20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਕੰਪਨੀ ਬਾਗ਼ ਅਤੇ ਹੋਰ ਸਥਾਨਾਂ ਦੇ ਵਿਕਾਸ ਲਈ ਮੇਅਰ ਨੇ ਅਧਿਕਾਰੀਆਂ ਨਾਲ ਬੈਠਕ ਕੀਤੀ

Ad Position 21
No active advertisement
ਅਜੀਤ ਡੈਸਕ 19-12-2025
ਅੰਮਿ੍ਤਸਰ, 18 ਦਸੰਬਰ (ਹਰਮਿੰਦਰ ਸਿੰਘ)-ਸ਼ਹਿਰ ਦੀ ਸੁੰਦਰਤਾ ਹਾਊਸ, ਵਿਕਾਸ ਕਾਰਜਾਂ, ਇਤਿਹਾਸਕ ਰਾਮਬਾਗ (ਕੰਪਨੀ ਬਾਗ਼) ਦੀ ਨੁਹਾਰ ਬਦਲਣ ਅਤੇ ਪੁਰਾਣੇ ਵਾਹਨਾਂ ਦੀ ਨਿਲਾਮੀ ਨੂੰ ਲੈ ਕੇ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਵਲੋਂ ਅਧਿਕਾਰੀਆਂ ਨਾਲ ਬੈਠਕ ਕੀਤੀ | ਇਸ ਮੌਕੇ 'ਤੇ ਨਿਗਰਾਨ ਇੰਜੀਨੀਅਰ ਸੰਦੀਪ ਸਿੰਘ ਵੀ ਮੌਜੂਦ ਸਨ | ਇਸ ਦੌਰਾਨ ਮੇਅਰ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸ਼ਹਿਰ ਦੀ ਸੁੰਦਰਤਾ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਲਈ ਯਤਨ ਤੇਜ਼ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਮੁੱਖ ਭੰਡਾਰੀ ਪੁਲ, ਕੰਪਨੀ ਬਾਗ਼ ਅਤੇ ਗੋਲ ਬਾਗ਼ ਆਦਿ ਦੀ ਸੁੰਦਰਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਇਤਿਹਾਸਕ ਸਥਾਨਾਂ ਦੀ ਸੁੰਦਰਤਾ ਨੂੰ ਪਹਿਲ ਦੇਣ ਦੀਆਂ ਹਦਾਇਤਾਂ ਕੀਤੀਆਂ | ਉਨ੍ਹਾਂ ਇਤਿਹਾਸਕ ਕੰਪਨੀ ਬਾਗ਼ ਦੀ ਸੁੰਦਰਤਾ ਦੇ ਹੋਣ ਵਾਲੇ ਕਾਰਜਾਂ ਦੀ ਸਮੀਖਿਆ ਕਰਨ ਦੀਆਂ ਹਦਾਇਤਾਂ ਕੀਤੀਆਂ ਅਤੇ ਕਿਹਾ ਕਿ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸਵਾਮੀ ਸ਼ਰਧਾਨੰਦ ਦੇ ਬਲੀਦਾਨ ਦਿਵਸ ਮੌਕੇ ਵਿਸ਼ੇਸ਼ ਸਮਾਗਮ 21 ਨੂੰ : ਡਾ. ਪਵਨ ਤਿ੍ਪਾਠੀ ਅਗਲੀ ਖ਼ਬਰ 2027 'ਚ ਅਕਾਲੀ ਦਲ ਦੀ ਸਰਕਾਰ ਨੂੰ ਆਉਣ ਤੋਂ ਕੋਈ ਨਹੀਂ ਰੋਕ ਸਕਦਾ- ਜਥੇ: ਰਣੀਕੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ...
Ad Position 24