ਅੰਮਿ੍ਤਸਰ-ਕਾਦੀਆਂ ਵਿਚਾਲੇ ਮੇਲਾ ਵਿਸ਼ੇਸ਼ ਰੇਲ ਗੱਡੀ ਦਾ ਸੰਚਾਲਨ 22 ਤੋਂ
ਅਜੀਤ ਡੈਸਕ
18-12-2025
ਰੇਲ ਗੱਡੀ ਹੇਠ ਆਉਣ ਨਾਲ ਇਕ ਦੀ ਮੌਤ
ਅੰਮਿ੍ਤਸਰ, 17 ਦਸੰਬਰ (ਗਗਨਦੀਪ ਸ਼ਰਮਾ)-ਰੇਲਵੇ ਸਟੇਸ਼ਨ ਵੇਰਕਾ-ਅੰਮਿ੍ਤਸਰ ਦਰਮਿਆਨ ਪੈਂਦੇ ਕਿੱਲੋਮੀਟਰ ਨੰਬਰ 3/5-7 ਨੇੜੇ ਇਕ ਵਿਅਕਤੀ ਦੀ ਰੇਲ ਗੱਡੀ ਹੇਠ ਆਉਣ ਨਾਲ ਮੌਕੇ 'ਤੇ ਮੌਤ ਹੋ ਗਈ | ਜੀ. ਆਰ. ਪੀ. ਵੇਰਕਾ ਪੁਲਿਸ ਚੌਂਕੀ ਦੇ ਇੰਚਾਰਜ ਏ. ਐੱਸ. ਆਈ. ਪਿ੍ਥੀਪਾਲ ਨੇ ਇਸ ਬਾਬਤ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿ੍ਤਕ ਦੀ ਪਹਿਚਾਣ ਰਾਕੇਸ਼ ਕੁਮਾਰ (40) ਵਾਸੀ ਪੁਲਿਸ ਥਾਣਾ ਮੋਹਕਮਪੁਰਾ, ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ |
ਵਡਾਲੀ ਨੇ ਬਲਾਕ ਸੰਮਤੀ ਚੋਣਾਂ 'ਚ ਨਵਪ੍ਰੀਤ ਸਿੰਘ ਦੀ ਜਿੱਤ 'ਤੇ ਖੁਸ਼ੀ ਪ੍ਰਗਟਾਈ
ਛੇਹਰਟਾ, 17 ਦਸੰਬਰ (ਪੱਤਰ ਪ੍ਰੇਰਕ)-ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਵਡਾਲੀ ਨੇ ਪੰਜਾਬ 'ਚ ਹੋਈਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰਸ਼ੀਦ ਚੋਣ ਦੋਰਾਨ ਬਲਾਕ ਸੰਮਤੀ ਜ਼ੋਨ ਬਾਸਰਕੇ ਗਿੱਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਵਪ੍ਰੀਤ ਸਿੰਘ ਢਿੱਲੋਂ ਪੁੱਤਰ ਸਾਬਕਾ ਸਰਪੰਚ ਸਵਿੰਦਰ ਸਿੰਘ ਬਾਸਰਕੇ ਦੀ ਰਿਕਾਰਡ ਤੋੜ ਸ਼ਾਨਦਾਰ ਜਿੱਤ ਸਮੇਤ ਪੂਰੇ ਪੰਜਾਬ ਅਕਾਲੀ ਦਲ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਸੂਬੇ ਦੇ ਸੂਝਵਾਨ ਵੋਟਰਾਂ ਨੇ ਦੱਸ ਦਿੱਤਾ ਹੈ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੋਵੇਗਾ |