23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਨਿਗਮ ਕਮਿਸ਼ਨਰ ਨੇ ਕੀਤੀ ਵਾਰਡ ਨੰ: 4 'ਚ ਇਲਾਕੇ ਦੇ ਲੋਕਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 08-12-2025
ਅੰਮਿ੍ਤਸਰ, 7 ਦਸੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਅੱਜ ਵਾਰਡ ਨੰਬਰ 4 ਦੇ ਗ੍ਰੀਨ ਐਵੇਨਿਊ ਇਲਾਕੇ 'ਚ ਇਕ ਮੀਟਿੰਗ ਕੀਤੀ ਗਈ | ਇਸ 'ਚ ਵਾਰਡ ਨੰਬਰ 4 ਦੇ ਕੌਂਸਲਰ ਮਨਦੀਪ ਸਿੰਘ ਆਹੂਜਾ, ਚੀਫ਼ ਸੈਨਟਰੀ ਅਫ਼ਸਰ ਮਲਕੀਤ ਸਿੰਘ, ਸੈਨੇਟਰੀ ਇੰਸਪੈਕਟਰ ਹਰਿੰਦਰਪਾਲ ਸਿੰਘ, ਕੂੜਾ ਇਕੱਠਾ ਕਰਨ ਵਾਲੀ ਕੰਪਨੀ ਦੇ ਨੁਮਾਇੰਦਿਆਂ, ਵੱਖ-ਵੱਖ ਵੈਲਫੇਅਰ ਅਸੋਸੀਏਸ਼ਨਾਂ ਦੇ ਮੈਂਬਰਾਂ ਅਤੇ ਇਲਾਕੇ ਦੇ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ | ਮੀਟਿੰਗ ਦੌਰਾਨ ਕਮਿਸ਼ਨਰ ਸ਼ੇਰਗਿਲ ਨੇ ਦੱਸਿਆ ਕਿ ਵਾਰਡ ਨੰਬਰ 4 ਨੂੰ ਮਾਡਲ ਵਾਰਡ ਚੁਣਿਆ ਗਿਆ ਹੈ, ਜਿਸ ਨੂੰ ਕੂੜਾ-ਮੁਕਤ ਵਾਰਡ ਵਜੋਂ ਵਿਕਸਤ ਕੀਤਾ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਸਥਾਨਕ ਵੈਲਫੇਅਰ ਅਸੋਸੀਏਸ਼ਨਾਂ ਦੇ ਸਹਿਯੋਗ ਨਾਲ ਘਰ-ਘਰ ਤੋਂ ਹੀ ਕੂੜੇ ਦੀ ਛਟਾਈ ਯਕੀਨੀ ਬਣਾਈ ਜਾਵੇਗੀ, ਤਾਂ ਜੋ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਨਿਰਧਾਰਤ ਵਾਹਨਾਂ ਦੁਆਰਾ ਇਕੱਠਾ ਕੀਤਾ ਜਾ ਸਕੇ | ਉਨ੍ਹਾਂ ਨੇ ਦੱਸਿਆ ਕਿ ਵਾਰਡ ਨੰਬਰ 4 'ਚ ਘਰ-ਘਰ ਕੂੜਾ ਇਕੱਠਾ ਕਰਨ ਲਈ ਵਾਹਨ ਤਾਇਨਾਤ ਕੀਤੇ ਜਾ ਚੁੱਕੇ ਹਨ | ਕਮਿਸ਼ਨਰ ਨੇ ਲੋਕਾਂ ਅਪੀਲ ਕੀਤੀ ਕਿ ਉਹ ਨਗਰ ਨਿਗਮ ਨਾਲ ਸਹਿਯੋਗ ਕਰਕੇ ਸ਼ਹਿਰ ਨੂੰ ਕੂੜਾ ਮੁਕਤ ਬਣਾਉਣ ਅਤੇ ਘਰ ਵਿਚ ਹੀ ਕੂੜੇ ਤੋਂ ਖਾਦ ਤਿਆਰ ਕਰਨ ਦਾ ਯਤਨ ਕਰਨ | ਕਮਿਸ਼ਨਰ ਸ਼ੇਰਗਿੱਲ ਨੇ ਇਹ ਵੀ ਜਾਣਕਾਰੀ ਦਿੱਤੀ ਕਿ 1 ਅਕਤੂਬਰ 2026 ਤੱਕ ਭਗਤਾਂ ਵਾਲਾ ਡੰਪ ਸਾਈਟ ਨੂੰ ਪੂਰੀ ਤਰ੍ਹਾਂ ਕੂੜੇ ਤੋਂ ਮੁਕਤ ਕਰ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੂਪਨਗਰ ਨੂੰ ਮਿਲਿਆ 'ਟੂਰਿਜ਼ਮ ਡੈਸਟੀਨੇਸ਼ਨ ਆਫ਼ ਦਿ ਈਅਰ ਐਵਾਰਡ' ਅਗਲੀ ਖ਼ਬਰ ਡੇਢ ਕਿੱਲੋ ਅਫੀਮ ਤੇ ਸਾਢੇ 18 ਹਜ਼ਾਰ ਡਰੱਗ ਮਨੀ ਸਮੇਤ ਕਾਰ ਸਵਾਰ 2 ਕਾਬੂ
Ad Position 24