ਚੱਬਾ, 18 ਦਸੰਬਰ (ਜੱਸਾ ਅਣਜਾਣ)-ਬਲਾਕ ਅਟਾਰੀ ਦੇ ਜ਼ੋਨ ਬਹੋੜੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਰਾਜਪਾਲ ਸਿੰਘ ਉਰਫ ਪਾਲਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੱਡੇ ਫਰਕ ਨਾਲ ਹਰਾਇਆ ਹੈ | ਸੰਮਤੀ ਦੀ ਚੋਣ ਜਿੱਤਣ 'ਤੇ ਸੀਨੀਅਰ ਅਕਾਲੀ ਆਗੂ ਚੇਅਰਮੈਨ ਹਰਜੀਤ ਸਿੰਘ ਬਹੋੜੂ ਅਤੇ ਪਿੰਡ ਵਾਸੀਆਂ ਵਲੋਂ ਨਵੇਂ ਬਣੇ ਸੰਮਤੀ ਮੈਂਬਰ ਰਾਜਪਾਲ ਸਿੰਘ ਦਾ ਨਿੱਘਾ ਸਵਾਗਤ ਕੀਤਾ ਤੇ ਗੁਰੂ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ | ਇਸ ਮੌਕੇ ਚੇਅਰਮੈਨ ਹਰਜੀਤ ਸਿੰਘ ਬਹੋੜੂ ਨੇ ਕਿਹਾ ਕਿ ਹਲਕਾ ਅਟਾਰੀ ਦੇ ਵੋਟਰਾਂ ਵਲੋਂ ਅਕਾਲੀ ਦਲ ਦੇ ਹੱਕ 'ਚ ਵੱਡਾ ਫਤਵਾ ਦਿੰਦਿਆਂ ਅਕਾਲੀ ਉਮੀਦਵਾਰਾਂ ਦੀ ਹੂੰਝਾ ਫੇਰੂ ਜਿੱਤ ਕਰਵਾਈ ਹੈ | ਉਨ੍ਹਾਂ ਕਿਹਾ ਕਿ ਸਾਡੇ ਨਗਰ ਤੋਂ ਨੌਜਵਾਨ ਰਾਜਪਾਲ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਜਥੇ. ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ 'ਚ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿਚ ਪਾਈ ਹੈ | ਹਲਕੇ ਦੇ ਲੋਕਾਂ ਨੇ ਦੱਸ ਕਿ 2027 'ਚ ਆਉਣ ਵਾਲੀ ਸਰਕਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਸਰਕਾਰ ਆਵੇਗੀ | ਇਸ ਮੌਕੇ ਗੁਰਪਾਲ ਸਿੰਘ, ਗੁਰਦੇਵ ਸਿੰਘ ਦੋਵੇਂ ਸਾਬਕਾ ਸਰਪੰਚ, ਕੁਲਵੰਤ ਸਿੰਘ, ਹਰਬਿੰਦਰ ਸਿੰਘ, ਭਾਗ ਸਿੰਘ, ਹਰਵਿੰਦਰ ਸਿੰਘ, ਹਰਪ੍ਰੀਤ ਸਿੰਘ ਰਿੰਕੂ, ਹਿਰਦੇਪਾਲ ਸਿੰਘ, ਬਸੰਤ ਸਿੰਘ, ਤਰਸੇਮ ਸਿੰਘ, ਜਸਪਾਲ ਸਿੰਘ, ਕਰਨ ਸਿੰਘ, ਰਵੀ ਸਿੰਘ, ਨਾਨਕ ਸਿੰਘ ਆਦਿ ਹਾਜ਼ਰ ਸਨ |