25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਖ਼ਾਲਸਾ ਨਗਰ ਦੇ ਵਿਅਕਤੀ ਨੇ ਪ੍ਰੇਸ਼ਾਨ ਹੋ ਕੇ ਨਹਿਰ 'ਚ ਮਾਰੀ ਛਾਲ, ਲਾਪਤਾ <br/>

Ad Position 21
No active advertisement
ਅਜੀਤ ਡੈਸਕ 18-12-2025

ਸੁਲਤਾਨਵਿੰਡ, 17 ਦਸੰਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕਾ ਖਾਲਸਾ ਨਗਰ ਦੇ ਇੱਕ ਵਿਅਕਤੀ ਵਲੋਂ ਪੈਸਿਆਂ ਦੇ ਲੈਣ-ਦੇਣ ਤੋਂ ਪ੍ਰੇਸ਼ਾਨ ਹੋ ਕੇ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਮੌਕੇ ਗੱਲਬਾਤ ਕਰਦਿਆਂ ਛਾਲ ਮਾਰਨ ਵਾਲੇ ਵਿਅਕਤੀ ਦੇ ਛੋਟੇ ਭਰਾ ਰਣਜੀਤ ਸਿੰਘ ਜੀਤੂ ਤੇ ਬਲਜਿੰਦਰ ਸਿੰਘ ਦੀ ਪਤਨੀ ਸੁਖਵਿੰਦਰ ਕੌਰ ਨੇ ਦੱਸਿਆ ਕਿ ਬਲਜਿੰਦਰ ਸਿੰਘ ਪੁੱਤਰ ਗਿਆਨ ਸਿੰਘ ਕਿਸੇ ਨਾਲ ਪੈਸਿਆਂ ਦੇ ਲੈਣ-ਦੇਣ ਕਰਕੇ ਪਿਛਲੇ ਕਾਫੀ ਦਿਨਾਂ ਤੋਂ ਪ੍ਰੇਸ਼ਾਨ ਰਹਿੰਦਾ ਸੀ ਜਿਸ ਨੇ ਬੀਤੀ ਦੇਰ ਰਾਤ ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ਵਿਚ ਛਾਲ ਮਾਰ ਦਿੱਤੀ | ਉਨ੍ਹਾਂ ਦੱਸਿਆ ਕਿ ਬਲਜਿੰਦਰ ਸਿੰਘ ਦੇ ਕੱਪੜੇ ਅਤੇ ਫੋਨ ਨਹਿਰ ਕੰਢਿਓਾ ਮਿਲੇ ਹਨ, ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਲਜਿੰਦਰ ਸਿੰਘ ਦੀ ਭਾਲ ਕੀਤੀ ਜਾਵੇ | ਉਨ੍ਹਾਂ ਇਹ ਵੀ ਦੱਸਿਆ ਕਿ ਬਲਜਿੰਦਰ ਸਿੰਘ ਨੇ ਨਹਿਰ ਵਿਚ ਛਾਲ ਮਾਰਨ ਤੋਂ ਪਹਿਲਾਂ ਆਪਣੇ ਫੋਨ ਵਿਚ ਜਿਹੜੇ ਲੋਕ ਉਸ ਨੂੰ ਪ੍ਰੇਸ਼ਾਨ ਕਰਦੇ ਸਨ, ਉਨ੍ਹਾਂ ਖਿਲਾਫ ਵੀਡੀਓ ਵੀ ਵਾਇਰਲ ਕੀਤੀ ਗਈ ਹੈ | ਮੌਕੇ 'ਤੇ ਪਹੁੰਚੇ ਥਾਣਾ ਸੁਲਤਾਨਵਿੰਡ ਦੇ ਮੁਖੀ ਇੰਸਪੈਕਟਰ ਮੋਹਿਤ ਕੁਮਾਰ ਨੇ ਦੱਸਿਆ ਕਿ ਨਹਿਰ ਵਿਚ ਛਾਲ ਮਾਰਨ ਵਾਲੇ ਬਲਜਿੰਦਰ ਸਿੰਘ ਨੂੰ ਲੱਭਣ ਲਈ ਗੋਤਾਖੋਰ ਦੀ ਮਦਦ ਨਾਲ ਭਾਲ ਕੀਤੀ ਜਾ ਰਹੀ ਹੈ | ਬਾਕੀ ਜੋ ਪਰਿਵਾਰਕ ਮੈਂਬਰ ਬਿਆਨ ਦਰਜ ਕਰਵਾਉਣਗੇ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸੇਵਾ ਭਾਰਤੀ ਅੰਮਿ੍ਤਸਰ ਵਿਭਾਗ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਵਿਅਕਤੀ ਕਾਬੂ <br/>
Ad Position 24