ਟਾਹਲੀ ਸਾਹਿਬ, 7 ਦਸੰਬਰ (ਵਿਨੋਦ ਭੀਲੋਵਾਲ)-ਟੈਕਨੀਕਲ ਸਰਵਿਸਜ ਯੂਨੀਅਨ ਸਬ- ਅਰਬਨ ਸਰਕਲ ਅੰਮਿ੍ਤਸਰ ਦੀ ਇਕ ਹੰਗਾਮੀ ਮੀਟਿੰਗ ਪ੍ਰਧਾਨ ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੱਡਾ ਟਾਹਲੀ ਸਾਹਿਬ ਵਿਖੇ ਹੋਈ | ਜਿਸ ਵਿਚ ਬਿਕਰਮਜੀਤ ਸਿੰਘ, ਅਵਤਾਰ ਸਿੰਘ, ਕਾਬਲ ਸਿੰਘ, ਸ਼ਰਨਜੀਤ ਸਿੰਘ, ਅਮਨਬੀਰ ਸਿੰਘ, ਨਵਦੀਪ ਸਿੰਘ ਸੇਖੋਂ, ਸਤਪਾਲ ਸਿੰਘ, ਹਰਦਿਆਲ ਸਿੰਘ, ਮਨਜੀਤ ਸਿੰਘ ਬੱਗਾ, ਤਲਵਿੰਦਰ ਸਿੰਘ, ਜੁਗਰਾਜ ਸਿੰਘ ਤੋਲੇਨੰਗਲ ਸਮੇਤ ਵੱਡੀ ਗਿਣਤੀ ਵਿਚ ਵਰਕਰਾਂ ਨੇ ਭਾਗ ਲਿਆ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਗੁਰਵਿੰਦਰ ਸਿੰਘ, ਪ੍ਰਧਾਨ ਜੈਮਲ ਸਿੰਘ ਬਾਰਡਰ ਜੋਨ, ਕੁਲਦੀਪ ਸਿੰਘ ਸੂਬਾ ਪ੍ਰਧਾਨ, ਜਨਰਲ ਸਕੱਤਰ ਦਲਜੀਤ ਸਿੰਘ ਜੌਹਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬਿਜਲੀ ਵਿਭਾਗ ਦੀਆਂ ਜ਼ਮੀਨਾਂ ਵੇਚਣ ਦੇ ਫੈਸਲੇ ਵਿਰੁੱਧ ਅਤੇ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਬਿਜਲੀ ਸੋਧ ਬਿੱਲ 2025 ਨੂੰ ਲਾਗੂ ਕੀਤੇ ਚਾਰ ਲੇਬਰ ਕੋਡ ਦੇ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਵਲੋਂ 8 ਦਸੰਬਰ ਨੂੰ ਪੰਜਾਬ ਭਰ ਅੰਦਰ ਉਪ ਮੰਡਲਾਂ ਤੇ ਇੰਜ: ਬਿੱਲਾਂ ਦੀਆਂ ਕਾਪੀਆਂ ਸਾੜਨ ਦਾ ਜੋ ਪ੍ਰੋਗਰਾਮ ਰੱਖਿਆ ਗਿਆ ਹੈ | ਜਿਸਦੀ ਹਮਾਇਤ ਕਰਦੇ ਹੋਏ ਬਿਜਲੀ ਮੁਲਾਜ਼ਮ ਸੰਘਰਸ਼ ਮੋਰਚਾ ਪੀ.ਐਸ.ਈ.ਬੀ, ਇੰਜ:ਐਸੋਸੀਏਸ਼ਨ ਅਤੇ ਕੌਂਸਲ ਆਫ ਯੂਨੀਅਨ ਇੰਜ: ਅਤੇ ਹੋਰ ਜਥੇਬੰਦੀਆਂ ਵਲੋਂ ਵੱਡੀ ਪੱਧਰ 'ਤੇ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ ਹੈ |