20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਜੰਡਿਆਲਾ ਗੁਰੂ 'ਚ ਸੁਨਿਆਰੇ ਦੀ ਦੁਕਾਨ 'ਤੇ ਚੋਰੀ

Ad Position 21
No active advertisement
ਅਜੀਤ ਡੈਸਕ 19-12-2025
ਜੰਡਿਆਲਾ ਗੁਰੂ, 18 ਦਸੰਬਰ (ਹਰਜਿੰਦਰ ਸਿੰਘ ਕਲੇਰ, ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਵਿਚ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਹੁਣ ਮੁੱਖ ਇਲਾਕਿਆਂ ਵਿਚ ਵੀ ਵੱਡੀਆਂ ਚੋਰੀਆਂ ਹੋ ਰਹੀਆਂ ਹਨ | ਸ਼ਹਿਰ ਦੇ ਸ਼ੇੱਖਫ਼ਤਾ ਗੇਟ ਨਜ਼ਦੀਕ ਸਥਿਤ ਬੀ. ਐੱਸ. ਐੱਮ. ਜਿਊਲਰਜ਼ (ਬਿੱਟੀ ਦੀ ਹੱਟੀ) ਵਿਚ ਦੇਰ ਰਾਤ ਚੋਰਾਂ ਵਲੋਂ ਦੁਕਾਨ ਦੇ ਤਾਲੇ ਭੰਨ ਕੇ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ | ਦੁਕਾਨ ਦੇ ਮਾਲਕ ਨੇ ਦੱਸਿਆ ਕਿ ਸਵੇਰੇ ਕੁਝ ਸਥਾਨਕ ਲੋਕਾਂ ਵਲੋਂ ਫ਼ੋਨ ਕਰਕੇ ਜਾਣਕਾਰੀ ਦਿੱਤੀ ਗਈ ਕਿ ਦੁਕਾਨ ਦੇ ਤਾਲੇ ਟੁੱਟੇ ਹੋਏ ਹਨ | ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਦੁਕਾਨ ਅੰਦਰੋਂ ਕਰੀਬ ਦੋ ਕਿੱਲੋ ਚਾਂਦੀ ਅਤੇ 50 ਤੋਂ 60 ਹਜ਼ਾਰ ਰੁਪਏ ਨਕਦ, ਜੋ ਗੱਲੇ ਵਿਚ ਪਏ ਹੋਏ ਸਨ, ਚੋਰਾਂ ਵਲੋਂ ਚੋਰੀ ਕੀਤੇ ਜਾ ਚੁੱਕੇ ਸਨ | ਐੱਸ. ਐੱਚ. ਓ. ਨਰੇਸ਼ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਦੋਂ ਦੁਕਾਨ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਗਏ ਤਾਂ ਸਾਹਮਣੇ ਆਇਆ ਕਿ ਚੋਰ ਹਥਿਆਰਾਂ ਨਾਲ ਲੈਸ ਸਨ | ਚੋਰਾਂ ਨੇ ਪਹਿਲਾਂ ਦੁਕਾਨ ਦੇ ਪਹਿਰੇਦਾਰ ਨੂੰ ਬੰਦੀ ਬਣਾਇਆ, ਫਿਰ ਬੇਖੌਫ਼ ਹੋ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਵੋਟਰਾਂ ਨੇ ਅਕਾਲੀ ਉਮੀਦਵਾਰਾਂ ਦੇ ਹੱਕ 'ਚ ਫਤਵਾ ਦੇ ਕੇ ਅਕਾਲੀ ਸਰਕਾਰ ਦਾ ਮੁੱਢ ਬੰਨਿ੍ਹਆ- ਅਕਾਲੀ ਆਗੂ ਬਹੋੜੂ ਅਗਲੀ ਖ਼ਬਰ ਕਾਂਗਰਸੀ ਉਮੀਦਵਾਰ ਫੌਜੀ ਦੀ ਜਿੱਤ ਨੇ ਕਾਂਗਰਸ ਦੀਆਂ ਨੀਤੀਆਂ 'ਤੇ ਮੋਹਰ ਲਾਈ : ਸਾਬਕਾ ਉਪ ਮੁੱਖ ਮੰਤਰੀ ਸੋਨੀ
Ad Position 24