਖ਼ਬਰ ਸਪਰਿੰਗ ਫ਼ੀਲਡਜ਼ ਪਬਲਿਕ ਸਕੂਲ ਨੇ ਦੂਜੀ ਸਪੋਰਟਸ ਮੀਟ ਕਰਵਾਈ
Ad Position 24