25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਵਿਕਾਸ ਵਾਲੀ ਰਾਜਨੀਤੀ ਦੀ ਜਿੱਤ-ਬੰਦੇਸ਼ਾ

Ad Position 21
No active advertisement
ਅਜੀਤ ਡੈਸਕ 18-12-2025
ਅੰਮਿ੍ਤਸਰ, 17 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਨੇ ਬਲਾਕ ਸੰਮਤੀ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਿਲ ਕਰਕੇ ਅੰਮਿ੍ਤਸਰ ਲੋਕ ਸਭਾ ਹਲਕੇ 'ਚ ਲੋਕਾਂ ਦੇ ਭਰੋਸੇ ਨੂੰ ਮਜ਼ਬੂਤ ਕੀਤਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਅੰਮਿ੍ਤਸਰ ਲੋਕ ਸਭਾ ਇੰਚਾਰਜ ਜਸਕਰਨ ਸਿੰਘ ਬੰਦੇਸ਼ਾ ਨੇ ਸਮੂਹ ਜੇਤੂ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਵੋਟਰਾਂ, ਵਲੰਟੀਅਰਾਂ ਦਾ ਧੰਨਵਾਦ ਕੀਤਾ | ਬੰਦੇਸ਼ਾਂ ਨੇ ਕਿਹਾ ਕਿ ਇਹ ਜਿੱਤ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ 'ਤੇ ਲੋਕਾਂ ਦੇ ਅਟੱਲ ਭਰੋਸੇ ਦਾ ਪ੍ਰਮਾਣ ਹੈ | ਉਨ੍ਹਾਂ ਦੱਸਿਆ ਕਿ ਪਾਰਟੀ ਨੇ ਹਮੇਸ਼ਾਂ ਪੇਂਡੂ ਪੱਧਰ 'ਤੇ ਸਿੱਖਿਆ, ਸਿਹਤ, ਸਾਫ਼ ਪਾਣੀ, ਸੜਕਾਂ ਅਤੇ ਰੋਜ਼ਗਾਰ ਵਰਗੇ ਮੂਲ ਮੁੱਦਿਆਂ ਨੂੰ ਤਰਜੀਹ ਦਿੱਤੀ ਹੈ, ਜਿਸਦਾ ਨਤੀਜਾ ਅੱਜ ਲੋਕਾਂ ਦੇ ਸਮਰਥਨ ਰੂਪ 'ਚ ਸਾਹਮਣੇ ਆਇਆ ਹੈ |

Ad Position 22
No active advertisement
ਪਿਛਲੀ ਖ਼ਬਰ ਬਲਾਕ ਵੇਰਕਾ ਦੀਆਂ 23 ਪੰਚਾਇਤ ਸੰਮਤੀਆਂ 'ਚ 14 'ਤੇ ਆਪ ਜੇਤੂ <br/> ਅਗਲੀ ਖ਼ਬਰ ਸਥਾਨਕ ਚੋਣਾਂ 'ਚ ਘੱਟ ਪ੍ਰਤੀਸ਼ਤ ਵੋਟਰਾਂ ਦਾ ਭੁਗਤਣਾ ਲੋਕਤੰਤਰ ਦੀ ਹਾਰ-ਬਾਪੂ ਤਰਸੇਮ ਸਿੰਘ <br/>
Ad Position 24