23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਕੱਕੜ ਨੇ ਵਿਧਾਇਕ ਸਰਕਾਰੀਆ 'ਤੇ ਕੀਤੇ ਨਾਜਾਇਜ਼ ਪਰਚੇ ਦੀ ਕੀਤੀ ਨਿੰਦਾ

Ad Position 21
No active advertisement
ਅਜੀਤ ਡੈਸਕ 08-12-2025
ਰਾਮ ਤੀਰਥ, 7 ਦਸੰਬਰ (ਧਰਵਿੰਦਰ ਸਿੰਘ ਔਲਖ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਆਪਣੀ ਹਾਰ ਨੂੰ ਵੇਖਦਿਆਂ ਬੁਖਲਾਹਟ ਵਿਚ ਆਈ 'ਆਪ' ਸਰਕਾਰ ਨੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ 'ਤੇ ਨਾਜਾਇਜ਼ ਪਰਚੇ ਦਰਜ ਕਰਵਾਏ ਹਨ ਜਦੋਂ ਕਿ ਪਰਚਾ ਤਾਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਸੋਨੀਆ ਮਾਨ 'ਤੇ ਹੋਣਾ ਚਾਹੀਦਾ ਹੈ, ਜਿਸ ਨੇ ਭਿੰਡੀ ਸੈਦਾਂ ਦੇ ਸਰਪੰਚ ਸੁਰਜੀਤ ਸਿੰਘ ਅਤੇ ਉਸ ਦੇ ਪਰਿਵਾਰ 'ਤੇ ਹਮਲਾ ਕਰਵਾਇਆ | ਉਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਮੰਤਰੀ ਅਤੇ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਦੇ ਮੀਡੀਆ ਸਲਾਹਕਾਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਮੁੱਖ ਬੁਲਾਰੇ ਅਮਨਦੀਪ ਸਿੰਘ ਕੱਕੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਦਰਜ ਕੀਤੇ ਨਾਜਾਇਜ਼ ਪਰਚੇ ਇਕ ਹਫ਼ਤੇ ਦੇ ਵਿਚ ਰੱਦ ਨਾ ਹੋਏ ਤਾਂ ਸਮੂਹ ਕਾਂਗਰਸੀ ਆਗੂ ਅਤੇ ਵਰਕਰ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੋਣਗੇ | ਇਸ ਮੌਕੇ ਉਨ੍ਹਾਂ ਨਾਲ ਕੁਲਦੀਪ ਸਿੰਘ ਛੀਨਾ ਜਨਰਲ ਸਕੱਤਰ ਪੰਜਾਬ, ਰਵੀ ਕੁਮਾਰ ਪੀ. ਏ. ਸਰਕਾਰੀਆ, ਲਖਵਿੰਦਰ ਸਿੰਘ ਝੰਜੋਟੀ ਬਲਾਕ ਪ੍ਰਧਾਨ ਹਰਸ਼ਾ ਛੀਨਾ, ਹਰਭੇਜ ਸਿੰਘ ਵਣੀਂਏਕੇ ਬਲਾਕ ਪ੍ਰਧਾਨ ਚੋਗਾਵਾਂ, ਜਸਕਰਨ ਸਿੰਘ ਕੋਹਰੀ, ਅਜੇਬੀਰ ਸਿੰਘ ਲੋਪੋਕੇ ਮੀਤ ਪ੍ਰਧਾਨ, ਮੇਜਰ ਸਿੰਘ ਕੱਕੜ ਮੀਤ ਪ੍ਰਧਾਨ, ਸਰਪੰਚ ਸੋਨਾ ਸਿੱਧੂ ਬਲੱਗਣ, ਗੁਰਮੇਜ ਸਿੰਘ ਬਬਲਾ ਕੋਟਲਾ, ਡਾ. ਪ੍ਰਗਟ ਸਿੰਘ ਭੁੱਲਰ, ਇੰਦਰਪਾਲ ਸਿੰਘ ਲਾਲੀ, ਸ਼ਮਸ਼ੇਰ ਸਿੰਘ ਸਾਰੰਗੜਾ, ਬਲਜੀਤ ਸਿੰਘ ਪੰਡੋਰੀ, ਕੁਲਦੀਪ ਸਿੰਘ ਔਲਖ ਚੋਗਾਵਾਂ, ਹਰਕੰਵਲਜੀਤ ਸਿੰਘ ਹੈਪੀ ਅਦਲੀਵਾਲ, ਹਰਪਾਲ ਸਿੰਘ ਸਰਪੰਚ ਤੋਲਾ ਨੰਗਲ, ਲਖਵਿੰਦਰ ਸਿੰਘ ਭਿੱਟੇਵੱਡ, ਰਿੰਕੂ ਚੋਗਾਵਾਂ, ਰਿੰਕੂ ਕੋਹਾਲੀ, ਲਖਬੀਰ ਸਿੰਘ ਕੋਹਾਲੀ, ਬਲਵਿੰਦਰ ਸਿੰਘ ਕੋਹਾਲੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵਪ੍ਰੀਤ ਸਿੰਘ ਨਵ ਕੜਿਆਲ ਬਿਨਾਂ ਮੁਕਾਬਲਾ ਬਲਾਕ ਸੰਮਤੀ ਮੈਂਬਰ ਬਣੇ ਅਗਲੀ ਖ਼ਬਰ ਤਲਬੀਰ ਗਿੱਲ ਵਲੋਂ ਸੰਮਤੀ ਉਮੀਦਵਾਰ ਸਰਵਣ ਸਿੰਘ ਅਤੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਬਲਜੀਤ ਕੌਰ ਦੇ ਹੱਕ ਪ੍ਰਚਾਰ
Ad Position 24