25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਆਮ ਆਦਮੀ ਪਾਰਟੀ ਦੀ ਹੂੰਝਾ ਫ਼ੇਰ ਜਿੱਤ <br/>

Ad Position 21
No active advertisement
ਅਜੀਤ ਡੈਸਕ 18-12-2025

ਜ਼ਿਲ੍ਹਾ ਪ੍ਰੀਸ਼ਦ ਦੇ 4 ਅਤੇ ਬਲਾਕ ਸੰਮਤੀ ਦੇ 32 ਜ਼ੋਨਾਂ 'ਚ 'ਆਪ' ਦੇ ਉਮੀਦਵਾਰ ਜਿੱਤੇ * 1 ਜ਼ੋਨ 'ਚ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਜੇਤੂ
ਅਜਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜਿਆਂ 'ਚ ਹਲਕਾ ਅਜਨਾਲਾ ਅੰਦਰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਵੱਡੀ ਜਿੱਤ ਦਰਜ ਕੀਤੀ ਹੈ। ਬੇਸ਼ੱਕ ਇਨ੍ਹਾਂ ਚੋਣਾਂ 'ਚ ਬਲਾਕ ਸੰਮਤੀ ਦੇ 1 ਜ਼ੋਨ ਨੂੰ ਛੱਡ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਰੇ ਜ਼ੋਨਾਂ ਵਿਚੋਂ ਜਿੱਤ ਗਏ ਹਨ, ਪਰ ਕੁਝ ਬੂਥਾਂ 'ਤੇ ਅਕਾਲੀ ਦਲ ਦੇ ਉਮੀਦਵਾਰਾਂ ਵਲੋਂ ਦਰਜ ਕੀਤੀ ਗਈ ਵੱਡੀ ਜਿੱਤ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਦੇਰ ਸ਼ਾਮ ਜੇਤੂ ਉਮੀਦਵਾਰਾਂ ਨੂੰ ਮੁਬਾਰਕਬਾਦ ਦੇਣ ਸਰਕਾਰੀ ਕਾਲਜ ਅਜਨਾਲਾ ਵਿਖੇ ਪਹੁੰਚੇ 'ਆਪ' ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਮੁੜ ਲੀਹਾਂ 'ਤੇ ਲਿਆ ਕੇ ਵਿਉਂਤਬੱਧ ਤਰੀਕੇ ਨਾਲ ਕੀਤੇ ਜਾ ਰਹੇ ਵਿਕਾਸ ਤੋਂ ਇਲਾਵਾ ਆਪਣੇ ਲੋਕਾਂ ਦੇ ਦੁੱਖ-ਸੁੱਖ ਦੇ ਭਾਈਵਾਲ ਬਣ ਕੇ ਨਿਭਾਏ ਜਾ ਰਹੇ ਕਾਰਜਾਂ ਦੀ ਬਦੌਲਤ ਹਰ ਪਾਸੇ 'ਆਪ' ਦਾ ਝੰਡਾ ਬੁਲੰਦ ਹੋ ਗਿਆ ਹੈ। ਹਲਕਾ ਅਜਨਾਲਾ 'ਚ ਹੋਈ ਵੱਡੀ ਜਿੱਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਵੱਡੀਆਂ ਪ੍ਰਾਪਤੀਆਂ ਕੇਵਲ ਆਪਣੇ ਲੋਕਾਂ ਦੀ ਦਿਨ ਰਾਤ ਸੇਵਾ ਕਰਕੇ ਪ੍ਰਾਪਤ ਹੁੰਦੀਆਂ ਹਨ ਨਾ ਕਿ ਵਿਰੋਧੀ ਪਾਰਟੀ ਦੇ ਲੋਕਾਂ ਵਾਂਗ ਬੇਵਜ੍ਹਾ ਦੂਸ਼ਣਬਾਜ਼ੀ ਕਰਕੇ। ਉਨ੍ਹਾਂ ਸਾਰੇ ਜੇਤੂ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੱਤੀ। ਆਪਣੇ ਜੱਦੀ ਪਿੰਡ ਜਗਦੇਵ ਕਲਾਂ ਤੋਂ ਆਪ ਉਮੀਦਵਾਰ ਦੀ ਹੋਈ ਹਾਰ 'ਤੇ ਪ੍ਰਤੀਕਰਮ ਦਿੰਦਿਆਂ ਉਨ੍ਹਾਂ ਕਿਹਾ ਕਿ ਮੈਂ 2018 ਤੋਂ ਪਾਰਟੀ ਵਲੋਂ ਹਲਕਾ ਅਜਨਾਲਾ ਦੀ ਮਿਲੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਅ ਰਿਹਾ ਹਾਂ ਪਰ ਮੇਰਾ ਜੱਦੀ ਪਿੰਡ ਹਲਕਾ ਰਾਜਾਸਾਂਸੀ ਅੰਦਰ ਆਉਂਦਾ ਹੈ, ਬੇਸ਼ੱਕ ਮੇਰਾ ਆਪਣੇ ਪਿੰਡ ਵਾਸੀਆਂ ਨਾਲ ਬਹੁਤ ਮੋਹ ਤੇ ਤੇਹ ਹੈ ਪਰ ਮੈਂ ਕਦੀ ਵੀ ਆਪਣੇ ਪਿੰਡ ਦੀ ਸਿਆਸਤ ਵਿਚ ਦਖਲਅੰਦਾਜ਼ੀ ਨਹੀਂ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਮੇਰੇ ਪਿੰਡ ਦੀ ਵਾਗਡੋਰ ਹਲਕਾ ਰਾਜਾਸਾਂਸੀ ਤੋਂ ਇੰਜਾਰਜ ਸੋਨੀਆ ਮਾਨ ਵੇਖ ਰਹੇ ਸਨ ਪਰ ਚੋਣਾਂ ਦੌਰਾਨ ਕਾਂਗਰਸ ਵਲੋਂ ਭਿੰਡੀ ਸੈਦਾਂ ਵਿਖੇ ਕੀਤੀ ਗਈ ਗੁੰਡਾਗਰਦੀ ਕਾਰਨ ਉਨ੍ਹਾਂ ਦਾ ਜਿਆਦਾ ਸਮਾਂ ਆਪ ਦੇ ਵਰਕਰਾਂ ਦੇ ਇਲਾਜ 'ਤੇ ਲੱਗਣ ਕਾਰਨ ਉਹ ਇੱਥੇ ਪੂਰਾ ਸਮਾਂ ਨਹੀਂ ਦੇ ਸਕੇ। ਇਸ ਮੌਕੇ ਨੌਜਵਾਨ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਓ.ਐੱਸ.ਡੀ. ਗੁਰਜੰਟ ਸਿੰਘ ਸੋਹੀ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਸ਼ਹਿਰੀ ਪ੍ਰਧਾਨ ਅਮਿਤ ਔਲ, ਬਾਪੂ ਸਵਿੰਦਰ ਸਿੰਘ ਮਾਨ, ਸਰਪੰਚ ਜਸਵੰਤ ਸਿੰਘ ਗੱਗੋਮਾਹਲ, ਬਲਾਕ ਸੰਮਤੀ ਮੈਂਬਰ ਪ੍ਰਿਥੀਪਾਲ ਸਿੰਘ ਘੋਨੇਵਾਲਾ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਮਾ: ਸਰਫਰਾਜ ਸਿੰਘ ਅੰਬ ਕੋਟਲੀ, ਸਰਪੰਚ ਸ਼ੇਰ ਸਿੰਘ ਅਵਾਣ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਯੂਥ ਪ੍ਰਧਾਨ ਅਮਰ ਸੰਧੂ ਵੰਝਾਂਵਾਲਾ, ਸਰਪੰਚ ਧਨਵੰਤ ਸਿੰਘ ਧੰਨਾ ਸੈਂਸਰਾ, ਸਰਪੰਚ ਹਰਪ੍ਰੀਤ ਸਿੰਘ, ਬਲਾਕ ਪ੍ਰਧਾਨ ਹਰਜੀਤ ਸਿੰਘ ਗੁਰਾਲਾ, ਡਾਇਰੈਕਟਰ ਕੰਵਲਜੀਤ ਸਿੰਘ ਗਿੱਲ, ਸਰਪੰਚ ਰਾਜਵਿੰਦਰ ਸਿੰਘ ਰਾਜਾ, ਸੰਮਤੀ ਮੈਂਬਰ ਰਣਜੀਤ ਸਿੰਘ ਸਾਹੋਵਾਲ, ਸੰਮਤੀ ਮੈਂਬਰ ਸਰਬਜੀਤ ਸਿੰਘ ਚੱਕ ਔਲ, ਪ੍ਰਧਾਨ ਅਮਿਤ ਪੁਰੀ, ਸਿਮਰ ਸਾਹੋਵਾਲ, ਕਾਬਲ ਸਿੰਘ ਪਸ਼ੀਆ, ਸਰਪੰਚ ਗੁਰਪਾਲ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਅਮਨਦੀਪ ਹਸਪਤਾਲ ਦੀ ਆਧੁਨਿਕ ਸਿਹਤ ਸੇਵਾਵਾਂ ਦੇ ਖੇਤਰ 'ਚ ਨਵੀਂ ਪੁਲਾਂਘ <br/> ਅਗਲੀ ਖ਼ਬਰ ਜੀ.ਆਈ.ਐੱਸ. ਸਰਵੇ ਦੌਰਾਨ ਕੋਈ ਵੀ ਫੀਸ ਨਹੀਂ ਲਈ ਜਾ ਰਹੀ : ਨਿਗਮ ਕਮਿਸ਼ਨਰ
Ad Position 24