ਅੰਮਿ੍ਤਸਰ, 18 ਦਸੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ, ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ ਅਤੇ ਸਿੱਖਿਆ ਮੰਤਰਾਲੇ ਦੇ ਇਨੋਵੇਸ਼ਨ ਸੈੱਲ ਦੀ ਅਗਵਾਈ ਹੇਠ ਪੀ. ਐੱਮ. ਸ੍ਰੀ ਸਕੂਲ ਦੇ ਪਿ੍ੰਸੀਪਲਾਂ ਅਤੇ ਅਧਿਆਪਕਾਂ ਲਈ ਤਿੰਨ ਦਿਨਾ ਫੇਜ਼-1 ਇਨੋਵੇਸ਼ਨ, ਡਿਜ਼ਾਈਨ ਅਤੇ ਉਦਮਤਾ (ਆਈ. ਡੀ. ਈ.) ਬੂਟਕੈਂਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵ: ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਧਾਵਨੀ ਫਾਊਾਡੇਸ਼ਨ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਉਕਤ ਪ੍ਰੋਗਰਾਮ ਦਾ ਅਗਾਜ਼ ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ, ਯੋਗੇਸ਼ ਵਧਾਵਨ ਅਤੇ ਵਿਕਾਸ ਵਰਮਾ, ਰਮਨ ਕੁਮਾਰ, ਸ੍ਰੀਮਤੀ ਵਾਣੀ ਗੰਢਾ ਅਤੇ ਸ੍ਰੀਮਤੀ ਗੌਰੀ ਮਦਾਨ ਨਾਲ ਮਿਲ ਕੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ ਗਿਆ | ਸ: ਛੀਨਾ ਨੇ ਵਿਦਿਆਰਥੀਆਂ 'ਚ ਨਿਪੁੰਨਤਾ ਨੂੰ ਢਾਲਣ ਲਈ ਸਿੱਖਿਅਕਾਂ ਦੀ ਮਹੱਤਵਪੂਰਨ ਭੂਮਿਕਾ 'ਤੇ ਜ਼ੋਰ ਦਿੰਦਿਆਂ ਅਧਿਆਪਕਾਂ ਨੂੰ ਵਿਦਿਆਰਥੀਆਂ 'ਚ ਉਤਸੁਕਤਾ, ਰਚਨਾਤਮਕਤਾ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ | ਇਸ ਤੋਂ ਪਹਿਲਾਂ ਡਾ. ਮੰਜ਼ੂ ਬਾਲਾ ਨੇ ਆਏ ਮਹਿਮਾਨਾਂ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕਰਨ ਉਪਰੰਤ ਉਦਘਾਟਨੀ ਭਾਸ਼ਣ 'ਚ ਸਕੂਲ ਪੱਧਰ 'ਤੇ ਨਵੀਨਤਾ, ਰਚਨਾਤਮਕਤਾ ਅਤੇ ਡਿਜ਼ਾਈਨ ਸੋਚ ਨੂੰ ਪੋਸ਼ਣ ਦੇਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਆਤਮ ਨਿਰਭਰ ਭਾਰਤ ਦੇ ਦਿ੍ਸ਼ਟੀਕੋਣ ਨਾਲ ਜੁੜੇ ਭਵਿੱਖ ਲਈ ਤਿਆਰ ਪੀੜ੍ਹੀ ਦੇ ਨਿਰਮਾਣ ਲਈ ਅਧਿਆਪਕਾਂ ਨੂੰ ਉੱਦਮੀ ਅਤੇ ਸਮੱਸਿਆ-ਹੱਲ ਕਰਨ ਵਾਲੇ ਪਹੁੰਚਾਂ ਨਾਲ ਸਸ਼ਕਤ ਬਣਾਉਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਬੂਟਕੈਂਪ ਦਾ ਉਦੇਸ਼ ਸਕੂਲ ਦੇ ਮੁਖੀਆਂ ਅਤੇ ਸਿੱਖਿਅਕਾਂ ਨੂੰ ਵਿਦਿਆਰਥੀਆਂ 'ਚ ਆਲੋਚਨਾਤਮਕ ਸੋਚ, ਰਚਨਾਤਮਕਤਾ ਅਤੇ ਇਕ ਉਦਮੀ ਮਾਨਸਿਕਤਾ ਪੈਦਾ ਕਰਨ ਲਈ ਵਿਹਾਰਕ ਸਾਧਨਾਂ ਨਾਲ ਲੈਸ ਕਰਨਾ ਹੈ, ਜਿਸ ਨਾਲ ਜ਼ਮੀਨੀ ਪੱਧਰ 'ਤੇ ਨਵੀਨਤਾ-ਅਧਾਰਤ ਸਿੱਖਿਆ ਨੂੰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ 'ਚ ਜੰਡਿਆਲਾ ਗੁਰੂ, ਬਿਆਸ, ਨਾਗ ਕਲਾਂ, ਮਜੀਠਾ, ਕੱਥੂਨੰਗਲ, ਗੱਗੋਮਾਹਲ, ਅਜਨਾਲਾ, ਫਾਜ਼ਿਲਕਾ ਅਤੇ ਨੇੜਲੇ ਖੇਤਰਾਂ ਤੋਂ ਇਲਾਵਾ ਪੰਜਾਬ ਭਰ ਦੇ ਪੀ. ਐੱਮ. ਸ੍ਰੀ ਸਕੂਲਾਂ ਦੇ 190 ਤੋਂ ਵਧੇਰੇ ਪਿ੍ੰਸੀਪਲ ਅਤੇ ਅਧਿਆਪਕ ਹਿੱਸਾ ਲੈ ਰਹੇ ਹਨ | ਇਸ ਮੌਕੇ ਸ੍ਰੀ ਵਧਾਵਨ ਅਤੇ ਸ੍ਰੀ ਵਰਮਾ ਨੇ ਪਿ੍ੰਸੀਪਲਾਂ ਅਤੇ ਅਧਿਆਪਕਾਂ ਨੂੰ ਬੂਟਕੈਂਪ ਤੋਂ ਪ੍ਰਾਪਤ ਸਿੱਖਿਆਵਾਂ ਨੂੰ ਆਪਣੇ-ਆਪਣੇ ਅਦਾਰਿਆਂ 'ਚ ਸਰਗਰਮੀ ਨਾਲ ਲਾਗੂ ਕਰਨ ਲਈ ਪ੍ਰੇਰਿਤ ਕੀਤਾ |