25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸਥਾਨਕ ਚੋਣਾਂ 'ਚ ਘੱਟ ਪ੍ਰਤੀਸ਼ਤ ਵੋਟਰਾਂ ਦਾ ਭੁਗਤਣਾ ਲੋਕਤੰਤਰ ਦੀ ਹਾਰ-ਬਾਪੂ ਤਰਸੇਮ ਸਿੰਘ <br/>

Ad Position 21
No active advertisement
ਅਜੀਤ ਡੈਸਕ 18-12-2025

ਅੰਮਿ੍ਤਸਰ, 17 ਦਸੰਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਮੁਖੀ ਤੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਕਿਹਾ ਅੱਜ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਆਏ ਨਤੀਜਿਆਂ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਦੋਸ਼ ਲਗਾਇਆ ਹੈ ਕਿ ਇਨ੍ਹਾਂ ਚੋਣਾਂ ਦੌਰਾਨ ਸਰਕਾਰ ਵਲੋਂ ਕਥਿੱਤ ਤੌਰ 'ਤੇ ਸ਼ਰੇਆਮ ਧੱਕੇਸ਼ਾਹੀ ਅਤੇ ਸਰਕਾਰੀ ਮਸ਼ੀਨਰੀ ਦੇ ਦੁਰਉਪਯੋਗ ਨੇ ਲੋਕਤੰਤਰ ਦੀਆਂ ਜੜ੍ਹਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ | ਪ੍ਰੈੱਸ ਸਕੱਤਰ ਸ਼ਮਸ਼ੇਰ ਸਿੰੰਘ ਪੱਧਰੀ ਵਲੋਂ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਵਲੋਂ ਕਥਿੱਤ ਤੌਰ 'ਤੇ ਪੈਸੇ, ਡਰ ਅਤੇ ਦਬਾਅ ਵਰਗੇ ਹੱਥਕੰਡਿਆਂ ਨਾਲ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਇਸਦੇ ਬਾਵਜੂਦ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕਈ ਥਾਵਾਂ 'ਤੇ ਹਮਾਇਤ ਪ੍ਰਾਪਤ ਆਜ਼ਾਦ ਉਮੀਦਵਾਰਾਂ ਦੀ ਜਿੱਤ ਇਹ ਸਾਬਤ ਕਰਦੀ ਹੈ ਕਿ ਲੋਕ ਅਜੇ ਵੀ ਸੱਚ, ਇਮਾਨਦਾਰੀ ਅਤੇ ਪੰਥਕ ਸੋਚ ਨਾਲ ਖੜੇ ਹਨ | ਉਨ੍ਹਾਂ ਕਿਹਾ ਕਿ ਇਹ ਨਤੀਜੇ ਕਿਸੇ ਇੱਕ ਪਾਰਟੀ ਦੀ ਜਿੱਤ ਨਹੀਂ, ਸਗੋਂ ਲੋਕਤੰਤਰ ਦੀ ਹਾਰ ਹਨ, ਜਿਸਦਾ ਸਭ ਤੋਂ ਵੱਡਾ ਸਬੂਤ ਘੱਟ ਵੋਟਿੰਗ ਪ੍ਰਤੀਸ਼ਤ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦਾ ਚੋਣ ਪ੍ਰਕਿਰਿਆ ਤੋਂ ਮੋਹ ਭੰਗ ਹੋਣਾ ਸਿਸਟਮ ਲਈ ਗੰਭੀਰ ਚੇਤਾਵਨੀ ਹੈ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਵਿਕਾਸ ਵਾਲੀ ਰਾਜਨੀਤੀ ਦੀ ਜਿੱਤ-ਬੰਦੇਸ਼ਾ ਅਗਲੀ ਖ਼ਬਰ ਪਦਮਸ੍ਰੀ ਡਾ. ਪੂਨਮ ਸੂਰੀ ਨੇ ਕੀਤਾ ਹਵਨ ਯੱਗਸ਼ਾਲਾ ਦਾ ਉਦਘਾਟਨ
Ad Position 24