ਸੁਲਤਾਨਵਿੰਡ, 17 ਦਸੰਬਰ (ਗੁਰਨਾਮ ਸਿੰਘ ਬੁੱਟਰ)- ਪੰਜਾਬ ਸਰਕਾਰ ਤੇ ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਲਤਾਨਵਿੰਡ ਦੇ ਮੁਖੀ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਪਿੰਡ ਸੁਲਤਾਨਵਿੰਡ ਦੇ ਇਲਾਕਾ ਖਾਲਸਾ ਨਗਰ ਅਤੇ ਇਸ ਦੇ ਆਸ-ਪਾਸ ਇਲਾਕਿਆਂ 'ਚ ਐੱਸ ਆਈ ਤਰਲੋਕ ਚੰਦ ਦੀ ਅਗਵਾਈ ਹੇਠ ਏ. ਐੱਸ. ਆਈ. ਗੁਰਦੇਵ ਸਿੰਘ, ਏ. ਐੱਸ. ਆਈ. ਸੁਖਦੇਵ ਸਿੰਘ, ਸਿਪਾਹੀ ਹਰਮਨਜੋਤ ਸਿੰਘ ਤੇ ਸਿਪਾਹੀ ਲਵਪ੍ਰੀਤ ਸਿੰਘ ਸਮੇਤ ਪੁਲਿਸ ਪਰਟੀ ਵਲੋਂ ਬਾਗ ਨਾਖਾਂ ਨੇੜੇ ਖਾਲਸਾ ਨਗਰ ਵਿਖੇ ਦੌਰਾਨੇ ਗਸ਼ਤ ਇਕ ਵਿਅਕਤੀ ਜੋ ਪੈਦਲ ਤੁਰਿਆ ਆ ਰਿਹਾ ਸੀ ਅਤੇ ਪੁਲਿਸ ਪਾਰਟੀ ਨੂੰ ਦੇਖ ਕਿ ਪਿੱਛੇ ਮੁੜਨ ਲੱਗਿਆ ਜਿਸ ਨੂੰ ਪੁਲਿਸ ਨੇ ਮੌਕੇ 'ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ਵਿਚੋਂ 20 ਗ੍ਰਾਮ 98 ਮਿਲੀ ਹੈਰੋਇਨ ਬਰਾਮਦ ਹੋਈ ਹੈ | ਥਾਣਾ ਮੁਖੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦੇ ਖਿਲਾਫ ਥਾਣਾ ਸੁਲਤਾਨਵਿੰਡ ਵਿਖੇ ਐੱਨ ਡੀ. ਪੀ. ਐੱਸ. ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅੱਜ ਇਸ ਵਿਅਕਤੀ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ | ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਕਪਿਲ ਪੁੱਤਰ ਬਲਵਿੰਦਰ ਕੁਮਾਰ ਵਾਸੀ ਕਿ੍ਸ਼ਨਾ ਨਗਰ ਪੁਲਿਸ ਥਾਣਾ ਬੀ ਡਵੀਜ਼ਨ ਅੰਮਿ੍ਤਸਰ ਵਜੋਂ ਹੋਈ ਹੈ |
ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਵਿਅਕਤੀ ਕਾਬੂ <br/>
ਅਜੀਤ ਡੈਸਕ
18-12-2025