25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਲਗਾਤਾਰ ਹੋ ਰਹੀਆਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲਿਆ ਜਾਵੇ : ਦੁੱਗਲ <br/>

Ad Position 21
No active advertisement
ਅਜੀਤ ਡੈਸਕ 18-12-2025
ਅੰਮਿ੍ਤਸਰ, 17 ਦਸੰਬਰ (ਸੁਰਿੰਦਰ ਕੋਛੜ)-ਆਲ ਇੰਡੀਆ ਕੈਮਿਸਟ ਐਂਡ ਡਰਗਿਸਟ ਐਸੋਸੀਏਸ਼ਨ (ਰਜਿ.) ਨਾਲ ਸੰਬੰਧਿਤ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਸੁਰਿੰਦਰ ਦੁੱਗਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪੁਲਿਸ ਦੇ ਡੀ. ਆਈ. ਜੀ. ਨੂੰ ਇਕ ਪੱਤਰ ਲਿਖ ਕੇ ਅਪੀਲ ਕੀਤੀ ਕਿ ਦਵਾਈਆਂ ਦੀਆਂ ਦੁਕਾਨਾਂ ਅਤੇ ਹੋਰਨਾਂ ਕਾਰੋਬਾਰੀਆਂ ਨਾਲ ਹਰ ਦੂਜੇ ਦਿਨ ਹੋ ਰਹੀਆਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲਿਆ ਜਾਵੇ | ਉਨ੍ਹਾਂ ਨੇ ਸਾਰੇ ਜ਼ਿਲਿ੍ਹਆਂ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਸਕੱਤਰਾਂ ਨਾਲ ਆਨਲਾਈਨ ਬੈਠਕ ਕਰਨ ਉਪਰੰਤ ਮੁੱਖ ਮੰਤਰੀ ਅਤੇ ਡੀ. ਆਈ. ਜੀ. ਨੂੰ ਪੱਤਰ ਲਿਖਿਆ | ਦੁੱਗਲ ਨੇ ਕਿਹਾ ਕਿ ਬੀਤੇ ਦਿਨੀਂ ਤਰਨਤਾਰਨ ਵਿਚ ਅਨਮੋਲ ਫਾਰਮਾ ਦਵਾਈਆਂ ਦੀ ਦੁਕਾਨ 'ਤੇ ਹੋਈ ਲੁੱਟ ਦੀ ਘਟਨਾ ਅਤੇ ਅਗਲੇ ਦਿਨ ਘਰ ਵਾਪਸ ਜਾਂਦੇ ਸਮੇਂ ਚੀਪ ਫਾਰਮਾ ਦੇ ਮਾਲਕ ਨਾਲ ਹੋਈ ਲੁੱਟ ਦੀ ਘਟਨਾ ਬਹੁਤ ਹੀ ਨਿੰਦਣਯੋਗ ਹਨ | ਇਸ ਤੋਂ ਇਲਾਵਾ ਗੁਰਦਾਸਪੁਰ 'ਚ ਮਹਾਜਨ ਮੈਡੀਸਨ ਸਮੇਤ ਬਟਾਲਾ, ਗੁਰਦਾਸਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਹੋਰ ਜ਼ਿਲਿ੍ਹਆਂ ਵਿਚ ਕੈਮਿਸਟ ਦੁਕਾਨਾਂ 'ਤੇ ਵੀ ਲੁੱਟ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ | ਉਨ੍ਹਾਂ ਨੇ ਕਿਹਾ ਕਿ ਸੂਬੇ 'ਚ ਕਾਨੂੰਨ ਵਿਵਸਥਾ ਦੀ ਵਿਗੜ ਰਹੀ ਸਥਿਤੀ ਨਾਲ ਕਾਰੋਬਾਰੀਆਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ |

Ad Position 22
No active advertisement
ਪਿਛਲੀ ਖ਼ਬਰ ਖੰਡਵਾਲਾ 'ਚ ਨਵ-ਵਿਆਹੁਤਾ ਦੀ ਭੇਦਭਰੇ ਹਾਲਾਤ 'ਚ ਮੌਤ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਗਰਲਜ਼ ਸੀਨੀ : ਸੈਕੰ: ਸਕੂਲ ਵਲੋਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ <br/>
Ad Position 24