20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਗੁਰਸ਼ਰਨ ਸਿੰਘ ਛੀਨਾ ਵਲੋਂ ਰਾਜਾਸਾਂਸੀ 'ਚ ਜਿੱਤੇ ਅਹੁਦੇਦਾਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

Ad Position 21
No active advertisement
ਅਜੀਤ ਡੈਸਕ 19-12-2025
ਰਾਜਾਸਾਂਸੀ, 18 ਦਸੰਬਰ (ਹਰਦੀਪ ਸਿੰਘ ਖੀਵਾ)-ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਵਲੋਂ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਚੋਣਾਂ ਵਿਚ ਜਿੱਤੇ ਹੋਏ ਉਮੀਦਵਾਰ ਅਹੁਦੇਦਾਰਾਂ ਦਾ ਆਪਣੇ ਗ੍ਰਹਿ ਰਾਜਾਸਾਂਸੀ ਵਿਖੇ ਭਰਵਾਂ ਸਵਾਗਤ ਕਰਦਿਆਂ ਗੁਰੂ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ | ਇਸ ਦੌਰਾਨ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਵਲੋਂ ਜਿੱਤੇ ਉਮੀਦਵਾਰ ਅਹੁਦੇਦਾਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕਰਕੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆ ਮਾਨ ਤੇ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦੀ ਅਗਵਾਈ ਵਿਚ ਪਾਰਟੀ ਨੂੰ ਮਜਬੂਤ ਕਰਨ ਦਾ ਸੱਦਾ ਦਿੱਤਾ ਤੇ ਆਉਂਦੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਕਮਰਕੱਸੇ ਕਰਨ ਲਈ ਕਿਹਾ ਗਿਆ | ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤੇ ਤੇਜਬੀਰ ਸਿੰਘ ਮਾਨ ਬੱਗਾ ਤੋਂ ਇਲਾਵਾ ਬਲਾਕ ਸੰਮਤੀ ਜ਼ੋਨ ਤੋਲਾ ਨੰਗਲ ਤੋਂ ਸੰਮਤੀ ਮੈਂਬਰ ਹਰਜੀਤ ਸਿੰਘ ਸਾਬਕਾ ਸਰਪੰਚ ਵਰਨਾਲੀ, ਧੌਲ ਕਲਾਂ ਤੋਂ ਬਲਾਕ ਸੰਮਤੀ ਮੈਂਬਰ ਰਣਬੀਰ ਸਿੰਘ ਅਤੇ ਜ਼ੋਨ ਗੌਂਸਾਬਾਦ ਤੋਂ ਬਲਾਕ ਸੰਮਤੀ ਮੈਂਬਰ ਦਲਬੀਰ ਸਿੰਘ ਵਡਾਲਾ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਇਸ ਮੌਕੇ ਦਇਆ ਸਿੰਘ ਸਾਰੰਗੜਾ, ਕੌਂਸਲਰ ਕੁਲਵਿੰਦਰ ਸਿੰਘ ਔਲਖ ਰਾਜਾਸਾਂਸੀ, ਪ੍ਰਧਾਨ ਦਿਆਲ ਸਿੰਘ, ਸਰਪੰਚ ਅੰਗਰੇਜ ਸਿੰਘ ਵਿਚਲਾ ਕਿਲਾ, ਸਰਪੰਚ ਹਰਦੇਵ ਸਿੰਘ ਕੁੱਕੂ ਉੱਚਾ ਕਿਲ੍ਹਾ, ਸਰਪੰਚ ਗੁਰਸਾਹਿਬ ਸਿੰਘ ਰਾਣੇਵਾਲੀ, ਸਰਪੰਚ ਸੁਖਚੈਨ ਸਿੰਘ ਅਦਲੀਵਾਲ, ਨੰਬਰਦਾਰ ਦਵਿੰਦਰ ਸਿੰਘ ਬੂਆ ਨੰਗਲੀ, ਸਾਬਕਾ ਸਰਪੰਚ ਕਵਲ ਸ਼ਮਸ਼ੇਰ ਸਿੰਘ, ਸਾਬਕਾ ਸਰਪੰਚ ਸਵਿੰਦਰ ਸਿੰਘ ਦੁੱਲਾ ਓਠੀਆਂ, ਸਰਪੰਚ ਧਰਮਿੰਦਰ ਸਿੰਘ ਧੌਲ ਕਲਾਂ, ਸਰਪੰਚ ਜਗਰੂਪ ਸਿੰਘ ਕੋਟਲਾ ਦਲ ਸਿੰਘ, ਸਾਬਕਾ ਸਰਪੰਚ ਕਰਨਬੀਰ ਸਿੰਘ ਆਨੰਦਪੁਰੀ, ਸਰਪੰਚ ਜੀਤੂ, ਸਰਪੰਚ ਅਮਨ ਸਿੰਘ ਬਾਬਾ ਜੀਵਨ ਸਿੰਘ ਨਗਰ, ਸਰਪੰਚ ਬਿਕਰਮਜੀਤ ਸਿੰਘ ਸ਼ਬਾਜਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਸਰਕਲ ਕਮੇਟੀ ਸਿਟੀ ਅੰਮਿ੍ਤਸਰ ਦੀ ਹੋਈ ਚੋਣ ਅਗਲੀ ਖ਼ਬਰ ਮਹਾਂ ਸਿੰਘ ਗੇਟ ਸਕੂਲ ਦੇ ਵਿਦਿਆਰਥੀਆਂ ਵਲੋਂ ਵਾਰ ਮੈਮੋਰੀਅਲ ਮਿਊਜੀਅਮ ਦਾ ਦੌਰਾ
Ad Position 24