25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਗੱਡੀ ਵਲੋਂ ਮਾਰੀ ਟੱਕਰ ਕਾਰਨ ਸਾਈਕਲ ਸਵਾਰ ਦੀ ਮੌਤ

Ad Position 21
No active advertisement
ਅਜੀਤ ਡੈਸਕ 18-12-2025
ਰਾਮ ਤੀਰਥ, 17 ਦਸੰਬਰ (ਧਰਵਿੰਦਰ ਸਿੰਘ ਔਲਖ)-ਰਾਮ ਤੀਰਥ ਰੋਡ 'ਤੇ ਸਥਿਤ ਢੀਂਗਰਾ ਕਾਲੋਨੀ ਦੇ ਕੋਲ ਇਕ ਤੇਜ਼ ਰਫਤਾਰ ਗੱਡੀ ਵਲੋਂ ਟੱਕਰ ਮਾਰਨ ਕਰਕੇ ਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਸਥਾਨਕ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਸਾਈਕਲ ਸਵਾਰ ਰਾਮ ਤੀਰਥ ਵਲੋਂ ਆ ਰਿਹਾ ਸੀ ਅਤੇ ਉਹ ਜਦੋਂ ਡਿਵਾਈਡਰ ਤੋਂ ਬਣਾਏ ਆਰਜੀ ਕੱਟ ਤੋਂ ਮੁੜਨ ਲੱਗਾ ਤਾਂ ਪਿੱਛੋਂ ਆ ਰਹੀ ਤੇਜ਼ ਰਫਤਾਰ ਗੱਡੀ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਰਕੇ ਉਸ ਦੀ ਘਟਨਾ ਸਥਾਨ 'ਤੇ ਹੀ ਮੌਤ ਹੋ ਗਈ, ਜਦੋਂਕਿ ਗੱਡੀ ਚਾਲਕ ਅਣਪਛਾਤਾ ਵਿਅਕਤੀ ਗੱਡੀ ਭਜਾ ਕੇ ਲੈ ਗਿਆ | ਮਿ੍ਤਕ ਵਾਸੀ ਪਿੰਡ ਕਾਲੇ ਘਣੂਪੁਰ ਦਾ ਦੱਸਿਆ ਜਾ ਰਿਹਾ ਹੈ | ਸਥਾਨਕ ਲੋਕਾਂ ਨੇ ਦੱਸਿਆ ਕਿ ਇੱਥੇ ਦੁਕਾਨਦਾਰਾਂ ਵਲੋਂ ਆਪਣੇ ਤੌਰ ਤੇ ਡਿਵਾਈਡਰ ਨੂੰ ਕੱਟ ਕੇ ਛੋਟੇ ਛੋਟੇ ਰਸਤੇ ਬਣਾਏ ਹੋਏ ਹਨ ਜੋ ਕਿ ਹਾਦਸਿਆਂ ਦਾ ਕਾਰਨ ਬਣ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਇਹ ਕੱਟ ਬੰਦ ਕੀਤੇ ਜਾਣ ਤਾਂ ਕਿ ਅੱਗੇ ਤੋਂ ਇਹੋ ਜਿਹਾ ਕੋਈ ਹਾਦਸਾ ਨਾ ਵਾਪਰੇ | ਹਾਦਸੇ ਦੀ ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਵੀ ਕੈਦ ਹੋ ਗਈ ਹੈ | ਪੁਲਿਸ ਥਾਣਾ ਕੰਬੋਅ ਦੇ ਵਲੋਂ ਆਏ ਸਬ ਇੰਸਪੈਕਟਰ ਤਜਿੰਦਰ ਸਿੰਘ ਵਲੋਂ ਅਣਪਛਾਤੇ ਚਾਲਕ ਵਿਰੁੱਧ ਪਰਚਾ ਦਰਜ ਕਰਕੇ ਇਸਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਖੰਘਾਲਿਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਵਿਅਕਤੀ ਕਾਬੂ <br/> ਅਗਲੀ ਖ਼ਬਰ ਅਮਨਦੀਪ ਹਸਪਤਾਲ ਦੀ ਆਧੁਨਿਕ ਸਿਹਤ ਸੇਵਾਵਾਂ ਦੇ ਖੇਤਰ 'ਚ ਨਵੀਂ ਪੁਲਾਂਘ <br/>
Ad Position 24