25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਜੀ.ਆਈ.ਐੱਸ. ਸਰਵੇ ਦੌਰਾਨ ਕੋਈ ਵੀ ਫੀਸ ਨਹੀਂ ਲਈ ਜਾ ਰਹੀ : ਨਿਗਮ ਕਮਿਸ਼ਨਰ

Ad Position 21
No active advertisement
ਅਜੀਤ ਡੈਸਕ 18-12-2025

ਅੰਮਿ੍ਤਸਰ, 17 ਦਸੰਬਰ (ਜਸਵੰਤ ਸਿੰਘ ਜੱਸ)-ਸਥਾਨਕ ਨਗਰ ਨਿਗਮ ਵਲੋਂ ਸ਼ਹਿਰ ਅਧੀਨ ਆਉਂਦੀਆਂ ਪ੍ਰਾਪਰਟੀਆਂ (ਘਰ, ਵਪਾਰਕ ਅਤੇ ਰਿਹਾਇਸ਼ੀ ਇਮਾਰਤਾਂ, ਦੁਕਾਨਾਂ, ਫੈਕਟਰੀਆਂ ਆਦਿ) ਦੀ ਡਿਜ਼ੀਟਲ ਮੈਪਿੰਗ ਲਈ ਕਰਵਾਏ ਜਾ ਰਹੇ ਜੀ.ਆਈ.ਐੱਸ. ਸਰਵੇ ਦੇ ਨਾਂਅ 'ਤੇ ਲੋਕਾਂ ਤੋਂ ਪੈਸੇ ਮੰਗੇ ਜਾਣ ਦੀਆਂ ਸ਼ਿਕਾਇਤਾਂ ਮਿਲਣ 'ਤੇ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਸ਼ਹਿਰ ਵਾਸੀਆਂ ਨੂੰ ਸਾਵਧਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਗਮ ਕਮਿਸ਼ਨਰ ਸ਼ੇਰਗਿੱਲ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਲੋਂ ਸ਼ਹਿਰ ਦੀਆਂ ਲਗਭਗ ਚਾਰ ਲੱਖ ਪ੍ਰਾਪਰਟੀਆਂ ਦੀ ਡਿਜ਼ੀਟਲ ਮੈਪਿੰਗ ਲਈ ਸਾਈਬਰ ਸਵਿਫਟ ਕੰਪਨੀ ਨੂੰ ਠੇਕਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਲੋਕ ਜੀ.ਆਈ.ਐੱਸ. ਸਰਵੇ ਦੇ ਨਾਂ 'ਤੇ ਘਰਾਂ ਤੋਂ ਸੌ-ਸੌ ਰੁਪਏ ਵਸੂਲ ਕਰ ਰਹੇ ਹਨ, ਜੋ ਕਿ ਸਰਾਸਰ ਗਲਤ ਹੈ | ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਨਗਰ ਨਿਗਮ ਵਲੋਂ ਉਕਤ ਕੰਪਨੀ ਤੋਂ ਇਲਾਵਾ ਕਿਸੇ ਹੋਰ ਕੰਪਨੀ ਜਾਂ ਸੰਸਥਾ ਨੂੰ ਜੀ.ਆਈ.ਐਸ. ਸਰਵੇ ਲਈ ਨਿਯੁਕਤ ਨਹੀਂ ਕੀਤਾ ਗਿਆ |
ਕੰਪਨੀ ਦੇ ਕਰਮਚਾਰੀ ਹੀ ਘਰ ਘਰ ਜਾ ਕੇ ਬਿਨਾਂ ਕਿਸੇ ਫੀਸ ਦੇ ਇਹ ਸਰਵੇ ਕਰ ਰਹੇ ਹਨ | ਸ਼ਹਿਰ ਵਾਸੀਆਂ ਨੂੰ ਸਿਰਫ਼ ਸਰਵੇ ਟੀਮ ਨੂੰ ਆਪਣੀ ਪ੍ਰਾਪਰਟੀ ਨਾਲ ਸੰਬੰਧਿਤ ਜਾਣਕਾਰੀ ਦੇਣੀ ਹੈ ਅਤੇ ਜੇ ਕੋਈ ਵੀ ਵਿਅਕਤੀ ਸਰਵੇ ਦੇ ਨਾਂ 'ਤੇ ਪੈਸਿਆਂ ਦੀ ਮੰਗ ਕਰੇ ਤਾਂ ਉਸ ਦੀ ਸੂਚਨਾ ਤੁਰੰਤ ਨਗਰ ਨਿਗਮ ਨੂੰ ਦਿੱਤੀ ਜਾਵੇ | ਸਰਵੇ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਸਰਵੇ ਟੀਮਾਂ ਵਲੋਂ ਵਾਰਡ ਨੰਬਰ 3, 4, 31 ਅਤੇ 67 ਵਿਚ ਘਰ ਘਰ ਜਾ ਕੇ ਜੀ.ਆਈ.ਐਸ. ਸਰਵੇ ਕੀਤਾ ਜਾ ਰਿਹਾ ਹੈ | ਅਗਲੇ 10-15 ਦਿਨਾਂ ਵਿਚ ਵਾਰਡ ਨੰਬਰ 7, 32, 69 ਅਤੇ 71 ਵਿਚ ਸਰਵੇ ਦਾ ਕੰਮ ਸ਼ੁਰੂ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਹੂੰਝਾ ਫ਼ੇਰ ਜਿੱਤ <br/> ਅਗਲੀ ਖ਼ਬਰ ਬਲਾਕ ਵੇਰਕਾ ਦੀਆਂ 23 ਪੰਚਾਇਤ ਸੰਮਤੀਆਂ 'ਚ 14 'ਤੇ ਆਪ ਜੇਤੂ <br/>
Ad Position 24