20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਕਾਂਗਰਸੀ ਉਮੀਦਵਾਰ ਫੌਜੀ ਦੀ ਜਿੱਤ ਨੇ ਕਾਂਗਰਸ ਦੀਆਂ ਨੀਤੀਆਂ 'ਤੇ ਮੋਹਰ ਲਾਈ : ਸਾਬਕਾ ਉਪ ਮੁੱਖ ਮੰਤਰੀ ਸੋਨੀ

Ad Position 21
No active advertisement
ਅਜੀਤ ਡੈਸਕ 19-12-2025

ਅੰਮਿ੍ਤਸਰ, 18 ਦਸੰਬਰ (ਰੇਸ਼ਮ ਸਿੰਘ)-ਹਲਕਾ ਕੇਂਦਰੀ ਦੇ ਬਲਾਕ ਸੰਮਤੀ ਵੇਰਕਾ ਜ਼ੋਨ ਥਾਂਦੇ ਤੋਂ ਕਾਂਗਰਸ ਉਮੀਦਵਾਰ ਹਰਜਿੰਦਰ ਸਿੰਘ (ਫੌਜੀ) ਵਲੋਂ ਬਲਾਕ ਸੰਮਤੀ ਦੀ ਚੋਣ ਜਿੱਤਣ ਤੋਂ ਬਾਅਦ ਅੱਜ ਸਾਬਕਾ ਡਿਪਟੀ ਸੀ.ਐੱਮ. ਓਮ ਪ੍ਰਕਾਸ਼ ਸੋਨੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਅਸ਼ੀਰਵਾਦ ਲਿਆ ਗਿਆ | ਇਸ ਮੌਕੇ ਓਮ ਪ੍ਰਕਾਸ਼ ਸੋਨੀ ਨੇ ਸ: ਫ਼ੌਜੀ ਨੂੰ ਸ਼ਾਨਦਾਰ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਲੋਕਾਂ ਨੇ ਕਾਂਗਰਸ ਦੀ ਨੀਤੀਆਂ ਅਤੇ ਲੋਕਹਿਤੀ ਕਾਰਜਾਂ 'ਤੇ ਭਰੋਸਾ ਜਤਾਇਆ ਹੈ | ਉਨ੍ਹਾਂ ਕਿਹਾ ਕਿ ਨਵੇਂ ਚੁਣੇ ਗਏ ਬਲਾਕ ਸੰਮਤੀ ਮੈਂਬਰ ਇਲਾਕੇ ਦੇ ਵਿਕਾਸ, ਪਾਰਦਰਸ਼ਤਾ ਅਤੇ ਲੋਕ ਸੇਵਾ ਨੂੰ ਪਹਿਲ ਦੇਣਗੇ | ਸ੍ਰੀ ਸੋਨੀ ਨੇ ਕਾਂਗਰਸ ਵਰਕਰਾਂ ਅਤੇ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਜਿੱਤ ਪਾਰਟੀ ਦੀ ਮਜ਼ਬੂਤੀ ਅਤੇ ਜਨਤਾ ਦੇ ਸਹਿਯੋਗ ਦਾ ਪ੍ਰਮਾਣ ਹੈ | ਸ੍ਰੀ ਸੋਨੀ ਨੇ ਕਿਹਾ ਕਿ ਬਲਾਕ ਸੰਮਤੀ ਚੋਣਾਂ ਵਿਚ ਮਿਲੀ ਸ਼ਾਨਦਾਰ ਜਿੱਤ ਇਹ ਸਾਬਤ ਕਰਦੀ ਹੈ ਕਿ ਲੋਕਾਂ ਦਾ ਭਰੋਸਾ ਕਾਂਗਰਸ ਨਾਲ ਮਜ਼ਬੂਤੀ ਨਾਲ ਜੁੜਿਆ ਹੋਇਆ ਹੈ | ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਸਾਬਕਾ ਸਰਪੰਚ ਗੋਰਾ ਥਾਂਦੇ, ਸਾਬਕਾ ਕੌਂਸਲਰ ਮਹੇਸ਼ ਖੰਨਾ, ਪਰਮਜੀਤ ਚੋਪੜਾ ਅਤੇ ਅਵਤਾਰ ਸਿੰਘ ਸੰਧੂ ਹਾਜ਼ਿਰ ਸਨ |

Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ 'ਚ ਸੁਨਿਆਰੇ ਦੀ ਦੁਕਾਨ 'ਤੇ ਚੋਰੀ ਅਗਲੀ ਖ਼ਬਰ ਜ਼ਿਲ੍ਹਾ ਸੈਸ਼ਨ ਜੱਜ ਜਤਿੰਦਰ ਕੌਰ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ •ਸਾਫ ਸਫਾਈ ਪ੍ਰਬੰਧਾਂ ਦੀ ਕੀਤੀ ਸਮੀਖਿਆ ਤੇ ਕੈਦੀਆਂ...
Ad Position 24