20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਦੁਬਈ ਤੋਂ ਸੁਰਿੰਦਰ ਪਾਲ ਦੀ ਮਿ੍ਤਕ ਦੇਹ ਅੰਮਿ੍ਤਸਰ ਹਵਾਈ ਅੱਡੇ ਪਹੁੰਚੀ * ਸਰਬੱਤ ਦਾ ਭਲਾ ਟਰੱਸਟ ਦੀ ਐਂਬੂਲੈਂਸ ਸੇਵਾ ਰਾਹੀਂ ਘਰ ਭੇਜਿਆ ਮਿ੍ਤਕ ਸਰੀਰ

Ad Position 21
No active advertisement
ਅਜੀਤ ਡੈਸਕ 19-12-2025
ਰਾਜਾਸਾਂਸੀ, 18 ਦਸੰਬਰ (ਹਰਦੀਪ ਸਿੰਘ ਖੀਵਾ)-ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਗੜਸ਼ੰਕਰ ਦੇ ਪਿੰਡ ਲਹਿਰਾ ਨਾਲ ਸੰਬੰਧਿਤ 56 ਸਾਲਾ ਸੁਰਿੰਦਰ ਪਾਲ ਪੁੱਤਰ ਕੁੰਦਨ ਲਾਲ ਦੀ ਮਿ੍ਤਕ ਦੇਹ ਅੱਜ ਦੁਬਈ ਤੋਂ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੀ | ਜਿਸ ਉਪਰੰਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੇ ਘਰ ਭੇਜਿਆ ਗਿਆ | ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਸੁਰਿੰਦਰ ਪਾਲ ਵੀ ਆਪਣੇ ਪਰਿਵਾਰ ਦੀ ਬਿਹਤਰੀ ਲਈ ਕਰੀਬ ਪਿਛਲੇ 10 ਸਾਲਾਂ ਤੋਂ ਦੁਬਈ ਵਿਖੇ ਮਿਹਨਤ ਕਰ ਰਿਹਾ ਸੀ | ਉਨ੍ਹਾਂ ਦੱਸਿਆ ਕਿ ਸੁਰਿੰਦਰ ਪਾਲ ਦੇ ਪਰਿਵਾਰ ਵਲੋਂ ਉਨ੍ਹਾਂ ਨਾਲ ਸੰਪਰਕ ਕਰ ਕੇ ਦੱਸਿਆ ਕਿ ਬੀਤੀ 6 ਦਸੰਬਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਸੁਰਿੰਦਰ ਪਾਲ ਦੀ ਦੁਬਈ ਅੰਦਰ ਮੌਤ ਹੋ ਗਈ ਹੈ | ਪਰਿਵਾਰ ਮੁਤਾਬਿਕ ਸੁਰਿੰਦਰ ਪਾਲ ਦੀ ਮਿ੍ਤਕ ਦੇਹ ਭਾਰਤ ਭੇਜਣ ਦੀ ਜ਼ਿੰਮੇਵਾਰੀ ਉਸ ਦੀ ਕੰਮ ਵਾਲੀ ਕੰਪਨੀ ਵਲੋਂ ਨਿਭਾਈ ਜਾ ਰਹੀ ਹੈ ਪਰ ਉਨ੍ਹਾਂ ਨੂੰ ਹਵਾਈ ਅੱਡਾ ਅੰਮਿ੍ਤਸਰ ਤੋਂ ਮਿ੍ਤਕ ਦੇਹ ਘਰ ਤੱਕ ਲੈ ਕੇ ਜਾਣ ਲਈ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਦੀ ਜ਼ਰੂਰਤ ਹੈ | ਸੋ ਅੱਜ ਅੰਮਿ੍ਤਸਰ ਹਵਾਈ ਅੱਡੇ ਤੋਂ ਮਿ੍ਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ 'ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਵਲੋਂ ਪ੍ਰਾਪਤ ਕਰਕੇ ਟਰੱਸਟ ਦੀ 'ਮੁਫ਼ਤ ਐਂਬੂਲੈਂਸ ਸੇਵਾ' ਰਾਹੀਂ ਉਸ ਦੇ ਘਰ ਤੱਕ ਭੇਜਿਆ ਗਿਆ ਹੈ | ਇਸ ਦੌਰਾਨ ਦੁਬਈ ਤੋਂ ਮਿ੍ਤਕ ਸਰੀਰ ਲੈ ਕੇ ਪਹੁੰਚੇ ਸੁਰਿੰਦਰ ਪਾਲ ਦੇ ਪੁੱਤਰ ਹਰਸ਼ਦੀਪ, ਭਾਣਜਾ ਕਰਮਵੀਰ ਤੋਂ ਇਲਾਵਾ ਜੀਜਾ ਰਾਮ ਗੋਪਾਲ, ਭਤੀਜਾ ਸੌਰਵ ਤੇ ਸਾਂਢੂ ਕੁਲਰਾਜ ਮੁਹੰਮਦ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ ਕਮੇਟੀ ਮੈਂਬਰ ਦੀ ਸੜਕ ਹਾਦਸੇ 'ਚ ਮੌਤ ਅਗਲੀ ਖ਼ਬਰ ਰੇਲਵੇ ਵਲੋਂ ਅੰਮਿ੍ਤਸਰ-ਬਾਂਦ੍ਰਾ ਟਰਮੀਨਸ ਵਿਚਾਲੇ ਰਾਖਵੀਂ ਸੁਪਰਫਾਸਟ ਸਪੈਸ਼ਲ ਐਕਸਪ੍ਰੈੱਸ ਦਾ ਸੰਚਾਲਨ
Ad Position 24