20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਲੋਕਾਂ ਨੇ 'ਆਪ' ਸਰਕਾਰ ਵਲੋਂ ਕੀਤੇ ਕੰਮਾਂ 'ਤੇ ਮੋਹਰ ਲਗਾਈ-ਧਾਲੀਵਾਲ

Ad Position 21
No active advertisement
ਅਜੀਤ ਡੈਸਕ 19-12-2025

•ਜੇਤੂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮਿ੍ਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਹਲਕਾ ਅਜਨਾਲਾ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਜੇਤੂ ਮੈਂਬਰਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਜਿੱਤ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਧਾਲੀਵਾਲ ਨੇ ਕਿਹਾ ਕਿ ਹਲਕਾ ਅਜਨਾਲਾ ਦੀਆਂ 33 ਬਲਾਕ ਸੰਮਤੀਆਂ 'ਚੋਂ 32 ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਸਾਰੀਆਂ 4 ਸੀਟਾਂ 'ਤੇ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ | ਉਨ੍ਹਾਂ ਕਿਹਾ ਕਿ ਕੇਵਲ ਹਲਕਾ ਅਜਨਾਲਾ ਹੀ ਨਹੀਂ ਪੂਰੇ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਹੈ, ਜਿਸ ਤੋਂ ਸਪੱਸ਼ਟ ਹੈ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਗਏ ਵਿਕਾਸ ਦੇ ਕੰਮਾਂ 'ਤੇ ਮੋਹਰ ਲਗਾਈ ਹੈ, ਜਿਸ ਲਈ ਉਹ ਪੰਜਾਬੀਆਂ ਦਾ ਧੰਨਵਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਸਾਰੇ ਪੰਜਾਬ 'ਚ ਵਿਰੋਧੀ ਪਾਰਟੀਆਂ ਇੱਕਜੁੱਟ ਹੋ ਕੇ ਲੜੀਆਂ ਪਰ ਫਿਰ ਵੀ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਹਰਾ ਨਹੀਂ ਸਕੀਆਂ | ਧਾਲੀਵਾਲ ਨੇ ਕਿਹਾ ਕਿ ਪਾਰਟੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ ਅਤੇ ਪਿੰਡਾਂ 'ਚ ਵੱਡੇ ਪੱਧਰ 'ਤੇ ਨਿਰੰਤਰ ਵਿਕਾਸ ਕਾਰਜ ਚੱਲ ਰਹੇ ਹਨ | ਉਨ੍ਹਾਂ ਕਿਹਾ ਕਿ ਪਾਰਟੀ ਆਪਣੇ ਕਾਰਜਕਾਲ ਦੇ 14 ਮਹੀਨਿਆਂ 'ਚ ਵਿਕਾਸ ਕੰਮ ਮੁਕੰਮਲ ਕਰਕੇ 2027 ਦੀਆਂ ਚੋਣਾਂ 'ਚ ਆਪਣਾ ਰਿਪੋਰਟ ਕਾਰਡ ਲੈ ਕੇ ਜਨਤਾ ਦੀ ਕਚਹਿਰੀ 'ਚ ਜਾ ਕੇ ਵੋਟ ਮੰਗੇਗੀ |

Ad Position 22
No active advertisement
ਪਿਛਲੀ ਖ਼ਬਰ ਖ਼ਰਾਬ ਮੌਸਮ ਕਾਰਨ ਅੰਮਿ੍ਤਸਰ ਹਵਾਈ ਅੱਡੇ 'ਤੇ ਅੰਤਰਰਾਸ਼ਟਰੀ ਤੇ ਘਰੇਲੂ ਉਡਾਣਾਂ ਪ੍ਰਭਾਵਿਤ ਅਗਲੀ ਖ਼ਬਰ ਨਵੇਂ ਨਿਯਮਾਂ ਤਹਿਤ ਵੱਡੇ ਪੱਧਰ 'ਤੇ ਆਉਣਗੇ ਵਿਦਿਆਰਥੀਆਂ ਦੇ ਵੀਜ਼ੇ : ਕੰਗ/ਚੱਠਾ
Ad Position 24