25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਖ਼ਾਲਸਾ ਕਾਲਜ ਗਰਲਜ਼ ਸੀਨੀ : ਸੈਕੰ: ਸਕੂਲ ਵਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ <br/>

Ad Position 21
No active advertisement
ਅਜੀਤ ਡੈਸਕ 18-12-2025
ਅੰਮਿ੍ਤਸਰ, 17 ਦਸੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਤੇ ਉਨ੍ਹਾਂ ਦੇ ਅਨਿ੍ਹੰਨ ਸੇਵਕਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸੰਬੰਧ 'ਚ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਪੁਨੀਤ ਕੌਰ ਨਾਗਪਾਲ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਮੌਕੇ ਸਟਾਫ ਤੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਗੁਰੂ ਜੱਸ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਪਿ੍ੰ: ਨਾਗਪਾਲ ਨੇ ਵਿਦਿਆਰਥਣਾਂ ਨੂੰ ਗੁਰੂ ਸਾਹਿਬ ਦੇ ਜੀਵਨ ਫ਼ਲਸਫੇ ਸੰਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਇਕ ਮਹਾਨ ਗੁਰੂ, ਕਵੀ, ਭਗਤ ਤੇ ਸੂਰਬੀਰ ਸਨ, ਜਿਨ੍ਹਾਂ ਨੇ ਅÏਰੰਗਜ਼ੇਬ ਨੂੰ ਹਿੰਦੂ ਭਾਈਚਾਰੇ ਨੂੰ ਜ਼ਬਰਦਸਤੀ ਮੁਸਲਮਾਨ ਬਣਾਉਣ ਤੋਂ ਰੋਕਦਿਆਂ ਮਹਾਨ ਸ਼ਹਾਦਤ ਦਿੱਤੀ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ਰਚਨਾਵਾਂ 'ਚ ਕਾਦਰ, ਕੁਦਰਤ, ਮਨੁੱਖੀ ਸੰਬੰਧ ਤੇ ਵਿਰਾਗ ਦਾ ਅਤਿ ਖੂਬਸੂਰਤ ਢੰਗ ਨਾਲ ਜ਼ਿਕਰ ਕੀਤਾ ਗਿਆ ਹੈ | ਇਸ ਮੌਕੇ ਉਨ੍ਹਾਂ ਵਿਦਿਆਰਥਣਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਜੀਵਨ 'ਚ ਅਪਣਾਉਂਦਿਆਂ ਹੋਇਆ ਮਿਹਨਤ, ਇਮਾਨਦਾਰੀ, ਲਗਨ ਅਤੇ ਮਜ਼ਲੂਮਾਂ ਦੀ ਸਹਾਇਤਾ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਵਿਦਿਆਰਥਣਾਂ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਨੂੰ ਦਰਸਾਉਂਦੀ ਮਹੱਤਵਪੂਰਨ ਪਹਿਲੂਆਂ ਸੰਬੰਧੀ ਤਿਆਰ ਕੀਤੇ ਗਏ ਚਿੱਤਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ |

Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਹੋ ਰਹੀਆਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲਿਆ ਜਾਵੇ : ਦੁੱਗਲ <br/> ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ 'ਚ ਜਿੱਤੇ 6 ਇਨਾਮ <br/>
Ad Position 24